- ਵਧੀਕ ਡਿਪਟੀ ਕਮਿਸ਼ਨਰ ਨੇ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ 7 ਅਗਸਤ : ਜ਼ਿਲ੍ਹੇ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਉਨ੍ਹਾਂ ਕਿਹਾ ਕਿ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਦਾ ਮਕਸਦ ਸ਼ਹੀਦ ਨਾਇਕਾਂ ਅਤੇ ਨਾਇਕਾਵਾਂ ਦਾ ਸਨਮਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮੁੱਚੇ ਜ਼ਿਲ੍ਹੇ 'ਚ 9 ਅਗਸਤ ਤੋਂ 15 ਅਗਸਤ ਤੱਕ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਵਿਭਾਗਾਂ ਦੇ ਸਹਿਯੋਗ ਨਾਲ ਵੱਖ ਵੱਖ ਗਤੀਵਿਧੀਆਂ ਉਲੀਕਿਆ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ " ਮਿੱਟੀ ਯਾਤਰਾ" ਵੀ ਕੱਢੀ ਜਾਵੇਗੀ। ਜਿਸ ਦੇ ਤਹਿਤ ਕੋਨੇ-ਕੋਨੇ ਤੋਂ ਇਕੱਤਰ ਮਿੱਟੀ ਦੇਸ਼ ਦੀ ਰਾਜਧਾਨੀ ਦਿੱਲੀ ਭੇਜ ਲਈ ਸਟੇਟ ਹੈਂਡ ਕੁਆਟਰ ਵਿਖੇ ਇਕੱਤਰ ਕੀਤੀ ਜਾਵੇਗੀ । ਇੱਕਤਰ ਕੀਤੀ ਮਿੱਟੀ ਨਾਲ ਨੈਸ਼ਨਲ ਵਾਰ ਮੈਮੋਰੀਅਲ ਦਿੱਲੀ ਵਿਖੇ 'ਅੰਮ੍ਰਿਤ ਵਾਟਿਕਾ ਬਣਾਈ ਜਾਵੇਗੀ। ਇਹ ਅੰਮ੍ਰਿਤ ਵਾਟਿਕਾ ‘ਇਕ ਭਾਰਤ, ਸ੍ਰੇਸ਼ਠ ਭਾਰਤ" ਦਾ ਸ਼ਾਨਦਾਰ ਪ੍ਰਤੀਕ ਬਣੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸਮੂਹ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਯੋਗ ਥਾਵਾਂ ਤੇ 75 ਦੇਸੀ ਬੂਟੇ ਲਗਾ ਕੇ ਵਸੁਧਾ ਵੰਦਨ ਤਹਿਤ ਅੰਮ੍ਰਿਤ ਵਾਟਿਕਾ ਦੀ ਰਚਨਾਵਾਂ ਕੀਤੀਆਂ ਜਾਣ। ਵੀਰਾਂ ਦਾ ਵੰਦਨ ਪ੍ਰੋਗਰਾਮ ਤਹਿਤ ਦੇਸ਼ ਦੀ ਰੱਖਿਆ ਕਰਨ ਵਾਲੇ ਆਜ਼ਾਦੀ ਘੁਲਾਟੀਆਂ/ਵੀਰਾਂ ਦਾ ਸਨਮਾਨ ਕਰਨ ਲਈ ਪ੍ਰੋਗਰਾਮ ਅਤੇ ਪੰਚ ਪ੍ਰਾਣ ਸੰਕਲਪ ਦਾ ਆਯੋਜਨ ਕੀਤਾ ਜਾਵੇ ਅਤੇ ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗਾਣ ਦਾ ਆਯੋਜਨ ਕੀਤਾ ਜਾਵੇ । ਇਸ ਮੌਕੇ ਕਾਰਜ ਸਾਧਕ ਅਫ਼ਸਰ ਫਾਜ਼ਿਲਕਾ ਮੰਗਤ ਕੁਮਾਰ, ਜਲਾਲਾਬਾਦ ਤੇ ਅਰਨੀਵਾਲਾ ਦੇ ਕਾਰਜ ਸਾਧਕ ਅਫਸਰ ਸ੍ਰੀ ਬਲਵਿੰਦਰ ਸਿੰਘ, ਸੁਪਰਡੈਂਟ ਪ੍ਰਦੀਪ ਗੱਖੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।