- ਸਟੇਟ ਗਤਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਜਾ ਰਹੀਆਂ ਲੜਕੀਆਂ ਨੂੰ ਵੰਡੀਆਂ ਖੇਡ ਕਿੱਟਾਂ
ਕੋਟਕਪੂਰਾ, 14 ਅਗਸਤ : ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਗਤਕਾ ਚੈਂਪੀਅਨਸ਼ਿਪ ਵਿੱਚ ਦਿਲਚਸਪੀ ਦੇਖ ਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ, 18-19-20 ਅਗਸਤ ਨੂੰ ਟਾਂਡਾ ਜਿਲਾ ਹੁਸ਼ਿਆਰ ਵਿਖੇ ਹੋ ਰਹੀ 11ਵੀਂ ਸਟੇਟ ਗਤਕਾ ਚੈਂਪੀਅਨਸ਼ਿਪ ਲੜਕੀਆਂ ਵਿੱਚ ਗਤਕਾ ਐਸੋਸੀਏਸ਼ਨ ਵਲੋਂ ਭੇਜੀਆਂ ਜਾ ਰਹੀਆਂ ਲੜਕੀਆਂ ਨੂੰ ਸਪੋਰਟਸ ਕਿੱਟਾਂ ਵੰਡਣ ਮੌਕੇ ਵਾਹਿਗੁਰੂ ਸਿਮਰਨ ਕੇਂਦਰ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਪੁੱਜੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਕਦੇ ਵੱਖ-ਵੱਖ ਖੇਡਾਂ ਵਿੱਚ ਜਿਆਦਾਤਰ ਲੜਕਿਆਂ ਦੇ ਮਾਪੇ ਹੀ ਇਜਾਜਤ ਦਿੰਦੇ ਸਨ ਪਰ ਹੁਣ ਲੜਕੀਆਂ ਦੇ ਮਾਪੇ ਵੀ ਆਪਣੀਆਂ ਧੀਆਂ ’ਤੇ ਮਾਣ ਕਰਦਿਆਂ ਹਰ ਤਰਾਂ ਦੀ ਖੇਡ ਵਿੱਚ ਦਿਲਚਸਪੀ ਲੈਣ ਲਈ ਉਤਸ਼ਾਹਿਤ ਕਰ ਰਹੇ ਹਨ। ਸਪੀਕਰ ਸੰਧਵਾਂ ਨੇ ਗਤਕਾ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਬਲਜੀਤ ਸਿੰਘ ਖੀਵਾ, ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਪਾਰਸ, ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਗਤਕਾ ਕੋਚ ਗੁਰਪ੍ਰੀਤ ਸਿੰਘ ਖਾਲਸਾ ਸਮੇਤ ਵਾਹਿਗੁਰੂ ਸਿਮਰਨ ਕੇਂਦਰ ਦੇ ਸੰਚਾਲਕ ਦੇਸਾ ਸਿੰਘ ਮੌਂਗਾ ਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਖੁਸ਼ੀ ਮਹਿਸੂਸ ਕੀਤੀ ਕਿ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਨਾਲ ਜੁੜੀਆਂ ਚਾਰ ਲੜਕੀਆਂ ਨੇ ਪਿਛਲੇ ਦਿਨੀਂ ਗੁਹਾਟੀ (ਆਸਾਮ) ਵਿਖੇ ਹੋਈ ਗਤਕਾ ਚੈਂਪੀਅਨਸ਼ਿਪ ਵਿੱਚ ਸੋਨ ਤਗਮੇ ਅਤੇ ਸਿਲਵਰ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਡਾ ਮਨਜੀਤ ਸਿੰਘ ਢਿੱਲੋਂ ਨੇ ਸਪੀਕਰ ਸੰਧਵਾਂ ਤੇ ਉਹਨਾਂ ਦੇ ਸਾਥੀਆਂ ਨੂੰ ਜੀ ਆਇਆਂ ਆਖਿਆ ਤੇ ਬਲਜੀਤ ਸਿੰਘ ਖੀਵਾ ਨੇ ਸਾਰਿਆਂ ਦਾ ਧੰਨਵਾਦ ਕੀਤਾ।