
ਮਾਲੇਰਕੋਟਲਾ 20 ਮਾਰਚ 2025 : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ "ਵਰਲਡ ਓਰਲ ਹੈਲਥ ਡੇਅ" ਮਨਾਇਆ ਗਿਆ। ਇਸ ਮੌਕੇ ਡਾ. ਜੀ ਐੱਸ ਭਿੰਡਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਆਸ਼ਾ ਵਰਕਰਾਂ ਨੂੰ ਓਰਲ ਹੈਲਥ ਪ੍ਰਤੀ ਜਾਗਰੂਕ ਕੀਤਾ ਗਿਆ ਤਾਂ ਜੋ ਉਹ ਆਮ ਲੋਕਾਂ ਨੂੰ ਮੂੰਹ ਦੀ ਸਾਫ਼ ਸਫ਼ਾਈ ਅਤੇ ਸੰਭਾਲ਼ ਪ੍ਰਤੀ ਨੁਕਤੇ ਦੱਸ ਸਕਣ। ਇਸ ਮੌਕੇ ਬਲਾਕ ਐਜ਼ੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਹਰ ਸਾਲ ਇਹ ਪ੍ਰੋਗਰਾਮ ਇੱਕ ਖਾਸ ਥੀਮ ਦੀ ਪਾਲਣਾ ਕਰਦਾ ਹੈ, ਜੋ ਮੂੰਹ ਦੀ ਸੰਭਾਲ ਦੇ ਵੱਖ-ਵੱਖ ਪਹਿਲੂਆਂ 'ਤੇ ਕੇਂਦ੍ਰਿਤ ਹੁੰਦਾ ਹੈ। 2025 ਦਾ ਥੀਮ, "ਇੱਕ ਖੁਸ਼ ਮੂੰਹ ਹੈ... ਇੱਕ ਖੁਸ਼ ਮਨ ਹੈ " ਮੂੰਹ ਦੀ ਸਿਹਤ ਅਤੇ ਮਾਨਸਿਕ ਤੰਦਰੁਸਤੀ ਵਿਚਕਾਰ ਸਬੰਧ ਨੂੰ ਉਜਾਗਰ ਕਰਦਾ ਹੈ। ਉਹਨਾਂ ਦੱਸਿਆ ਕਿ ਮਾੜੀ ਮੂੰਹ ਦੀ ਸਫਾਈ ਕਾਰਨ ਖੋੜ, ਮਸੂੜਿਆਂ ਦੀ ਬਿਮਾਰੀ ਅਤੇ ਦੰਦਾਂ ਦਾ ਨੁਕਸਾਨ ਵਰਗੀਆਂ ਸਥਿਤੀਆਂ ਹੋ ਸਕਦੀਆਂ ਹਨ, ਜੋ ਆਤਮਵਿਸ਼ਵਾਸ, ਸਮਾਜਿਕ ਪਰਸਪਰ ਪ੍ਰਭਾਵ ਅਤੇ ਸਮੁੱਚੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਇਲਾਜ ਨਾ ਕੀਤੇ ਗਏ ਦੰਦਾਂ ਦੀਆਂ ਸਮੱਸਿਆਵਾਂ ਤਣਾਅ, ਚਿੰਤਾ ਅਤੇ ਸਵੈ-ਚੇਤਨਾ ਵਿੱਚ ਵੀ ਯੋਗਦਾਨ ਪਾ ਸਕਦੀਆਂ ਹਨ, ਜਿਸ ਨਾਲ ਵਿਅਕਤੀ ਦੇ ਜੀਵਨ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜਰ ਚਰਨਜੀਤ ਕੌਰ, ਮਲਟੀ ਪਰਪਜ਼ ਹੈਲਥ ਵਰਕਰ ਗੁਰਮੀਤ ਕੌਰ ਅਤੇ ਸਮੂਹ ਆਸ਼ਾ ਵਰਕਰਾਂ ਹਾਜ਼ਿਰ ਰਹੀਆਂ।