- ਫਾਸਟ ਫੂਡ ਰੈਸਟੋਰੈਂਟਾ ਦੇ ਮਾਲਕਾਂ ਨਾਲ ਮੀਟਿੰਗ, ਕੂੜੇ ਦੇ ਯੋਗ ਨਿਪਟਾਰੇ ਵਿਚ ਪਾਇਆ ਜਾਵੇ ਯੋਗਦਾਨ
ਫਾਜ਼ਿਲਕਾ, 25 ਸਤੰਬਰ : ਇੰਡੀਅਨ ਸਵੱਛਤਾ ਲੀਗ 2.0 ਅਧੀਨ ਸਾਫ-ਸਫਾਈ ਪ੍ਰਤੀ ਜਾਗਰੂਕਤਾ ਫੈਲਾਉਣ ਦੀ ਗਤੀਵਿਧੀਆਂ ਦੀ ਲੜੀ ਤਹਿਤ ਨਗਰ ਕੌਂਸਲ ਫਾਜ਼ਿਲਕਾ ਦੇ ਸਟਾਫ ਵੱਲੋਂ ਸ਼ਹਿਰ ਦੇ ਵੱਖ-ਵੱਖ ਹੋਟਲ ਰੈਸਟੋਰੈਂਟਾਂ, ਖਾਣ-ਪੀਣ ਵਾਲੀਆਂ ਦੁਕਾਨਾਂ ਆਦਿ ਵਿਖੇ ਜਾ ਕੇ ਕੂੜੇ ਦੇ ਯੋਗ ਨਿਪਟਾਰੇ ਬਾਰੇ ਮਾਲਕਾਂ ਨੂੰ ਜਾਣਕਾਰੀ ਦਿੱਤੀ ਗਈ। ਕਾਰਜ ਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਸਟਾਫ ਵੱਲੋਂ ਫੂਡ ਰੈਸਟੋਰੈਂਟਾਂ ਦਾ ਦੌਰਾ ਕੀਤਾ ਗਿਆ ਤਾਂ ਜੋ ਸਾਫ-ਸਫਾਈ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੌਰੇ ਦੌਰਾਨ ਹੋਟਲ ਮਾਲਕਾਂ ਨੁੰ ਜਾਗਰੂਕ ਕਰਦਿਆਂ ਕਿਹਾ ਕਿ ਕੂੜੇ ਨੂੰ ਇਧਰ-ਉਧਰ ਸੁੱਟਣ ਦੀ ਬਜਾਏ ਯੋਗ ਤਰੀਕੇ ਨਾਲ ਰੱਖਿਆ ਜਾਵੇ ਅਤੇ ਅਲੱਗ-ਅਲੱਗ ਹੀ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਟਾਫ ਵੱਲੋਂ ਹੋਟਲ ਮਾਲਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਵੀ ਪ੍ਰੇਰਿਆ ਗਿਆ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਬਜਾਏ ਸਟੀਲ ਦੇ ਬਰਤਨ ਆਦਿ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਸਮਾਨ ਪੈਕ ਕਰਵਾਉਣ ਵਿਚ ਵੀ ਪਲਾਸਟਿਕ ਦੀ ਥਾਂ *ਤੇ ਕਪੜੇ ਦੇ ਬਣੇ ਬੈਗਾਂ ਦੀ ਹੀ ਵਰਤੋਂ ਲਾਜਮੀ ਬਣਾਈ ਜਾਵੇ। ਇਸ ਤੋਂ ਇਲਾਵਾ ਮਹਾਵੀਰ ਪਬਲਿਕ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਬਚਿਆਂ ਨੂੰ ਨਗਰ ਕੌਂਸਲ ਵੱਲੋਂ ਬਣਾਏ ਗਏ ਐਮ.ਆਰ.ਐਫ. ਸੈਂਟਰ ਵਿਖੇ ਵਿਜਿਟ ਕਰਵਾਈ ਗਈ ਤਾਂ ਜੋ ਬਚਿਆ ਨੂੰ ਕੂੜੇ ਦੇ ਨਿਪਟਾਰੇ ਦੀ ਵਿਧੀ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਹੁਣੇ ਤੋਂ ਹੀ ਗਿੱਲੇ-ਸੁਕੇ ਕੂੜੇ ਦੇ ਅੱਲਗ-ਅਲੱਗ ਰੱਖਣ ਬਾਰੇ ਗਿਆਨ ਹੋਵੇਗਾ ਤਾਂ ਉਹ ਆਪਣੇ ਘਰਾਂ ਵਿਚ ਬਾਕੀਆਂ ਨੂੰ ਕੂੜੇ ਨੂੰ ਅਲਗ-ਅਲਗ ਰੱਖਣ ਸਬੰਧੀ ਪ੍ਰੇਰਿਤ ਕਰ ਸਕਣਗੇ।
ਇਸ ਮੌਕੇ ਨਗਰ ਕੌਂਸਲ ਤੋਂ ਸੁਪਰਡੈਂਟ ਸ੍ਰੀ ਨਰੇਸ਼ ਖੇੜਾ, ਸੈਨੇਟਰੀ ਇੰਸਪੈਕਟਰ ਸ੍ਰੀ ਜਗਦੀਪ ਅਰੋੜਾ, ਸੀ.ਐਫ. ਪਵਨ ਕੁਮਾਰ ਆਦਿ ਹਾਜਰ ਸਨ।