'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦੋ ਦਿਨਾਂ ਸਿਖਲਾਈ ਵਰਕਸ਼ਾਪ ਦਾ ਆਯੋਜਨ

  • ਵਿਧਾਇਕ ਜਲਾਲਾਬਾਦ ਨੇ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਕੀਤੇ ਤਕਸੀਮ ਤਕਸੀਮ

ਜਲਾਲਾਬਾਦ, 20 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਫ਼ਾਜ਼ਿਲਕਾ ਵੱਲੋਂ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ ਜਲਾਲਾਬਾਦ ਵਿਖੇ ਕੀਤਾ ਗਿਆ। ਸਮਾਗਮ ਵਿੱਚ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵੱਖ ਵੱਖ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਇਹ ਮਦਦ ਕਲੱਬਾਂ ਵਿੱਚ ਨਵਾਂ ਉਤਸ਼ਾਹ ਭਰੇਗੀ। ਉਨ੍ਹਾਂ ਕਿਹਾ ਕਿ ਕਲੱਬ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਕਲੱਬ ਦਿੱਤੀ ਗਈ ਰਕਮ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਤੇ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਦਦ ਜਾਰੀ ਰਹੇਗੀ । ਉਨ੍ਹਾਂ ਕਿਹਾ ਕਿ ਕਲੱਬਾਂ ਨੂੰ ਪੈਸਿਆਂ ਦੀ ਕਮੀ ਨਹੀਂ ਆਉਣ ਦਿੱਤੀ ਤੇ ਉਨ੍ਹਾਂ ਦੀ ਹਰ ਮੰਗ ਤੇ ਹਰ ਸਮਾਨ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਕਲੱਬਾਂ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਉਹ ਵੱਧ ਚੜ੍ਹ ਕੇ ਸਰਕਾਰ ਦਾ ਸਾਥ ਦੇਣਗੇ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਕਾਲਜ ਜਗਮੀਤ ਸਿੰਘ ਸਮੇਤ ਕਾਲਜ ਸਟਾਫ ਆਦਿ ਹਾਜ਼ਰ ਸਨ।