ਸ੍ਰੀ ਅਨੰਦਪੁਰ ਸਾਹਿਬ, 18 ਜੂਨ : ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿਚ ਬੈਠ ਕੇ ਕੀਤੇ ਯਤਨ ਬਹੁਤ ਹੀ ਕਾਰਗਰ ਸਿੱਧ ਹੋ ਰਹੇ ਹਨ। ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਤੇ ਸਾਝੇ ਮਸਲੇ ਨਿਪਟਾਉਣ ਦਾ ਵਾਅਦਾ ਪੂਰਾ ਕਰ ਰਹੇ ਹਾਂ, ਤਾਂ ਕਿ ਲੋਕਾਂ ਨੂੰ ਦੂਰ ਦੁਰਾਡੇ ਸ਼ਹਿਰਾ ਵਿਚ ਦਫਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ ਤੇ ਇਸ ਨਾਲ ਹੋਣ ਵਾਲੀ ਖੱਜਲ ਖੁਆਰੀ ਤੋ ਵੀ ਨਿਜਾਤ ਮਿਲ ਜਾਵੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ “ਸਾਡਾ.ਐਮ.ਐਲ.ਏ.ਸਾਡੇ.ਵਿੱਚ“ ਪ੍ਰੋਗਰਾਮ ਤਹਿਤ ਗੰਭੀਰਪੁਰ ਦੇ ਦੌਰੇ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕੇ ਵਾਸੀਆਂ ਵੱਲੋਂ ਆਪਣੀਆਂ ਮੁਸ਼ਕਲਾਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਦੱਸੀਆ ਗਈਆਂ, ਜ਼ਿਨ੍ਹਾਂ ਮੁਸ਼ਕਲਾਂ ਵਿਚੋਂ ਕੁਝ ਮੁਸ਼ਕਲਾਂ ਦਾ ਹੱਲ ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਇਲਾਕੇ ਦੇ ਪਤਵੰਤੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਲਾਕੇ ਦੇ ਕਿਸੇ ਵੀ ਪਿੰਡ ਵਿਚ ਕਿਸੇ ਵੀ ਪੰਚਾਇਤ ਜਾਂ ਵਿਅਕਤੀ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕਿਸੇ ਨੂੰ ਵੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਬੇਝਿਜਕ ਆਪਣੀ ਸਮੱਸਿਆ ਸਾਡੇ ਤੱਕ ਪਹੁੰਚਾ ਸਕਦਾ ਹੈ,ਜਿਸ ਦਾ ਢੁਕਵਾ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੇਰਾ ਹਰੇਕ ਸਾਥੀ/ਪਾਰਟੀ ਵਰਕਰ ਲੋਕਾਂ ਦੀਆਂ ਸੇਵਾਵਾਂ ਵਿਚ ਹਮੇਸ਼ਾ ਹੀ ਹਾਜਰ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੇ ਵੱਲੋਂ ਇਲਾਕੇ ਦੇ ਵਿੱਚ ਸਿੱਖਿਆ ਸਹੂਲਤ, ਸਿਹਤ ਸਹੂਲਤ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਇਨ੍ਹਾਂ ਉਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ, ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਇਲਾਕੇ ਵਿੱਚ ਵੱਡੇ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਜਿਸ ਨਾਲ ਇਲਾਕੇ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਨੇ ਗੰਭੀਰਪੁਰ ਵਿੱਚ ਲੋਕ ਮਿਲਣੀ ਲਈ ਆਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ ਹੈ। ਮੇਰੇ ਵੱਲੋਂ ਸਾਡਾ. ਐਮ. ਐਲ. ਏ. ਸਾਡੇ. ਵਿਚ ਪ੍ਰੋਗਰਾਮ ਤਹਿਤ ਪਿੰਡ ਪਿੰਡ ਜਾ ਕੇ ਹਲਕੇ ਦੇ ਲੋਕਾਂ ਦੇ ਦਰਸ਼ਨ ਕਰਕੇ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਮੈਨੂੰ ਆਪਣੇ ਭਰਾ ਤੇ ਆਪਣੇ ਪੁੱਤ ਦੀ ਤਰਾਂ ਮਾਣ ਦਿੱਤਾ ਹੈ, ਤੇ ਮੇਰਾ ਫਰਜ਼ ਹੈ ਕਿ ਲੋਕਾਂ ਦੀਆਂ ਆਸਾਂ ਪੂਰੀਆਂ ਹੋਣ। ਇਸ ਮੌਕੇ ਦੀਪਕ ਸੋਨੀ ਮੀਡੀਆ ਕੋਆਰਡੀਨੇਟ, ਜਸਪਾਲ ਸਿੰਘ ਢਾਹੇ, ਰੋਹਿਤ ਕਾਲੀਆ ਟਰੱਕ ਯੂਨੀਅਨ ਪ੍ਰਧਾਨ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਨਿਤਿਨ ਸ਼ਰਮਾ, ਜੱਗਾ ਬਹਿਲੂ, ਸਰਪੰਚ ਕੁਲਦੀਪ ਸਿੰਘ ਬਹਿਲੂ ਆਦਿ ਹਾਜ਼ਰ ਸਨ।