- ਸਿਵਲ ਸਰਜਨ ਬਰਨਾਲਾ ਵੱਲੋਂ ਟੀ ਬੀ ਜਾਂਚ ਵੈਨ ਨੂੰ ਝੰਡੀ ਦੇ ਕੇ ਕੀਤਾ ਗਿਆ ਰਵਾਨਾ
ਬਰਨਾਲਾ, 13 ਜੂਨ 2024 : ਸਿਹਤ ਵਿਭਾਗ ਪੰਜਾਬ ਸਰਕਾਰ ਵੱਲੋਂ ਟੀ.ਬੀ. (ਤਪਦਿਕ) ਦੇ ਸ਼ੱਕੀ ਮਰੀਜਾਂ ਦੀ ਜਲਦੀ ਪਹਿਚਾਣ ਲਈ ਵੈਨ 'ਚ ਲੈਬਾਰਟਰੀ ਸਟਾਫ ਰਾਹੀਂ ਜਿਸ ਏਰੀਏ 'ਚ ਟੀ.ਬੀ. ਦੇ ਮਰੀਜ ਹਨ ਜਾਂ ਸਲੱਮ ਏਰੀਆ ਅਤੇ ਦੂਰ-ਦੁਰਾਡੇ ਥਾਵਾਂ 'ਤੇ ਰਹਿ ਰਹੇ ਲੋਕਾਂ ਦੀ ਜਾਂਚ ਕਰੇਗੀ ਤਾਂ ਜੋ ਇਸ ਬਿਮਾਰੀ ਤੇ ਛੇਤੀ ਕੰਟਰੋਲ ਕੀਤਾ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਡਾ.ਹਰਿੰਦਰ ਸ਼ਰਮਾ ਵੱਲੋਂ ਟੀ.ਬੀ. ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਤਪਦਿਕ ਦੇ ਸ਼ੱਕੀ ਮਰੀਜਾਂ ਦੀ ਜਾਂਚ ਜਿਵੇਂ ਬਲਗਮ ਦੀ ਜਾਂਚ,ਛਾਤੀ ਦੇ ਐਕਸ-ਰੇ, ਸੀ.ਬੀ. ਨਾਟ ਟੈਸਟ ਅਤੇ ਡਾਕਟਰੀ ਸਲਾਹ ਇਲਾਜ ਬਿਲਕੁੱਲ ਮੁਫਤ ਕੀਤੇ ਜਾਂਦੇ ਹਨ। ਡਾ. ਮੋਨਿਕਾ ਬਾਂਸਲ ਜ਼ਿਲ੍ਹਾ ਟੀ.ਬੀ. ਨੋਡਲ ਅਫ਼ਸਰ ਨੇ ਦੱਸਿਆ ਕਿ ਟੀ.ਬੀ. ਦਾ ਇਲਾਜ ਸੰਭਵ ਹੈ। ਜਿਸ ਲਈ ਸਮੇਂ ਸਿਰ ਰੋਗੀ ਦੀ ਪਹਿਚਾਣ ਹੋਣੀ ਜਰੂਰੀ ਹੈ। ਇਸ ਲਈ ਜੇਕਰ ਕਿਸੇ ਵੀ ਵਿਅਕਤੀ ਨੂੰ ਦੋ ਹਫਤਿਆਂ ਜਾਂ ਉਸ ਤੋਂ ਵੱਧ ਲਗਾਤਾਰ ਖਾਂਸੀ,ਭਾਰ ਘੱਟਦਾ ਹੋਵੇ, ਬੁਖਾਰ ਜਾਂ ਭੁੱਖ ਘੱਟ ਲੱਗਦੀ ਹੋਵੇ ਤਾਂ ਉਸ ਨੂੰ ਟੀ.ਬੀ. ਦੀ ਸ਼ਿਕਾਇਤ ਹੋ ਸਕਦੀ ਹੈ । ਇਸ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ. ਕੋਆਰਡੀਨੇਟਰ, ਸਿਵਾਨੀ ਅਰੋੜਾ ਬੀ.ਈ.ਈ. ਨੇ ਦੱਸਿਆ ਕਿ ਸਰਕਾਰ ਦੀ ਤਰਫੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਹੀਂ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ ਅਤੇ ਟੀ.ਬੀ. ਦੇ ਮਰੀਜ ਨੂੰ ਇਲਾਜ ਦੌਰਾਨ 500 ਰੁਪਏ ਪ੍ਰਤੀ ਮਹੀਨਾ ਖੁਰਾਕ ਲਈ ਵੀ ਦਿੱਤਾ ਜਾਂਦਾ ਹੈ। ਸਿਹਤ ਵਿਭਾਗ ਵੱਲੋਂ ਡਾਟ ਸੈਂਟਰ ਹਰ ਪਿੰਡ ਅਤੇ ਸ਼ਹਿਰ ਵਿੱਚ ਖੋਲੇ ਗਏ ਹਨ ਜਿੱਥੇ ਟੀ.ਬੀ. ਦੀ ਮੁਫਤ ਦਵਾਈ ਖਵਾਈ ਜਾਂਦੀ ਹੈ। ਟੀ.ਬੀ. ਦੇ ਮਰੀਜਾਂ ਨੂੰ ਮੌਕੇ 'ਤੇ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ ਕਿਓਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ ਜੋ ਇਕ ਖਤਰਨਾਕ ਟੀ.ਬੀ.ਹੋਣ ਦਾ ਖਤਰਾ ਰਹਿੰਦਾ ਹੈ ਜਿਸ ਦੇ ਇਲਾਜ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ।ਇਸ ਸਮੇਂ ਐਸ.ਟੀ.ਐਸ ਜਯੋਤੀ ਸ਼ਰਮਾ, ਅਰੁਣ ਕੁਮਾਰ ,ਕੁਲਵਿੰਦਰ ਸਿੰਘ ਅਤੇ ਰਕੇਸ਼ ਕੁਮਾਰ ਹਾਜਰ ਸਨ।