
ਸ੍ਰੀ ਮੁਕਤਸਰ ਸਾਹਿਬ, 11 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਐਸ.ਐਸ.ਪੀ. ਡਾ. ਅਖਿਲ ਚੌਧਰੀ, ਆਈ.ਪੀ.ਐਸ. ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਪਿਛਲੇ 2 ਦਿਨਾਂ ਦੌਰਾਨ ਹੀ 11 ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਰਜ ਕਰਕੇ 19 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਮੌਜੂਦਾ ਮਹੌਲ ਦੀ ਆੜ ਵਿੱਚ ਨਸ਼ਾ ਤਸਕਰਾਂ ਨੇ ਆਪਣੀਆ ਗਤੀਵਿਧੀਆਂ ਵਧਾਈਆ ਪਰ ਜਿਲ੍ਹਾ ਪੁਲਿਸ ਵੱਲੋਂ ਇਹਨਾਂ ਦੀਆਂ ਗਤੀਵਿਧੀਆਂ ਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਸੀ ਜਿਸਤੇ ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ 2 ਦਿਨਾਂ ਦੌਰਾਨ ਸਪੈਸ਼ਲ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 11 ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਰਜ ਕਰਕੇ 19 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 61.50 ਗ੍ਰਾਮ ਹੈਰੋਇਨ, 5210 ਨਸ਼ੀਲੀਆਂ ਗੋਲੀਆਂ ਅਤੇ 10 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ SSP ਨੇ ਦੱਸਿਆ ਕਿ ਨਸ਼ਾ ਤਸਕਰਾਂ ਦੇ ਨਾਲ-ਨਾਲ ਪੁਲਿਸ ਵੱਲੋਂ 4 ਨੌਜਵਾਨਾ ਨੂੰ ਸਮੇਤ ਨਸ਼ਾ ਵਰਤਣ ਵਾਲੇ ਸਮਾਨ ਜਿਵੇਂ ਸਰਿੰਜਾਂ, ਸੂਈਆਂ ਆਦਿ ਦੇ ਗਿ੍ਰਫਤਾਰ ਕਰਕੇ ਇਹਨਾਂ ਖਿਲਾਫ 27 NDPS Act ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ, ਜੋ ਇਹਨਾਂ ਚਾਰਾਂ ਨੋਜਾਵਾਨਾ ਵੱਲੋਂ ਨਸ਼ਾ ਛੱਡਣ ਦੀ ਇੱਛਾ ਜ਼ਾਹਰ ਕਰਨ ਤੇ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਮਾਨਯੋਗ ਅਦਾਲਤ ਪਾਸੋਂ 64-A NDPS Act ਦਾ ਹੁਕਮ ਹਾਸਲ ਕਰਕੇ ਇਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। SSP ਡਾ. ਅਖਿਲ ਚੌਧਰੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਨਸ਼ਾ ਵੇਚ ਰਿਹਾ ਹੈ ਜਾਂ ਤੁਹਾਡੇ ਕੋਲ ਕੋਈ ਵਿਸ਼ੇਸ਼ ਜਾਣਕਾਰੀ ਹੈ ਜੋ ਸਮਾਜਕ ਭਲਾਈ ਲਈ ਜ਼ਰੂਰੀ ਹੋ ਸਕਦੀ ਹੈ, ਤਾਂ ਤੁਸੀਂ ਝਿਜਕੋ ਨਾ ਅਤੇ ਤੁਰੰਤ ਸੇਫ ਪੰਜਾਬ ਹੈਲਪਲਾਇਨ ਨੰਬਰ 97791-00200 ਜਾਂ 80545-03030 ਤੇ ਪੁਲਿਸ ਨਾਲ ਸੰਪਰਕ ਕਰੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।