ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚੇਅਰਮੈਨ ਢਿੱਲਵਾਂ ਨੇ 4.25 ਲੱਖ ਦੇ ਚੈੱਕ ਸਕੂਲਾਂ ਨੂੰ ਸੌਂਪੇ 

  • ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਢਿੱਲਵਾਂ

ਫ਼ਰੀਦਕੋਟ 16 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਪੜਦਾ ਪੰਜਾਬ,ਬਦਲਦਾ ਪੰਜਾਬ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਨੂੰ 3 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਨੂੰ 1.25 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਸਕੂਲ ਵਿੱਚ  ਹੋਏ ਆਧੁਨਿਕੀਕਰਨ ਦੇ ਕਾਰਜਾਂ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਅਧੀਨ  ਪੰਜਾਬ ਦੇ ਸਰਕਾਰੀ ਸਿੱਖਿਆ ਢਾਂਚੇ ਨੂੰ ਬਿਹਤਰ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਹੋਇਆ। ਉਹਨਾਂ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਸੁਧਾਰ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਕਿਸੇ ਸਹੂਲਤ ਦੀ ਘਾਟ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦਾ ਹੀ ਨਹੀਂ ਸਗੋਂ ਹਰ ਸਹੂਲਤ ਬਿਹਤਰ ਅਤੇ ਮੁਫ਼ਤ ਵਿਚ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ। ਇਸ ਮੌਕੇ ਪਿੰਡ ਪੱਖੀ ਕਲਾਂ ਦੇ ਸਰਪੰਚ ਜਗਜੀਤ ਸਿੰਘ ਜੱਗੀ, ਪੰਚਾਇਤ ਮੈਂਬਰ ਸਾਹਿਬਾਨ, ਜ਼ਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਸੰਧੂ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।