ਫਰੀਦਕੋਟ 23 ਸਤੰਬਰ : ਬਾਬਾ ਸ਼ੇਖ ਫਰੀਦ ਜੀ ਦੇ 850ਵੇਂ ਆਗਮਨ ਪੁਰਬ ਮੌਕੇ 31ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਆਯੋਜਨ ਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਕੀਤਾ ਗਿਆ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸੰਧਵਾਂ ਨੇ ਬਾਬਾ ਫਰੀਦ ਹਾਕੀ ਕਲੱਬ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬਾਬਾ ਫਰੀਦ ਹਾਕੀ ਕਲੱਬ ਦਾ ਪੰਜਾਬ ਨਾਲ, ਹਾਕੀ ਨਾਲ ਇਨ੍ਹਾਂ ਪਿਆਰ ਹੈ ਕਿ ਉਹ ਹਾਕੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।ਉਹਨਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਨੇ ਪੰਜ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ ।ਇਸ ਲਈ ਜਿੰਨੀ ਸੇਵਾ ਉਹਨਾਂ ਨੂੰ ਲਗਾਈ ਗਈ ਸੀ ਉਹ ਅੱਜ 5 ਲੱਖ ਰੁਪਏ ਦਾ ਚੈੱਕ ਦੇ ਕੇ ਪੂਰੀ ਕਰ ਰਹੇ ਹਨ। ਬਾਬਾ ਫ਼ਰੀਦ ਬੈਡਮਿੰਟਨ ਕਲੱਬ ਅਤੇ ਡੀ.ਬੀ.ਏ ਦੇ ਸਹਿਯੋਗ ਨਾਲ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕੀਤਾ ਗਿਆ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ. ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰੱਸਟ, ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਸੁਖਵੰਤ ਸਿੰਘ ਸਰਾਂ, ਪ੍ਰੈਜ਼ੀਡੈਂਟ ਯੂਥ ਆਪ ਵਿਸ਼ੇਸ਼ ਤੌਰ ਤੇ ਹਾਜਰ ਸਨ।