ਲੁਧਿਆਣਾ, 8 ਸਤੰਬਰ : ਸਕੱਤਰ ਆਰ.ਟੀ.ਏ. ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਪਰਤਾਪ ਚੌਂਕ ਤੋਂ ਗਿਲ ਰੋਡ ਚੌਂਕੀ ਮਰਾਡੋ ਦੀਆਂ ਸੜਕਾਂ ਤੇ ਅਚਾਣਕ ਚੈਕਿੰਗ ਦੌਰਾਨ 5 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਅਤੇ 05 ਗੱਡੀਆਂ ਦੇ ਕੀਤੇ ਚਲਾਨ ਜਿਨਾਂ ਵਿਚੋਂ 14 ਕੈਂਟਰ , 01 ਪਿੱਕ ਅੱਪ ਬਿਨਾਂ ਦਸਤਾਵੇਜ਼ਾਂ ਅਤੇ ਓਵਰਹਾਈਟ ਧਾਰਾ 2007 ਅੰਦਰ ਬੰਦ ਕੀਤੇ, 01 ਪਿੱਕ ਅੱਪ, 02 ਟਰੱਕ, (02 ਕੈਂਟਰ ਬਿਨਾਂ ਦਸਤਾਵੇਜ਼ਾਂ, ਬਿਨਾਂ ਐਚ.ਐਸ.ਆਰ.ਪੀ. ਪਲੇਟਾਂ, ਓਪਨ ਡਾਲਾ, ਓਵਰਹਾਈਟ ਕਰਕੇ ਚਲਾਨ ਕੀਤੇ ਗਏ। ਆਰ.ਟੀ.ਏ. ਸਕੱਤਰ ਲੁਧਿਆਣਾ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ।ਜੋ ਕਿ ਚਿੰਤਾ ਦਾ ਵਿਸ਼ੇ ਹੈ। ਇਸਲਈ ਸਕੱਤਰ ਆਰ.ਟੀ.ਏ ਵੱਲੋਂ ਫੇਰ ਇਹ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ, ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ । ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਐਚ.ਐਸ.ਆਰ.ਪੀ ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਏਗਾ ਅਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।
------