ਫਰੀਦਕੋਟ 30 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ”ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2024 ਦੇ ਅਧਾਰ ਤੇ” ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਬਾਰੇ ਅਤੇ ਆਮ ਨਾਗਰਿਕਾਂ ਨੂੰ ਆਪਣੀ ਵੋਟ ਬਨਾਉਣ, ਸੋਧ ਕਰਵਾਉਣ, ਅਡਰੈਸ ਬਦਲਣ ਅਤੇ ਵੋਟ ਕਟਵਾਉਣ ਦੇ ਪ੍ਰੋਸੈਸ ਬਾਰੇ ਅਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐੱਸ. ਦੀ ਰਹਿਨੁਮਾਹੀ ਹੇਠ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀ. ਸੈਕੰ. ਸਕੂਲ, ਫਰੀਦਕੋਟ ਦੇ ਵਿਦਿਆਰਥੀਆਂ ਦੁਆਰਾ ਫਰੀਦਕੋਟ ਸ਼ਹਿਰ ਵਿੱਚ ਪੈਦਲ ਰੈਲੀ ਕੱਢੀ ਗਈ। ਰੈਲੀ ਵਿੱਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਉਤਸ਼ਾਹ ਨਾਲ ਵੋਟਰ ਜਾਗਰੂਕਤਾ ਸਬੰਧੀ ਸਲੋਗਨਾਂ ਦਾ ਉਚਾਰਨ ਕੀਤਾ ਗਿਆ। ਰੈਲੀ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵੋਟ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ 18 ਸਾਲ ਦੀ ਉਮਰ ਹੋਣ ਤੱਕ ਆਪਣੀ ਵੋਟ ਜ਼ਰੂਰ ਬਨਵਾਓ ਅਤੇ ਚੋਣਾਂ ਵਿੱਚ ਇਸ ਦਾ ਇਸਤੇਮਾਲ ਵੀ ਕਰੋ।