- ਸਿਵਲ ਹਸਪਤਾਲ ਫਰੀਦਕੋਟ ਵਿਖੇ ਮਠਿਆਈ ਅਤੇ ਫਲ ਵੰਡ ਕੇ ਮਨਾਇਆ ਆਜ਼ਾਦੀ ਦਿਹਾੜਾ
ਫਰੀਦਕੋਟ 16 ਅਗਸਤ : ਸ਼ਹੀਦਾਂ ਦੁਆਰਾ ਕੀਤੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਸਾਨੂੰ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੁਆਰਾ ਦਿੱਤੇ ਸੰਦੇਸ਼ ਤੇ ਹਮੇਸ਼ਾ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਨੇ ਆਜ਼ਾਦੀ ਦਿਹਾੜੇ ਤੇ ਸ਼ਹੀਦਾਂ ਨੂੰ ਸਿਜਦਾ ਕਰਨ ਤੋਂ ਬਾਅਦ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਮੌਕੇ ਕੀਤਾ। ਇਸ ਉਪਰੰਤ ਉਨ੍ਹਾ ਆਪਣੀ ਸਾਰੀ ਟੀਮ ਸਮੇਤ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਦਾਖਲ ਮਰੀਜਾਂ ਨਾਲ ਫਲ ਅਤੇ ਮਠਿਆਈ ਵੰਡ ਕੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਅਨਿਲ ਗੋਇਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਨੇ ਕਿਹਾ ਕਿ ਚੇਅਰਮੈਨ ਅਮਨਦੀਪ ਸਿੰਘ ਵਲੋਂ ਹਸਪਤਾਲ ਵਿਖੇ ਮਰੀਜ਼ਾਂ ਨੂੰ ਫਲ ਅਤੇ ਮਠਿਆਈ ਵੰਡ ਕੇ ਖੁਸ਼ੀ ਸਾਂਝੀ ਕੀਤੀ ਹੈ ,ਜੋ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਹਰ ਦਿਨ ਤਿਉਹਾਰ ਤੇ ਲੋੜਵੰਦਾਂ ਦੀ ਮਦਦ ਜ਼ਰੂਰ ਕਰੀਏ।