- ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
- ਟੋਆਇਲੈਟ ਬਲਾਕਾਂ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ
ਫਤਹਿਗੜ੍ਹ ਸਾਹਿਬ, 19 ਅਕਤੂਬਰ : ਜ਼ਿਲ੍ਹੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਆਉਣ ਜਾਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੌਰਾਨ ਦਿੱਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮਾਧੋਪੁਰ ਅੰਡਰਪਾਸ ਦਾ ਕੰਮ ਵੀ ਜਲਦੀ ਨੇਪਰੇ ਚਾੜ੍ਹਿਆ ਜਾਵੇ। ਇਸ ਨਾਲ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ ਤੇ ਪ੍ਰਸ਼ਾਸਨ ਨੂੰ ਵੀ ਟ੍ਰੈਫਿਕ ਪ੍ਰਬੰਧਨ ਕਰਨਾ ਸੌਖਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦਾ ਆਲਾ ਦੁਆਲਾ ਵੀ ਸਾਫ ਕਰ ਕੇ, ਜਿੱਥੇ ਕੀਤੇ ਬਰਮਾਂ ਉੱਤੇ ਮਿੱਟੀ ਪੈਣ ਵਾਲੀ ਹੈ, ਉਸ ਨੂੰ ਤੁਰੰਤ ਪਵਾਇਆ ਜਾਵੇ ਅਤੇ ਜਿੱਥੇ ਵੀ ਇੰਟਲਾਕਿੰਗ ਟਾਈਲਾਂ ਲਾਉਣ ਦਾ ਕੰਮ ਚੱਲ ਰਿਹਾ ਹੈ, ਉਸ ਨੂੰ ਜਲਦ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸੇ ਤਹਿਤ ਵੱਖੋ ਵੱਖ ਥਾਂ ਟੋਆਇਲਟ ਬਲਾਕ ਵੀ ਬਣਾਏ ਜਾ ਰਹੇ ਹਨ। ਉਹਨਾਂ ਨੇ ਅਧਿਆਕਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਮਿਥੇ ਸਮੇਂ 'ਤੇ ਪੂਰੇ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਇਹ ਹਦਾਇਤ ਵੀ ਕੀਤੀ ਸ਼ਹਿਰ ਵਿੱਚ ਜਿੱਥੇ ਵੀ ਸਟਰੀਟ ਲਾਈਟਾਂ ਨਹੀਂ ਲੱਗੀਆਂ, ਉਹ ਲਗਵਾਉਣੀਆਂ ਯਕੀਨੀ ਬਣਾਈਆਂ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, , ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਨਗਰ ਕੌਂਸਲ ਸਰਹਿੰਦ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਕੇ.ਐਸ. ਬਰਾੜ, ਅਮਲੋਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।