- ਪੋਸਟਰ ਮੇਕਿੰਗ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ 28 ਜੁਲਾਈ : ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਦਾ ਪੱਧਰ ਉੱਚਾ ਚੁੱਕਣ ਲਈ ਸਿਹਤ ਵਿਭਾਗ, ਫਾਜ਼ਿਲਕਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ, ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ, ਫਾਜ਼ਿਲਕਾ ਡਾ. ਸਤੀਸ਼ ਗੋਇਲ ਦੀ ਅਗੁਆਈ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਵਿਖੇ ਜਿਲਾ ਪੱਧਰੀ ਵਿਸ਼ਵ ਹੈਪੇਟਾਈਟੱਸ ਦਿਵਸ ਮਨਾਇਆ ਗਿਆ ਜਿਸ ਵਿਚ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ , ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ, ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ , ਡਾਕਟਰ ਆਮਨਾ ਕੰਬੋਜ ਅਤਿੰਦਰ ਪਾਲ ਸਿੰਘ ਅਤੇ ਜਿਲਾ ਲੈਬ ਇੰਚਾਰਜ ਹਾਜਰ ਸੀ। ਇਸ ਦੌਰਾਨ ਮੰਚ ਸੰਚਾਲਨ ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ ਨੇ ਕੀਤਾ, ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਪੀਲੀਆ ਇੱਕ ਜਿਗਰ ਦੀ ਬਿਮਾਰੀ ਹੈ ਅਤੇ ਬਿਮਾਰੀ ਦੀ ਜਾਗਰੂਕਤਾ ਲਈ ਜਿਲ੍ਹੇ ਭਰ ਦੀਆਂ ਸਿਹਤ ਸੰਸਥਾਂਵਾ ਵੱਲੋਂ ਹਫਤਾ ਭਰ ਜਾਗਰੂਕਤਾ ਮੁਹਿੰਮ ਚਲਾਈਆਂ ਗਈ ਹੈ। ਹੈਪੇਟਾਈਟਸ ਇਕ ਜਿਗਰ ਦੀ ਬਿਮਾਰੀ ਹੈ ਜਿਹੜੀ ਕਿ ਹੈਪੇਟਾਈਟਸ ਵਾਇਰਸ ਕਾਰਨ ਫੈਲਦੀ ਹੈ, ਜੋ ਕਿ ਬਹੁਤ ਖਤਰਨਾਕ ਅਤੇ ਜਾਨਲੇਵਾ ਹੋ ਸਕਦਾ ਹੈ।ਉਹਨ੍ਹਾਂ ਕਿਹਾ ਬਿਮਾਰੀ ਬਾਰੇ ਜਾਗਰੂਕ ਹੋ ਕੇ ਅਤੇ ਪੂਰਾ ਇਲਾਜ ਕਰਵਾ ਕੇ ਇਸ ਬਿਮਾਰੀ ਦੀ ਗੰਭੀਰਤਾ ਤੋਂ ਬੱਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹੈਪਾਟਾਈਟਸ ਬੀ ਪੋਜਟਿਵ ਮਾਂ ਤੋਂ ਨਵ ਜਨਮੇਂ ਬੱਚੇ ਨੂੰ ਜੇਕਰ 12 ਘੰਟੇ ਦੇ ਅੰਦਰ ਹੈਪਾਟਾਈਟਸ ਬੀ ਦੀ ਐਂਟੀ ਬਾਡੀਜ ਦਾ ਟੀਕਾ ਲਗਾ ਦਿੱਤਾ ਜਾਵੇ ਤਾਂ ਮਾਂ ਤੋਂ ਬੱਚੇ ਨੂੰ ਹੋਣ ਵਾਲੇ ਹੈਪਾਟਾਈਟਸ ਬੀ ਤੋਂ ਬਚਾਇਆ ਜਾ ਸਕਦਾ ਹੈ। ਹੈਪੇਟਾਈਟਸ (ਪੀਲੀਆ) ਏ ਅਤੇ ਈ ਦੂਸ਼ਿਤ ਪਾਣੀ ਪੀਣ ਨਾਲ, ਗਲੇ-ਸੜ੍ਹੇ ਫਲ ਆਦਿ ਖਾਣ, ਬਿਨਾਂ ਹੱਥ ਧੋਏ ਖਾਣਾ, ਮੱਖੀਆਂ ਦੁਆਰਾ ਦੂਸ਼ਿਤ ਕੀਤਾ ਭੋਜਣ ਖਾਣ ਆਦਿ ਨਾਲ ਹੁੰਦਾ ਹੈ ਹਲਕਾ ਬੁਖਾਰ, ਮਾਸਪੇਸ਼ੀਆਂ ਵਿਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਪਿਸ਼ਾਬ ਦਾ ਰੰਗ ਗੂੜਾ ਪੀਲਾ ਹੋਣਾ, ਕਮਜੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਇਸ ਬਿਮਾਰੀ ਦੇ ਲੱਛਣ ਹਨ। ਬਿਮਾਰੀ ਤੋਂ ਬਚਾਅ ਲਈ ਪੀਣ ਵਾਲਾ ਪਾਣੀ ਸਾਫ ਸੁੱਥਰੇ ਸੋਮਿਆਂ ਤੋਂ ਲਿਆ ਜਾਵੇ, ਗਲੇ-ਸੜ੍ਹੇ ਤੇ ਜਿਆਦਾ ਪੱਕੇ ਹੋਏ ਫਲ ਖਾਣ ਤੋਂ ਪਰਹੇਜ, ਖਾਣਾ ਖਾਣ ਤੋਂ ਪਹਿਲਾਂ ਹੱਥ ਧੋਣੇ ਲਾਜਮੀ ਅਤੇ ਪਖਾਨਿਆਂ ਲਈ ਖੁੱਲੇ ਮੈਦਾਨ ਵਿਚ ਪਖਾਨਾ ਜਾਣ ਦੀ ਥਾਂ ਪਖਾਨਿਆਂ ਦੀ ਵਰਤੋਂ ਕਰਨੀ ਅਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਏ ਜਾਣ। ਹੈਪੇਟਾਈਟਸ ਬੀ ਅਤੇ ਸੀ ਦੂਸ਼ਿਤ ਖੂਨ ਚੜਾਉਣ ਨਾਲ, ਦੂਸਿਤ ਸਰਿੰਜਾਂ ਦੇ ਇਸਤੇਮਾਲ ਕਰਨ ਲਈ, ਬਿਮਾਰੀ ਗ੍ਰਸਤ ਮਰੀਜ਼ ਦੇਖੂਨ ਦੇ ਸੰਪਰਕ ਵਿਚ ਆਉਣ ਨਾਲ, ਅਣ-ਸੁਰੱਖਿਆਅਤ ਸੰਭੋਗ, ਸਰੀਰ ਉਤੇ ਟੈਟੂ ਬਣਵਾਉਣ ਅਤੇ ਨਵਜੰਮੇ ਬੱਚੇ ਨੂੰ ਗ੍ਰਸਤ ਮਾਂ ਤੋਂ ਹੋ ਸਕਦਾ ਹੈ। ਬਿਮਾਰੀ ਤੋਂ ਬਚਾਅ ਲਈ ਡਿਸਪੋਜੇਬਲ ਸਰਿੰਜਾਂ ਸੂਈਆਂ ਦੀ ਵਰਤੋਂ, ਸੁਰੱਖਿਅਤ ਸੰਭੋਗ, ਕੰਡੋਮ ਦਾ ਇਸਤੇਮਾ, ਸਮੇਂ-ਸਮੇਂ ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜਿਲਾ ਮਹਾਮਾਰੀ ਅਫ਼ਸਰ ਡਾਕਟਰ ਸੁਨੀਤਾ ਨੇ ਦਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਵਿੱਚ ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੇ ਮਰੀਜਾਂ ਦਾ ਇਲਾਜ ਬਿੱਲਕੁੱਲ ਮੁਫਤ ਕੀਤਾ ਜਾਂਦਾ ਹੈ । ਇਸ ਦੌਰਾਨ ਸਕੂਲ ਵਿਚ ਹੈਪੇਟਾਈਟੱਸ ਸੰਬਧੀ ਪੋਸਟਰ ਮੇਕਿੰਗ ਮੁਕਾਬਲੇ ਵਿਚ ਜੇਤੂ 3 ਵਿਦਿਆਰਥੀਆਂ ਨੂੰ ਸਿਵਲ ਸਰਜਨ ਵਲੋ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਅੰਕਿਤ ਅੱਗਰਵਾਲ, ਅੰਸ਼ੁਲ ਮੈਡਮ, ਵੀਨਾ ਨਾਰੰਗ, ਪਰਮਜੀਤ ਸਿੰਘ, ਤੇਜ ਕਿਰਨ ਸੀਮਾ ਕਟਾਰੀਆ ਨੇ ਸਹਿਯੋਗ ਕੀਤਾ।