ਲੁਧਿਆਣਾ 7 ਜੂਨ : ਬੀਤੇ ਦਿਨੀਂ ਏਅਰ ਫੋਰਸ ਫੈਮਿਲੀ ਐਸੋਸੀਏਸ਼ਨ, ਏਅਰ ਫੋਰਸ ਸਟੇਸ਼ਨ, ਹਲਵਾਰਾ, ਜ਼ਿਲ•ਾ ਲੁਧਿਆਣਾ ਦੇ ਲਗਭਗ 32 ਔਰਤ ਮੈਂਬਰਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੀ ਗਿਆਨਵਰਧਕ ਫੇਰੀ ਕੀਤੀ| ਇਸ ਮੌਕੇ ਤੇ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਸੈਂਟਰ, ਪੀ.ਏ.ਯੂ. ਲੁਧਿਆਣਾ ਨੇ ਸਾਰੇ ਲੇਡੀਜ ਮੈਂਬਰਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਸਕਿੱਲ਼ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ| ਇਸ ਮੌਕੇ ਤੇ ਡਾ. ਲਵਲੀਸ਼ ਗਰਗ ਨੇ ਪਾਬੀ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕੀਤੀ| ਡਾ. ਤੇਜਦੀਪ ਕੌਰ, ਮੁਖੀ ਜੂਆਲੋਜੀ ਵਿਭਾਗ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਵਾਤਾਵਰਨ ਨੂੰ ਬਚਾਉਣ ਲਈ ਜੀਵ ਵਿੰਭਿੰਨਤਾ ਦੀ ਅਹਿਮ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ| ਇਸ ਗਿਆਨਵਰਧਕ ਫੇਰੀ ਦੌਰਾਨ ਫਲ ਵਿਗਿਆਨ ਵਿਭਾਗ ਦੇ ਨਵੇਂ ਬਾਗ ਦਾ ਦੌਰਾ ਕੀਤਾ ਜਿੱਥੇ ਡਾ. ਯੋਗੇਸ਼ ਖੋਖਰ ਅਤੇ ਸ਼੍ਰੀ ਰਵਿੰਦਰ ਸਿੰਘ ਨੇ ਫਲਾਂ ਦੀਆਂ ਵੱਖ-ਵੱਖ ਕਿਸਮਾਂ ਸੰਬੰਧੀ ਭਰਪੂਰ ਜਾਣਕਾਰੀ ਸਾਂਝੀ ਕੀਤੀ| ਇਸ ਤੋਂ ਇਲਾਵਾ ਲੇਡੀਜ ਮੈਂਬਰਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪੇਂਡੂ ਸਭਿਆਚਾਰ ਦੇ ਅਜਾਇਬ ਘਰ ਦਾ ਵੀ ਦੌਰਾ ਕੀਤਾ| ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ, ਏਅਰ ਫੋਰਸ ਅਫਸਰ ਮੈਡਮ ਨੀਸ਼ਾ ਅਤੇ ਆਏ ਹੋਏ ਲੇਡੀਜ ਮੈਂਬਰਾਂ ਦਾ ਧੰਨਵਾਦ ਕੀਤਾ|