ਮੁੱਲਾਂਪੁਰ ਦਾਖਾ 22 ਅਗਸਤ (ਸਤਵਿੰਦਰ ਸਿੰਘ ਗਿੱਲ) ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੱਦੇ ਤਹਿਤ 21 ਅਗਸਤ ਤੋਂ 27 ਅਗਸਤ ਤੱਕ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰੀ ਮੰਗ ਪੱਤਰ ਦਿੱਤੇ ਜਾਣ ਦੇ ਸੱਦੇ ਤਹਿਤ 21 ਅਗਸਤ ਨੂੰ ਸੁਨਾਮ ਵਿਖੇ ਤਹਿਸੀਲਦਾਰ ਅਮਿਤ ਕੁਮਾਰ ਸ਼ਰਮਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱੱਤਰ ਦਿੱਤਾ। ਇਸ ਮੌਕੇ ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੂਬਾ ਆਗੂ ਕਾਮਰੇਡ ਚਰਨਜੀਤ ਸਿੰਘ ਹਿਮਾਂਯੂੰਪੁਰਾ, ਸਤਪਾਲ ਸਿੰਘ ਬੈਹਿਣੀਵਾਲ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਤੋਲਾਵਾਲ ਨੇ ਕਿਹਾ ਕਿ ਅੱਜ ਪੰਜਾਬ ਕਿਸੇ ਗਹਿਰੀ ਸਾਜ਼ਿਸ਼ ਦਾ ਸ਼ਿਕਾਰ ਹੋ ਰਿਹਾ ਹੈ। ਹਰ ਰੋਜ਼ ਪੰਜਾਬ ਅੰਦਰ ਮੁੰਡੇ-ਕੁੜੀਆਂਂ ਨਸ਼ੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਆਗੂਆਂਂ ਨੇ ਕਿਹਾ ਕਿ ਅੱਜ ਪੰਜਾਬ ਨਸ਼ੇੜੀਆਂ ਦਾ ਪੰਜਾਬ ਬਣਦਾ ਜਾ ਰਿਹਾ ਹੈ ਇਸ ਦੇ ਜ਼ਿੰਮੇਵਾਰ ਪੰਜਾਬ ਦੀਆਂ ਬੀਤੀਆਂ ਸਰਕਾਰਾਂ ਹਨ। ਓਨਾ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਿਆਸੀ ਸ਼ਹਿ ਪ੍ਰਾਪਤ ਚਿੱਟੇ ਦੇ ਵਪਾਰੀਆਂ ਨੂੰ ਨਕੇਲ ਨਾ ਪਾਈ ਤਾਂ ਪੰਜਾਬ, ਪੰਜਾਬ ਹੀ ਨਹੀਂ ਰਹੇਗਾ। ਆਗੂਆਂਂ ਨੇ ਕਿਹਾ ਕਿ ਨਸ਼ਿਆਂ ਦੇ ਹੜ੍ਹ ਨੂੰ ਰੋਕਣ ਲਈ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਚਲਾਈ ਜਾਵੇ, ਬੇਰੁਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰੁਜ਼ਗਾਰ ਦੇ ਮੌਕੇ ਤੇ ਸਾਧਨ ਮੁਹੱਈਆ ਕਰਾਏ ਜਾਣ। ਆਗੂਆਂਂ ਨੇ ਕਿਹਾ ਕਿ ਪਿੰਡਾਂ ਵਿੱਚ ਦਸਤਖ਼ਤ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਿਆਂ ਦੇ ਵਪਾਰੀਆਂ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ।ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੱਦੇ ਤਹਿਤ 21 ਅਗਸਤ ਤੋਂ 27 ਅਗਸਤ ਤੱਕ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰੀ ਮੰਗ ਪੱਤਰ ਦਿੱਤੇ ਜਾਣ ਦੇ ਸੱਦੇ ਤਹਿਤ 21 ਅਗਸਤ ਨੂੰ ਸੁਨਾਮ ਵਿਖੇ ਤਹਿਸੀਲਦਾਰ ਅਮਿਤ ਕੁਮਾਰ ਸ਼ਰਮਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱੱਤਰ ਦਿੱਤਾ। ਇਸ ਮੌਕੇ ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੂਬਾ ਆਗੂ ਕਾਮਰੇਡ ਚਰਨਜੀਤ ਸਿੰਘ ਹਿਮਾਂਯੂੰਪੁਰਾ, ਸਤਪਾਲ ਸਿੰਘ ਬੈਹਿਣੀਵਾਲ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਤੋਲਾਵਾਲ ਨੇ ਕਿਹਾ ਕਿ ਅੱਜ ਪੰਜਾਬ ਕਿਸੇ ਗਹਿਰੀ ਸਾਜ਼ਿਸ਼ ਦਾ ਸ਼ਿਕਾਰ ਹੋ ਰਿਹਾ ਹੈ। ਹਰ ਰੋਜ਼ ਪੰਜਾਬ ਅੰਦਰ ਮੁੰਡੇ-ਕੁੜੀਆਂਂ ਨਸ਼ੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।ਆਗੂਆਂਂ ਨੇ ਕਿਹਾ ਕਿ ਅੱਜ ਪੰਜਾਬ ਨਸ਼ੇੜੀਆਂ ਦਾ ਪੰਜਾਬ ਬਣਦਾ ਜਾ ਰਿਹਾ ਹੈ ਇਸ ਦੇ ਜ਼ਿੰਮੇਵਾਰ ਪੰਜਾਬ ਦੀਆਂ ਬੀਤੀਆਂ ਸਰਕਾਰਾਂ ਹਨ। ਓਨਾ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਿਆਸੀ ਸ਼ਹਿ ਪ੍ਰਾਪਤ ਚਿੱਟੇ ਦੇ ਵਪਾਰੀਆਂ ਨੂੰ ਨਕੇਲ ਨਾ ਪਾਈ ਤਾਂ ਪੰਜਾਬ, ਪੰਜਾਬ ਹੀ ਨਹੀਂ ਰਹੇਗਾ। ਆਗੂਆਂਂ ਨੇ ਕਿਹਾ ਕਿ ਨਸ਼ਿਆਂ ਦੇ ਹੜ੍ਹ ਨੂੰ ਰੋਕਣ ਲਈ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਚਲਾਈ ਜਾਵੇ, ਬੇਰੁਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰੁਜ਼ਗਾਰ ਦੇ ਮੌਕੇ ਤੇ ਸਾਧਨ ਮੁਹੱਈਆ ਕਰਾਏ ਜਾਣ। ਆਗੂਆਂਂ ਨੇ ਕਿਹਾ ਕਿ ਪਿੰਡਾਂ ਵਿੱਚ ਦਸਤਖ਼ਤ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਿਆਂ ਦੇ ਵਪਾਰੀਆਂ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਅਮਰਜੀਤ ਸਿੰਘ ਲੁਧਿਆਣਾ, ਜੱਗੀ ਨੀਲੋਵਾਲ, ਜੱਗੀ ਉਗਰਾਹਾਂ,ਕਰਮਾਂ ਸਿੰਘ ਭੈਣੀ ਗੰਢੂਆਂ,ਕਾਕਾ ਸਿੰਘ ਭੈਣੀ ਗੰਢੂਆਂ, ਤਰਸੇਮ ਸਿੰਘ ਨਮੋਲ, ਕੁਲਵਿੰਦਰ ਸਿੰਘ ਸ਼ੇਰੋਂ ਆਦਿ ਸਾਥੀ ਸ਼ਾਮਲ ਸਨ।