ਮਾਲੇਰਕੋਟਲਾ, 05 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 15 ਜੁਲਾਈ 2023 ਤੱਕ ਸਵੇਰ ਦੇ ਸੈਸ਼ਨ ਵਿੱਚ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪ੍ਰੀਖਿਆਵਾਂ ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਮਿਤੀ 15 ਜੁਲਾਈ 2023 ਤੋਂ ਤੱਕ ਰੋਕ ਲਗਾਈ ਹੈ। ਇਹਨਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਅੰਦਰ 100 ਮੀਟਰ ਦੇ ਘੇਰੇ ਅੰਦਰ ਸਿਰਫ਼ ਪੇਪਰ ਦੇਣ ਵਾਲੇ ਵਿਦਿਆਰਥੀ ਅਤੇ ਪੇਪਰ ਲੈਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਹੀ ਦਾਖਲ ਹੋਣ ਦੀ ਆਗਿਆ ਹੋਵੇਗੀ । ਇਹ ਹੁਕਮ ਐਮ.ਜੀ.ਐਮ.ਐਨ ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ , ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ, ਅਮਰਗੜ੍ਹ ਅਤੇ ਸਰਕਾਰੀ ਹਾਈ ਸਕੂਲ (ਲੜਕੇ), ਮਾਲੇਰਕੋਟਲਾ ਦੀਆਂ ਸੀਮਾਵਾਂ ਦੇ ਅੰਦਰ ਲਾਗੂ ਹੋਣਗੇ । ਇਹ ਹੁਕਮ 15 ਜੁਲਾਈ 2023 ਤੱਕ ਲਾਗੂ ਰਹਿਣਗੇ