- 01 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਮਨਾਇਆ ਜਾਵੇਗਾ ਸਵੱਛਤਾ ਪੰਦਰਵਾੜਾ
ਮਾਨਸਾ, 27 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਦੇ ਅਧਿਕਾਰੀਆਂ, ਜੇ.ਈ ਅਤੇ ਸੋਸ਼ਲ ਸਟਾਫ ਵੱਲੋਂ ਜ਼ਿਲ੍ਹੇ ਦੀਆ ਵੱਖ ਵੱਖ ਵਾਟਰ ਵਰਕਸ ਦੀ ਸਾਫ ਸਫਾਈ ਕਰਵਾਈ ਗਈ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ ਨੇ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਸਾਫ ਸਫਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਲੇ ਦੁਆਲੇ ਦੀ ਸੁੰਦਰਤਾ ਲਈ ਰੋਜ਼ਾਨਾ ਸਾਫ ਸਫਾਈ ਦਾ ਹੋਣਾ ਲਾਜ਼ਮੀ ਹੈ ਤਾਂ ਜੋ ਸਾਫ ਸੁਥਰੇ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਮੰਡਲ ਦਫਤਰ 1 ਅਤੇ 2 ਮਾਨਸਾ ਦੇ ਅਧਿਕਾਰੀਆਂ ਨੂੰ 1 ਅਕਤੂਬਰ 2023 ਨੂੰ ਸਵੱਛਤਾ ਹੀ ਸੇਵਾ ਪੰਦਰਵਾੜਾ ਸਾਰੇ ਪਿੰਡਾਂ ਵਿਚ ਮਨਾਉਣ ਲਈ ਦਿਸਾ ਨਿਰਦੇਸ ਦਿੱਤੇ ਗਏ ਹਨ।