
ਸੁਨਾਮ, 24 ਫਰਵਰੀ 2025 : ਬੀਤੀ ਰਾਤ ਸੁਨਾਮ ਦੇ ਨਜ਼ਦੀਕ ਚੀਮਾ ਮੰਡੀ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਜੈਬ ਸਿੰਘ ਤੇ ਕਰਮਜੀਤ ਸਿੰਘ ਵਾਸੀ ਪਿੰਡ ਚੀਮਾ ਮੋਟਰਸਾਈਕਲ ਤੇ ਸਵਾਰ ਹੋ ਕੇ ਸੁਨਾਮ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ। ਜਦੋਂ ਉਹ ਚੀਮਾਂ ਮੰਡੀ ਦੇ ਮੁੱਖ ਮਾਰਗ ਤੇ ਪਿੰਡੀ ਕੋਲ ਪੁੱਜੇ ਤਾਂ ਸਾਹਮਣੇ ਤੋਂ ਆਈ ਇੱਕ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਵਿਖੇ ਲਿਆਂਦਾ ਗਿਆ, ਜਿੱਥੇ ਕਰਮਜੀਤ ਸਿੰਘ (22) ਤੇ ਅਜੈਬ ਸਿੰਘ (65) ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਚੀਮਾ ਦੇ ਹਵਲਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਰ ਚਾਲਕ ਖਿਲਾਫ ਮੁੱਕਦਮਾ ਦਰਜ ਕਰਲਿਆ ਗਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।