
ਮੰਡੀ ਗੋਬਿੰਦਗੜ੍ਹ, 13 ਫ਼ਰਵਰੀ 2025 : ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਬੈਂਕ ਆਫ਼ ਇੰਡੀਆ ਸਰਵਿਸ ਰੋਡ, ਮੰਡੀ ਗੋਬਿੰਦਗੜ੍ਹ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਔਰਤ ਅਤੇ ਉਸਦੇ ਬੱਚੇ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਔਰਤ ਅਤੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।