ਮਾਛੀਵਾੜਾ, 11 ਅਕਤੂਬਰ 2024 : ਲੁਧਿਆਣਾ ਦੇ ਮਾਛੀਵਾੜਾ ਵਿਚ ਇੱਕ ਪ੍ਰਾਈਵੇਟ ਹਸਪਤਾਲ 'ਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਨੇ ਹਸਪਤਾਲ 'ਚ ਹੀ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੁਸਾਈਡ ਨੋਟ ਵੀ ਲਿਖਿਆ ਸੀ। ਸੁਸਾਈਡ ਨੋਟ ‘ਚ ਉਸ ਨੇ ਲਿਖਿਆ ਕਿ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ। ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸਨੇ ਦੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਗਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੋਈ ਸੀ। ਡਾਕਟਰ ਨੇ ਜਾਂਚ ਕੀਤੀ ਤਾਂ ਉਸ ਦੇ ਕੁਝ ਸਾਹ ਚੱਲ ਰਹੇ ਜਿਸ ਨੂੰ ਤੁਰੰਤ ਲਾਹ ਕੇ ਇਲਾਜ ਲਈ ਹੋਰ ਹਸਪਤਾਲ ਲੈ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮਾਛੀਵਾੜਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾ ਦਿੱਤਾ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਨੌਜਵਾਨ ਜਸਪ੍ਰੀਤ ਸਿੰਘ ਨੇ ਸੁਸਾਇਡ ਨੋਟ ਲਿਖਿਆ ਜਿਸ ਵਿਚ ਉਸਨੇ ਕਿਹਾ ਕਿ ‘ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ ਜਿਸ ਕਾਰਨ ਉਹ ਗਲ ਫਾਹਾ ਲੈ ਕੇ ਆਤਮ ਹੱਤਿਆ ਕਰ ਰਿਹਾ ਹੈ। ਉਸਨੇ ਲਿਖਿਆ ਕਿ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਇਲਜ਼ਾਮ ਲਗਾਇਆ ਜਾਵੇ।