ਬਰਨਾਲਾ, 09 ਫਰਵਰੀ (ਭੁਪਿੰਦਰ ਸਿੰਘ ਧਨੇਰ) : ਚੰਡੀਗੜ੍ਹ-ਬਠਿੰਡਾ ਹਾਈਵੇ ਤੇ ਧਨੌਲਾ ਨੇੜੇ ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਸਵੇਰੇ 1-00 ਵਜੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰਨ ਦੇ ਦੋ ਟੁਕੜੇ ਹੋ ਗਏ ਅਤੇ ਕਾਰ ‘ਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਜਖ਼ਮੀ ਹੋ ਗਿਆ। ਇਸ ਸੜਕ ਹਾਦਸੇ ਸਬੰਧੀ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਕਾਰ ਧਨੌਲਾ ਤੋਂ ਬਰਨਾਲਾ ਵੱਲ ਜਾ ਰਹੀ ਸੀ। ਕਾਰ ਵਿੱਚ ਕਰਨ ਸਿੰਘ (19) ਵਾਸੀ ਪਟਿਆਲਾ, ਗੋਲੂ (20) ਵਾਸੀ ਕੈਥਲ ਅਤੇ ਹੈਪੀ (30) ਵਾਸੀ ਪਟਿਆਲਾ ਸਵਾਰ ਸਨ। ਤਿੰਨੋਂ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਜਾ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਕਾਰ ਦੇ ਦੋ ਟੁਕੜੇ ਹੋ ਗਏ। ਇਸ ਵਿੱਚ ਕਰਨ ਅਤੇ ਗੋਲੂ ਦੀ ਮੌਤ ਹੋ ਗਈ। ਜਦਕਿ ਹੈਪੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਧਨੌਲਾ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਵੱਲ ਜਾ ਰਹੇ ਸਨ। ਅਣਪਛਾਤੇ ਵਾਹਨ ਵੱਲੋਂ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲੀਸ ਨੇ ਧਾਰਾ 304ਏ ਤਹਿਤ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।