- ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਿੱਚ ਸਕੂਲੀ ਵਿਦਿਆਰਥੀ ਇੱਕ ਅਹਿਮ ਕੜੀ ਦਾ ਕੰਮ ਕਰਨਗੇ : ਡਾ. ਜਗਦੀਸ਼ ਸਿੰਘ
ਬਰਨਾਲਾ, 17 ਅਕਤੂਬਰ : ਮਾਨਯੋਗ ਸ੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਕਿਸਾਨ ਸਿਖਲਾਈ ਕੈਂਪ, ਨੁੱਕੜ ਮੀਟਿੰਗਾਂ, ਅਨਾਊਸਮੈਂਟਾਂ ਕਰਵਾ ਕੇ ਜਾਗਰੂਕ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਜੀ ਦੀ ਰਹਿਨੁਮਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਰੈਲੀਆਂ ਕਰਵਾਉਣ ਦੇ ਨਾਲ ਨਾਲ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੇ ਸੁੱਚਜੇ ਪ੍ਰਬੰਧਨ ਕਰਨ ਸਬੰਧੀ ਲੇਖ , ਭਾਸ਼ਣ ਤੇ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੇਕੇ ਵਿਖੇ ਵੀ ਮੁਕਾਬਲੇ ਕਰਵਾ ਕੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਵਿੱਚ ਪੂਰਾ ਸਾਥ ਦੇਣ ਦੀ ਅਪੀਲ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਪਰਾਲੀ ਦੀ ਸਮੱਸਿਆ ਇੱਕ ਜਟਿਲ ਸਮੱਸਿਆ ਹੈ, ਇਸ ਲਈ ਖੇਤੀਬਾੜੀ ਵਿਭਾਗ ਬਰਨਾਲਾ ਦੁਆਰਾ ਇਸ ਲਈ ਇੱਕ ਮੁਹਿੰਮ ਵਿੱਡੀ ਹੋਈ ਹੈ, ਉਹਨਾਂ ਕਿਹਾ ਕਿ ਵਿਦਿਆਰਥੀ ਇਸ ਮੁਹਿੰਮ ਵਿੱਚ ਇੱਕ ਅਹਿਮ ਕੜੀ ਦਾ ਕੰਮ ਕਰਨਗੇ ਕਿਉਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵੱਡੀ ਗਿਣਤੀ ਹੁੰਦੀ ਹੈ, ਜਿਸ ਰਾਹੀਂ ਪਰਾਲੀ ਨਾ ਸਾੜ ਕੇ ਉਸਦਾ ਸੁੱਚਜਾ ਪ੍ਰਬੰਧਨ ਕਰਨ ਸਬੰਧੀ ਸੁਨੇਹਾ ਉਨ੍ਹਾਂ ਦੇ ਆਪਣੇ ਆਪਣੇ ਘਰਾਂ ਵਿੱਚ ਪਹੁੰਚੇਗਾ। ਇਹਨਾਂ ਸਕੂਲਾਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਤੇ ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ। ਸਕੂਲ ਨੂੰ ਵਾਤਾਵਰਣ ਸੰਭਾਲ ਦਾ ਚਿੰਨ੍ਹ ਭੇਂਟ ਕੀਤਾ। ਉਕਤ ਤੋਂ ਇਲਾਵਾ ਡਾ. ਗੁਰਚਰਨ ਸਿੰਘ ਖੇਤੀਬਾੜੀ ਅਫ਼ਸਰ ਬਰਨਾਲਾ ਤੇ ਮਹਿਲਕਲਾਂ, ਸ੍ਰੀ ਜੈਸਮੀਨ ਸਿੰਘ ਖੇਤੀਬੜੀ ਵਿਕਾਸ ਅਫ਼ਸਰ,ਸ੍ਰੀਮਤੀ ਸੁਨੀਤਾ ਰਾਣੀ ਕੰਪਿਊਟਰ ਪ੍ਰੋਗਰਾਮਰ, ਸ੍ਰੀ ਜਸਵਿੰਦਰ ਸਿੰਘ ਬੀ.ਟੀ.ਐਮ. ਸਹਿਣਾ, ਸਕੂਲੀ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। ਖੇਤੀਬਾੜੀ ਵਿਭਾਗ ਦੀ ਟੀਮ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।