ਹਲਕਾ ਮੁਕਤਸਰ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 89 ਲੱਖ 10 ਹਜ਼ਾਰ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

  • ਸ. ਜਗਦੀਪ ਸਿੰਘ ਕਾਕਾ ਬਰਾੜ  ਹਲਕਾ ਵਿਧਾਇਕ ਮੁਕਤਸਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ, ਸਰਕਾਰੀ ਮਿਡਲ ਸਕੂਲ ਬਰੂਹਾਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਮੁਕਤਸਰ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਮੁਕਤਸਰ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ, ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੁੱਲ 89 ਲੱਖ 10 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਵਿਖੇ ਕੁਲ 39 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ ਵਿਖੇ ਕੁਲ 6.25 ਲੱਖ ਰੁਪਏ ਦਾ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ ਵਿਖੇ ਕੁਲ 29.59 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ, ਦੋ ਨਵੇਂ ਕਮਰੇ ਉਸਾਰਨ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੁਲ 6.25 ਲੱਖ ਰੁਪਏ ਨਾਲ ਚਾਰਦੀਵਾਰੀ  ਬਨਾਉਣ ਦਾ ਕੰਮ ਕੀਤਾ ਗਿਆ ਹੈ।