- ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਸਹਿਯੋਗ ਦੀ ਅਪੀਲ
ਫ਼ਰੀਦਕੋਟ 21 ਸਤੰਬਰ, 2024 : ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਸਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ ਪਰਾਲੀ ਦੀ ਖੇਤ ਤੋਂ ਬਾਹਰ ਸੰਭਾਲ ਲਈ ਪ੍ਰੇਰਿਤ ਕਰਨ ਕੀਤੀ ਜਾਣ ਵਾਲੀ ਵਿਉਂਤਬੰਦੀ ਤੇ ਵਿਚਾਰ ਚਰਚਾ ਕਰਨ ਲਈ ਮੀਟਿੰਗ ਸਥਾਨਕ ਮੁੱਖ ਖ਼ੇਤੀਬਾੜੀ ਦਫਤਰ ਵਿਚ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਾ .ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਕੁਝ ਅਗੇਤਿ ਸਬਜੀ ਕਾਸ਼ਤਕਾਰ ਆਮ ਕਰਕੇ ਅਗਿਆਨਤਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤ ਦੀ ਤਿਆਰੀ ਕਰਕੇ ਸਬਜੀਆਂ ਜਿਵੇਂ ਆਲੂ ਮਟਰ ਅਤੇ ਗੋਭੀ ਆਦਿ ਦੀ ਬਿਜਾਈ ਕਰਦੇ ਹਨ ਜਿਸ ਨਾਲ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਹੈ। ਉਨਾਂ ਦੱਸਿਆ ਕਿ ਅਜਿਹੇ ਕਿਸਾਨਾਂ ਨਾਲ ਨਿੱਜੀ ਸੰਪਰਕ ਜਾਂ ਕੈਂਪ ਲਗਾ ਕੇ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ। ਉਨਾਂ ਕਿਹਾ ਜਿਸ ਵੀ ਕਿਸਾਨ ਨੂੰ ਬੇਲਰ ਜਾਂ ਕਿਸੇ ਹੋਰ ਖੇਤੀ ਮਸੀਨਰੀ ਦੀ ਜ਼ਰੂਰਤ ਹੋਵੇ ਤਾਂ ਸਬੰਧਤ ਖੇਤੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਾਗਬਾਨੀ ਵਿਕਾਸ ਅਫਸਰ ਡਾਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ 10 ਅਜਿਹੇ ਪਿੰਡ ਜਿਵੇਂ ਬਾਹਮਣ ਵਾਲਾ, ਲ਼ਾਲੇਅਨਾ, ਝੋਟਿਵਾਲ, ਘੁਗਿਆਨਾ, ਬਸਤੀ ਨਾਨਕਸਰ, ਡੱਲੇਵਾਲ, ਫਰੀਦਕੋਟ, ਢਾਬ ਗੁਰੂ ਜੀ, ਕੁਹਰਵਾਲਾ, ਅਰਾਈਆਂਵਾਲਾ ਕਲਾਂ ਅਜਿਹੇ ਪਿੰਡ ਹਨ, ਜਿੱਥੇ ਤਕਰੀਬਨ 392 ਕਿਸਾਨਾਂ ਵੱਲੋਂ 1702 ਏਕੜ ਰਕਬੇ ਵਿੱਚ ਸਬਜੀ ਦੀ ਕਾਸ਼ਤ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਅਗਲੇ ਕੁਝ ਦਿਨਾਂ ਦੌਰਾਨ ਇਨਾਂ ਪਿੰਡਾਂ ਵਿਚ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕੈਂਪ ਲਗਾਏ ਜਾਣਗੇ। ਉਨਾਂ ਦੱਸਿਆ ਕਿ ਜੋਂ ਵੀ ਸਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਬਜੀ ਦੀ ਕਾਸ਼ਤ ਕਰੇਗਾ ਉਸ ਨੂੰ ਸਬਸਿਡੀ ਦੀ ਸਹੂਲਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਡਾਕਟਰ ਕੁਲਦੀਪ ਸਿੰਘ,ਡਾਕਟਰ ਗੁਰਪ੍ਰੀਤ ਸਿੰਘ ਬਾਗਬਾਨੀ ਵਿਕਾਸ ਅਫ਼ਸਰ ਅਤੇ ਡਾਕਟਰ ਲਖਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਹਾਜ਼ਰ ਸਨ।