ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਉਦੇਦੀਪ ਸਿੰਘ ਸਿੱਧੂ ਨੇ ਆਬਕਾਰੀ ਵਿਭਾਗ, ਪਟਿਆਲਾ ਜੋਨ ਦੇ ਉਪ ਕਮਿਸ਼ਨਰ ਦਾ ਆਹੁਦਾ ਸੰਭਾਲ ਲਿਆ। ਆਪਣਾ ਆਹੁਦਾ ਸੰਭਾਲਣ ਉਪਰੰਤ ਸ. ਸਿੱਧੂ ਨੇ ਜੋਨ ਅਧੀਨ ਆਉਂਦੀਆਂ ਰੇਜਾਂ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਅਤੇ ਆਬਕਾਰੀ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਂਦੇ ਤਿਓਹਾਰਾਂ ਦੇ ਮੱਦੇ-ਨਜ਼ਰ ਲਗਾਤਾਰ ਚੈਕਿੰਗਾਂ ਕੀਤੀਆਂ ਜਾਣ ਅਤੇ ਸ਼ਰਾਬ ਦੀ ਹੋਣ ਵਾਲੀ ਤਸਕਰੀ ਨੂੰ ਰੋਕਣ ਲਈ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ। ਸਿੱਧੂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਆਬਕਾਰੀ ਵਿਭਾਗ ਵੱਲੋਂ ਪੂਰੀ ਚੌਕਸੀ ਵਰਤਦੇ ਹੋਏ, ਸ਼ਰਾਬ ਤਸਕਰੀ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਇਸ ਕੰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।