ਸਮਾਣਾ, 12 ਜੁਲਾਈ : ਜ਼ਿਲ੍ਹੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਕਾਦਰਾਬਾਦ ਵਿਖੇ ਖਾਣ ਪੀਣ ਵਾਲੀਆ ਵਸਤਾਂ ਦੀ ਵਿੱਕਰੀ ਕਰ ਰਹੇ ਦੁਕਾਨਦਾਰਾਂ ਦੀ ਚੈਕਿੰਗ ਕਰਕੇ ਦੁੱਧ ਦੇ ਸੈਂਪਲ ਭਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਜੈ ਕੁਮਾਰ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਿੱਚ ਫੂਡ ਸੇਫ਼ਟੀ ਅਫ਼ਸਰ ਜਸਵਿੰਦਰ ਸਿੰਘ ਵੀ ਸ਼ਾਮਲ ਸਨ ਤੇ ਉਨ੍ਹਾਂ ਵੱਲੋਂ ਸਮਾਣਾ ਦੇ ਨਜ਼ਦੀਕ ਪਿੰਡ ਕਾਦਰਾਬਾਦ ਵਿਖੇ ਦੁੱਧ ਦੀਆਂ ਡਾਇਰੀਆਂ ਦੀ ਚੈਕਿੰਗ ਕਰਕੇ ਦੁੱਧ ਦੇ ਚਾਰ ਸੈਂਪਲ ਭਰੇ ਗਏ। ਉਹਨਾਂ ਦੱਸਿਆ ਕਿ ਭਰੇ ਗਏ ਇਹਨਾਂ ਸੈਂਪਲਾਂ ਨੂੰ ਲੈਬਾਰਟਰੀ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੈਲ ਪਾਏ ਗਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰਾਂ ਵੱਲੋਂ ਦੁਕਾਨਦਾਰਾ ਨੂੰ ਵਸਤਾਂ ਦਾ ਉਤਪਾਦ ਕਰਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ।