ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਜਾਗਰੂਕ : ਐਸਡੀਐਮ ਹਰਵੀਰ ਕੌਰ    

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਦੀ ਸਰਪ੍ਰਸਤੀ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮਾਂ ਸਬੰਧੀ ਨੌਜਵਾਨਾਂ ਅਤੇ ਪਬਲਿਕ ਨੂੰ ਜਾਗਰੂਕ ਕਰਨ ਲਈ ਕਿਤਾਬਾਂ ਦੇਣ ਲਈ ਪ੍ਰੋਗਰਾਮ ਐਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ ਦੇ ਦਫ਼ਤਰ ਵਿਖੇ ਕੀਤਾ ਗਿਆ। ਅਤੇ ਉਹਨਾਂ ਕਿਹਾ ਕਿ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰਾਂ, ਕਸਬਿਆਂ ਵਿੱਚ ਜਾ ਕੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਜਤਵਿੰਦਰ ਗਰੇਵਾਲ ਨੇ ਐਸ.ਡੀ.ਐਮ., ਬੱਸੀ ਪਠਾਣਾਂ, ਹਰਵੀਰ ਕੌਰ ਅਤੇ ਮੌਕੇ 'ਤੇ ਹਾਜ਼ਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਫ਼ਤਹਿਗੜ੍ਹ ਸਾਹਿਬ, ਵਰਿੰਦਰ ਸਿੰਘ ਟਿਵਾਣਾ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀ ਟੀਮ ਹਮੇਸ਼ਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ। ਉਹਨਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਮੁਫ਼ਤ ਕਿਤਾਬਾਂ ਵੀ ਵੰਡੀਆਂ ਜਾਣਗੀਆਂ।