- ਸੀ.ਆਰ.ਪੀ.ਐਫ., ਬੀ.ਐਸ.ਐਫ, ਨੇਵੀ, ਏਅਰ ਫੋਰਸ, ਸੀ.ਏ.ਪੀ.ਐਫ. ਅਤੇ ਪੰਜਾਬ
- ਪੁਲਿਸ ਦੀ ਭਰਤੀ ਲਈ ਮੁਫ਼ਤ ਸਿਖਲਾਈ ਸ਼ੁਰੂ
ਮਾਨਸਾ, 28 ਜੂਨ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿਖੇ ਜ਼ਿਲ੍ਹਾ ਮਾਨਸਾ, ਸੰਗਰੂਰ ਅਤੇ ਬਰਨਾਲਾ ਦੇ ਸੀ.ਆਰ.ਪੀ.ਐਫ., ਬੀ.ਐਸ.ਐਫ., ਨੇਵੀ, ਏਅਰ ਫੋਰਸ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਰੀਰਿਕ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ ਸ੍ਰ. ਅਵਤਾਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਕਿਸੇ ਵੀ ਕੰਮ ਵਾਲੇ ਦਿਨ ਆਪਣੀ ਯੋਗਤਾ ਦੇ ਦਸਤਾਵੇਜ ਲੈ ਕੇ ਨਿੱਜੀ ਤੌਰ ’ਤੇ ਕੈਂਪ ਵਿਖੇ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ, ਬਾਰ੍ਹਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ, ਆਨਲਾਈਨ ਅਪਲਾਈ ਫਾਰਮ, ਜਾਤੀ ਸਰਟੀਫਿਕੇਟ, ਰੈਜ਼ੀਡੈਂਸ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਗ੍ਰਾਫਜ਼ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸਰੀਰਿਕ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 97792-50214, 90563-35220 ’ਤੇ ਸੰਪਰਕ ਕੀਤਾ ਜਾ ਸਕਦਾ ਹੈ।