ਫਾਜ਼ਿਲਕਾ, 27 ਜੁਲਾਈ : ਅੱਜ ਦੇ ਤਕਨੀਕੀ ਯੁੱਗ ਵਿਚ ਹਰੇਕ ਨਾਗਰਿਕ ਨੂੰ ਡਿਜੀਟਲ ਸਾਧਨਾਂ ਨਾਲ ਜੋੜਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਜੀਟਲ ਇੰਡੀਆ ਡਿਜੀਟਲ ਫਾਜਿਲਕਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਸੂਚਨਾ ਵਿਗਿਆਨ ਅਫਸਰ ਸ੍ਰੀ ਪ੍ਰਿੰਸ ਗੋਇਲ ਐਨ ਆਈ ਸੀ ਬ੍ਰਾਂਚ ਵੱਲੋਂ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਐਪਲੀਕੇਸ਼ਨਾਂ ਦੀ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ। ਜ਼ਿਲ੍ਹਾ ਸੂਚਨਾ ਵਿਗਿਆਨ ਅਫਸਰ ਨੇ ਦੱਸਿਆ ਕਿ ਡਿਜੀਟਲ ਇੰਡੀਆ ਨੂੰ ਉਤਸਾਹਿਤ ਕਰਨ ਲਈ ਸਰਕਾਰ ਵੱਲੋਂ ਵੱਖ-ਵੱਖ ਸੇਵਾਵਾਂ ਨੂੰ ਡਿਜੀਟਲ ਐਪਲੀਕੇਸ਼ਨਾਂ ਰਾਹੀਂ ਲੋਕਾਂ ਤੱਕ ਪੁੱਜਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਦਿਵਾਉਂਦੀਆਂ ਸਮੇਂ ਅਤੇ ਪੈਸੇ ਦੀ ਬੱਚਤ ਕਰਨ ਤਹਿਤ ਇਹ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਡਿਜੀਲੋਕਰ ਬਾਰੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਇਸ ਐਪ ਵਿਚ ਜ਼ਰੂਰੀ ਦਸਤਾਵੇਜ਼ ਡਿਜਿਟਲੀ ਰੱਖ ਸਕਦੇ ਹਾਂ, ਲੋੜ ਪੈਣ ਤੇ ਅਧਿਕਾਰੀਆਂ ਵੱਲੋਂ ਮੰਗਣ ਤੇ ਡਿਜਿਟਲ ਦਸਤਾਵੇਜ ਪੇਸ਼ ਕੀਤੇ ਜਾ ਸਕਦੇ ਹਨ ਜਿਸ ਨੂੰ ਵਿਭਾਗਾਂ ਵਲੋਂ ਵੀ ਪ੍ਰਵਾਨ ਕੀਤਾ ਗਿਆ| ਇਸ ਤੋਂ ਇਲਾਵਾ ਨੌਕਰੀਆਂ ਲਈ ਨੈਸ਼ਨਲ ਕਰੀਅਰ ਸਰਵਿਸ ਪੋਰਟਲ ਤੇ ਸਕੌਲਰਸ਼ਿਪ ਪੋਰਟਲ ਤੇ ਅਪਲਾਈ ਕੀਤਾ ਜਾ ਸਕਦਾ ਹੈ|ਉਨ੍ਹਾਂ ਆਯੂਸ਼ਮਾਨ ਕਾਰਡ, ਆਭਾ ਕਾਰਡ ਤੇ ਈ ਗਵਰਨੈਂਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਗਿਆਨ ਚ ਵਾਧਾ ਕਰਨ ਵਿਚ ਡਿਜਿਟਲ ਐੱਪਲੀਕੈਸ਼ਨ ਬਹੁਤ ਸਹਾਈ ਹੁੰਦੀਆਂ ਹਨ| ਉਨ੍ਹਾਂ ਕਿਹਾ ਕਿ ਡਿਜੀਟਲ ਸਾਧਨਾਂ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਗਿਆਨ ਦਾ ਭੰਡਾਰ ਇਕੱਠਾ ਕੀਤਾ ਜਾ ਸਕਦਾ ਹੈ |