- ਚੋਣਾਂ ਵਿੱਚ ਗਲਤ ਢੰਗ ਨਾਲ ਵਰਤੀ ਜਾਂਦੀ ਨਗਦੀ ਜਾਂ ਕੀਮਤੀ ਵਸਤੂਆ ਸਬੰਧੀ ਕੀਤੀ ਜਾ ਸਕਦੀ ਸ਼ਿਕਾਇਤ
ਮੋਗਾ, 21 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਲਈ ਇਨਕਮ ਟੈਕਸ ਦਫ਼ਤਰ, ਚੰਡੀਗੜ੍ਹ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਚੌਵੀ ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਵਿੱਚ ਟੌਲ-ਫ੍ਰੀ ਨੰਬਰ 1800-180-2141 ਤੇ ਇੱਕ ਵਟਸਐਪ ਨੰਬਰ 7589166713 ਸਥਾਪਿਤ ਕੀਤਾ ਗਿਆ ਹੈ। ਇਨ੍ਹਾਂ ਨੰਬਰਾਂ 'ਤੇ ਚੋਣ ਪ੍ਰਕਿਰਿਆ ਨੂੰ ਗਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਵਰਤੀ ਜਾਂਦੀ ਨਕਦੀ ਜਾਂ ਹੋਰ ਕੀਮਤੀ ਵਸਤੂਆਂ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ/ਪ੍ਰਿੰਟਿੰਗ ਪ੍ਰੈਸਾਂ, ਪ੍ਰੈਸ ਪ੍ਰਤੀਨਿਧੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ।