- ਪੁਲਿਸ ਇੰਸਪੈਕਟਰ ਸਮੇਤ ਕਈ ਜਖ਼ਮੀ
ਸੰਗਰੂਰ, 21 ਅਗਸਤ : ਸੰਗਰੂਰ, 21 ਅਗਸਤ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 16 ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ‘ਚ ਪ੍ਰਸ਼ਾਸ਼ਨ ਵੱਲੋਂ ਨਾ ਦਿੱਤੇ ਜਾਣ ਕਰਕੇ ਜੱਥਬੰਦੀਆਂ ਵੱਲੋਂ ਸੱਦਾ ਆਇਆ ਕਿ ਜਿੱਥੇ ਹੋ ਉੱਥੇ ਹੀ ਪ੍ਰਦਰਸ਼ਨ ਕੀਤਾ ਜਾਵੇ ਅਤੇ ਨੇੜੇ ਦੇ ਟੋਲ ਪਲਾਜੇ ਬੰਦ ਕਰਕੇ ਫਰੀ ਕੀਤਾ ਜਾਵੇ। ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਲੋਂ ਲੌਗੋਵਾਲ ਥਾਣੇ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕਿ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ, ਜਿਸ ਕਾਰਨ ਕਿਸਾਨ ਅਤੇ ਇੱਕ ਪੁਲਿਸ ਇੰਸਪੈਕਟਰ ਗੰਭੀਰ ਜਖ਼ਮੀ ਹੋ ਗਿਆ। ਜਖ਼ਮੀਆਂ ਵਿੱਚੋਂ ਇੱਕ ਕਿਸਾਨ ਦੀ ਪਟਿਆਲਾ ਵਿਖੇ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਪੁਲਿਸ ਵੱਲੋਂ ਲੌਗੌਵਾਲ ‘ਚ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਗੋਵਾਲ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਮੌਕੇ ਕਿਸਾਨ ਆਗੂ ਤੀਰਥ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਅੱਜ ਦੇ ਦਿਨ ਲਈ ਟੋਲ ਪਲਾਜਾ ਬੰਦ ਕਰਵਾਉਣ ਲਈ ਜਾ ਰਹੇ ਸੀ, ਤੇ ਰਸਤੇ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਘੇਰ ਲਿਆ ਅਤੇ ਪੁਲਿਸ ਨੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਕਿਸਾਨ ਆਗੂ ਪ੍ਰੀਤਮ ਸਿੰਘ ਤੇ ਗੁਰਜੰਟ ਸਿੰਘ ਗੰਭੀਰ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਕਿਸਾਨ ਪ੍ਰੀਤਮ ਸਿੰਘ ਦੀ ਹਾਲਤ ਨੂੰ ਦੇਖਦਿਆਂ ਪਟਿਆਲਾ ਲਈ ਰੈਫਰ ਦਿੱਤਾ ਗਿਆ ਸੀ, ਜਿੱਥੇ ਕਿਸਾਨ ਆਗੂ ਪ੍ਰੀਤਮ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਿਸਾਨਾਂ ਤੇ ਪੁਲਿਸ ਦੀ ਇਸ ਝੜਪ ਵਿਚਕਾਰ ਇੰਸਪੈਕਟਰ ਦੀiੋਪੰਦਰਪਾਲ ਸਿੰਘ ਵੀ ਜਖ਼ਮੀ ਹੋਏ ਸਨ, ਜੋ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਹਨ।