ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਖੋਹ ਕੇ ਕੇਂਦਰ ਨੇ ਫੇਰ ਮਾਰਿਆ ਪੰਜਾਬ ਦੇ ਹੱਕਾਂ ਤੇ ਡਾਕਾ ਪ੍ਰਧਾਨ ਮਨਦੀਪ ਸਿੰਘ ਪੋਲਾ 

ਸ੍ਰੀ ਫਤਿਹਗੜ੍ਹ ਸਾਹਿਬ, 10 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਖੋਹ ਕੇ ਕੇਂਦਰ ਵੱਲੋਂ ਪੰਜਾਬ ਨਾਲ ਫੇਰ ਧੱਕਾ ਕੀਤਾ ਤੇ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਨ ਵਾਲੀ ਕੇਂਦਰ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਨੇ ਮੀਟਿੰਗ ਉਪਰੰਤ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਸੀ ਤੇ ਅੱਜ ਕੇਂਦਰ ਚੰਡੀਗੜ੍ਹ ਨੂੰ ਆਪਣਾ ਦੱਸ ਖੋਹਨ ਲੱਗੀ ਹੋਈ ਹੈ ਜਿਸ ਦੀ ਉਹ ਨਿੰਦਾ ਕਰਦੇ ਹਨ। ਪ੍ਰਧਾਨ ਮਨਦੀਪ ਪੋਲਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਗੇ ਹੋ ਕੇ ਲੜਾਈ ਲੜੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਖ਼ਿਲਾਫ਼ ਮਤਾ ਪੇਸ਼ ਕੀਤਾ ਜਿਸ ਵਿੱਚ ਮੰਗ ਕੀਤੀ ਗਈ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ, ਜਿਸ ਦੀ ਉਹ ਸ਼ਲਾਘਾ ਕਰਦੇ ਹਨ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਖਤਮ ਕਰਨ ਲੱਗੀ ਹੋਈ, ਤੇ ਪੰਜਾਬ ਦੇ ਹੱਕਾਂ ਦੇ ਨਾਲ ਕਿਸਾਨੀ ਨੂੰ ਵੀ ਤਬਾਹ ਕਰ ਰਹੀ ਹੈ ਪ੍ਰੰਤੂ ਆਪ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਤੇ ਕਿਸਾਨਾ ਦੇ ਹੱਕਾਂ ਵਿੱਚ ਹਮੇਸ਼ਾ ਡੱਟ ਕੇ ਖੜੇਗੀ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਹੋਰ ਮੌਜੂਦ ਸਨ।