- ਡਿਪਟੀ ਕਮਿਸ਼ਨਰ ਨੇ 13 ਤੋਂ 15 ਅਗਸਤ ਤੱਕ ਹਰ ਜ਼ਿਲ੍ਹਾ ਵਾਸੀਆਂ ਨੂੰ ਘਰ 'ਚ ਸਨਮਾਨ ਸਹਿਤ ਰਾਸ਼ਟਰੀ ਝੰਡਾ ਲਗਾਉਣ ਦੀ ਕੀਤੀ ਅਪੀਲ
ਪਟਿਆਲਾ, 13 ਅਗਸਤ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਪਟਿਆਲਾ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਸਰਕਾਰੀ ਦਫ਼ਤਰਾਂ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੋਹਲ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਵਿਸ਼ੇਸ਼ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰੀ ਝੰਡਾ ਲਗਾਉਂਦੇ ਸਮੇਂ ਉਸ ਦਾ ਪੂਰਾ ਸਨਮਾਨ ਬਰਕਰਾਰ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲਗਾਏ ਜਾਣ ਵਾਲੇ ਰਾਸ਼ਟਰੀ ਝੰਡੇ ਦੇ ਸਨਮਾਨ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੇ ਅਧਿਕਾਰੀ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾੳਤਸਵ ਮਨਾਉਣ ਲਈ ਪੂਰੇ ਦੇਸ਼ ਵਿਚ 'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਪ੍ਰੋਗਰਾਮ ਹੋ ਰਹੇ ਹਨ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਦੇ ਹੋਏ ਆਪਣੇ ਘਰਾਂ ਵਿਚ ਝੰਡਾ ਲਹਿਰਾ ਕੇ ਜਾਗਰੂਕ ਨਾਗਰਿਕ ਹੋਣ ਦਾ ਸਬੂਤ ਦੇਣ। ਸਾਕਸ਼ੀ ਸਾਹਨੀ ਨੇ ਕਿਹਾ ਕਿ ਰਾਸ਼ਟਰੀ ਝੰਡਾ ਤਿਰੰਗਾ ਨੂੰ ਲੈ ਕੇ ਅਸੀਂ ਸਾਰੇ ਮਾਣ ਅਤੇ ਸਨਮਾਨ ਦੀ ਭਾਵਨਾ ਰੱਖਦੇ ਹਾਂ। ਦੇਸ਼ ਵਾਸੀਆਂ ਨੂੰ ਤਿਰੰਗੇ ਝੰਡੇ ਦੀ ਇਸ ਭਾਵਨਾ ਨਾਲ ਜੋੜਨ ਲਈ 'ਹਰ ਘਰ ਤਿਰੰਗਾ' ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 13 ਅਗਸਤ ਤੋਂ 15 ਅਗਸਤ ਤੱਕ ਸਾਰੇ ਦੇਸ਼ ਵਾਸੀ ਖੁਦ ਤਿਰੰਗਾ ਲਹਿਰਾ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੋਹਲ ਨੇ ਦੱਸਿਆ ਕਿ ਲੋਕਾਂ ਤੱਕ ਰਾਸ਼ਟਰੀ ਝੰਡਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 90 ਹਜਾਰ ਤਿਰੰਗੇ ਝੰਡਿਆਂ ਦਾ ਪ੍ਰਬੰਧ ਕੀਤਾ ਗਿਆ ਹੈ।