- ਲਾਲ ਮਿਰਚ ਪਾਊਡਰ, ਕਾਲੀ ਮਿਰਚ,ਸਰ੍ਹੋਂ ਦਾ ਤੇਲ,ਸਾਬਤ ਧਨੀਆਂ,ਮੈਕਰੋ ਨੀ, ਸਾਸ , ਕਾਲਾ ਨਮਕ ਦੇ ਅੱਠ ਸੈਂਪਲ ਭਰੇ
- ਫੂਡ ਸੇਫ਼ਟੀ ਟੀਮ ਵੱਲੋਂ ਪਾਨ ਮਸਾਲੇ ਵਿੱਚ ਨਿਕੋਟੀਨ ਦੀ ਮਾਤਰਾ ਦੀ ਸਰਵੇਲੇਂਸ ਲਈ 10 ਸੈਂਪਲ ਵੀ ਭਰਕੇ ਜਾਂਚ ਲਈ ਭੇਜੇ- ਰਾਖੀ ਵਿਨਾਇਕ
ਮਾਲੇਰਕੋਟਲਾ 27 ਜੁਲਾਈ : ਸਿਹਤ ਵਿਭਾਗ, ਮਲੇਰਕੋਟਲਾ ਦੀ ਫੂਡ ਸੇਫ਼ਟੀ ਟੀਮ ਵੱਲੋਂ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੇਰਕੋਟਲਾ ਨਿਵਾਸੀਆਂ ਨੂੰ ਮਿਆਰੀ ਖਾਣ ਪੀਣ ਦੀਆਂ ਵਸਤਾਂ ਉਪਲਬਧ ਕਰਵਾਉਣ ਲਈ ਸ਼ਹਿਰ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਤਹਿਤ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਸ੍ਰੀਮਤੀ ਰਾਖੀ ਵਿਨਾਇਕ ਅਤੇ ਫੂਡ ਸੇਫ਼ਟੀ ਅਫ਼ਸਰ ਦਿਵਿਆਜੋਤ ਕੌਰ ਦੀ ਟੀਮ ਵੱਲੋਂ ਮਲੇਰਕੋਟਲਾ ਵਿਖੇ ਵੱਖ ਵੱਖ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਕੇ ਖਾਧ ਪਦਾਰਥਾਂ ਦੇ ਸੈਂਪਲ ਭਰੇ ਗਏ । ਸਹਾਇਕ ਕਮਿਸ਼ਨਰ ਫੂਡ ਸ੍ਰੀਮਤੀ ਰਾਖੀ ਵਿਨਾਇਕ ਨੇ ਦੱਸਿਆ ਕਿ ਮਲੇਰਕੋਟਲਾ ਵਿਚ ਲਾਲ ਬਾਜ਼ਾਰ, ਪੁਰਾਣੀ ਦਾਣਾ ਮੰਡੀ, ਕਮਲ ਸਿਨੇਮਾ ਰੋਡ ਅਤੇ ਮੋਤੀ ਬਾਜ਼ਾਰ ਵਿਖੇ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕਰਕੇ ਲਾਲ ਮਿਰਚ ਪਾਊਡਰ, ਕਾਲੀ ਮਿਰਚ,ਸਰ੍ਹੋਂ ਦਾ ਤੇਲ,ਸਾਬਤ ਧਨੀਆਂ,ਮੈਕਰੋ ਨੀ, ਸਾਸ , ਕਾਲਾ ਨਮਕ ਦੇ ਅੱਠ ਸੈਂਪਲ ਭਰ ਕੇ ਜਾਂਚ ਲਈ ਸਟੇਟ ਫੂਡ ਲੈਬ ਖਰੜ ਭੇਜੇ ਗਏ ਹਨ। ਇਸ ਤੋਂ ਇਲਾਵਾ ਫੂਡ ਸੇਫ਼ਟੀ ਟੀਮ ਵੱਲੋਂ ਪਾਨ ਮਸਾਲਿਆਂ ਵਿਚ ਨਿਕੋਟੀਨ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਹੋਣ ਦੀ ਜਾਂਚ ਕਰਨ ਲਈ ਸੈਂਪਲ ਭਰੇ ਗਏ ਹਨ। ਇਸ ਸਬੰਧੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਟਪਾ ਐਕਟ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਤਹਿਤ ਸੂਬੇ ਵਿਚ ਗੁਟਕਾ, ਪਾਨ-ਮਸਾਲਾ, ਫਲੇਵਰਡ ਸੁਗੰਧਤ ਚਬਾਉਣ ਵਾਲੇ ਤੰਬਾਕੂ ਅਤੇ ਨਿਕੋਟੀਨ ਵਾਲੀ ਕਿਸੇ ਵੀ ਖੁਰਾਕੀ ਵਸਤੂ ਦੇ ਉਤਪਾਦਨ, ਭੰਡਾਰਨ, ਵਿੱਕਰੀ ਅਤੇ ਵੰਡ 'ਤੇ ਪਾਬੰਦੀ ਲਗਾਈ ਹੋਈ ਹੈ । ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨਾ ਸਜ਼ਾ ਯੋਗ ਅਪਰਾਧ ਹੈ ਅਤੇ ਸਿਹਤ ਵਿਭਾਗ ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਦੇ ਨਾਨ ਨਾਲ ਐਕਟ ਵਿੱਚ ਦਰਜ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਨੇ ਅਪੀਲ ਕਰਦਿਆ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ । ਦੁਕਾਨਦਾਰਾਂ ਨੂੰ ਸਾਫ਼ ਸੁਥਰੀਆਂ ਅਤੇ ਚੰਗੇ ਮਟੀਰੀਅਲ ਨਾਲ ਤਿਆਰ ਕੀਤੀਆਂ ਵਸਤਾਂ ਵੇਚਣ ਨੂੰ ਹੀ ਤਰਜੀਹ ਦੇਣ । ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਦਿਵਿਆਜੋਤ ਕੌਰ ਵੱਲੋਂ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਦੁਕਾਨਦਾਰਾਂ ਨੂੰ ਲਾਇਸੈਂਸ/ ਰਜਿਸਟ੍ਰੇਸ਼ਨ ਬਣਵਾਉਣ ਸਬੰਧੀ ਹਦਾਇਤ ਕੀਤੀ ।