ਫਰੀਦਕੋਟ 28 ਸਤੰਬਰ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਬਜ਼ਰਵੇਸ਼ਨ ਹੋਮ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨ ਜੁਵਿਨਾਇਲ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ, ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਤੋਂ ਜੁਵਿਨਾਇਲ ਬੱਚਿਆਂ ਦੇ ਰਹਿਣ-ਸਹਿਣ ਬਾਰੇ ਜਾਣਕਾਰੀ ਲਈ ਅਤੇ ਖਾਣ-ਪੀਣ ਬਾਰੇ ਵੀ ਵਿਸਥਾਰ-ਪੂਰਵਕ ਜਾਣਕਾਰੀ ਲਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਉਪਰੋਕਤ ਹੋਮ ਨੂੰ ਜ਼ਿਲ੍ਹਾ ਕਚਹਿਰੀਆਂ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਕਿਸਮ ਦੀਆਂ ਕਾਨੂੰਨੀ ਅਤੇ ਪ੍ਰਬੰਧਕੀ ਕਮੀਆਂ ਪੇਸ਼ੀਆਂ ਲਈ ਉਨ੍ਹਾਂ ਆਪਣੇ ਦਫਤਰ ਦੇ ਫੋਨ ਨੰਬਰ ਦਿੱਤੇ। ਇਸ ਤੋਂ ਇਲਾਵਾ ਸੈਸ਼ਨਜ਼ ਜੱਜ ਸਾਹਿਬ ਨੇ ਹਾਜ਼ਰ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਜੁਵਿਨਾਇਲ ਬੱਚਿਆਂ ਨੂੰ ਗੈਰ ਕਾਨੂੰਨੀ ਕੰਮ ਨਾ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਇੱਕ ਚੰਗੇ ਨਾਗਰਿਕ ਬਣਨ ਦੀ ਸਿੱਖਿਆ ਦਿੰਦੇ ਹੋਏ ਇੱਥੋਂ ਵਿਦਾਇਗੀ ਲਈ।