ਕੋਟਕਪੂਰਾ 11 ਸਤੰਬਰ : ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਹਲਕਾ ਕੋਟਕਪੂਰਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਸਕੂਲਾਂ ਅਤੇ ਹਸਪਤਾਲਾਂ ਅਰਥਾਤ ਸਿਹਤ ਅਤੇ ਸਿੱਖਿਆ ਦੇ ਸੁਧਾਰ ’ਤੇ ਪੂਰਾ ਧਿਆਨ ਲਾਇਆ ਹੋਇਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ ਟੂ ਸਪੀਕਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ 13 ਸਤੰਬਰ ਨੂੰ ਸ਼੍ਰੀ ਅਮ੍ਰਿਤਸਰ ਸਾਹਿਬ ਵਿਖੇ ਹੋ ਰਹੇ ਸਮਾਗਮ ਚ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵੱਡੀ ਗਿਣਤੀ ਚ ਵਰਕਰ ਅਤੇ ਅਹੁਦੇਦਾਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਸਫਲ ਕਰਨ ਲਈ ਮੀਟਿੰਗਾ ਦਾ ਦੌਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੇਢ ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਹਲਕਾ ਕੋਟਕਪੂਰਾ ਦੇ ਸਰਕਾਰੀ ਸਕੂਲਾਂ ਵਿੱਚ ਮੁੱਢਲੀਆਂ ਸਿੱਖਿਆ ਸਹੂਲਤਾਂ ਦੇ ਲਈ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਹਸਪਤਾਲਾਂ ਦੀ ਬਿਹਤਰੀ ਲਈ ਸੁਹਿਰਦ ਕਦਮ ਚੁੱਕੇ ਜਾ ਰਹੇ ਹਨ।