ਫ਼ਤਹਿਗੜ੍ਹ ਸਾਹਿਬ, 24 ਅਗਸਤ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਦੇ ਖਾਤਮੇ ਲਈ ਜ਼ਿਲ੍ਹਾ ਪੱਧਰ ਤੇ ਖੋਲ੍ਹੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰੇਕ ਮਹੀਨੇ ਦੋ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਨੌਜਵਾਨ ਇੰਟਰਵਿਊ ਦੇ ਕੇ ਰੋਜ਼ਗਾਰ ਹਾਸਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਰਜਿਸਟਰੇਸ਼ਨ ਕਰਵਾ ਕੇ ਨੌਜਵਾਨ ਰੋਜ਼ਗਾਰ ਹਾਸਲ ਕਰ ਸਕਦੇ ਹਨ। ਜਿਥੇ ਕਿ ਕਾਊਂਸਲਿੰਗ, ਸਵੈ ਰੋਜ਼ਗਾਰ ਲਈ ਸਹਾਇਤਾ, ਸਕਿੱਲ ਡਿਵਲੈਪਮੈਂਟ ਅਤੇ ਲਾਇਬ੍ਰੇਰੀ ਆਦਿ ਦੀ ਸਹੂਲਤ ਮੌਜੂਦ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਲਈ ਆਪਣਾ ਨਾਮ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿੱਚ ਜਰੂਰ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਆਪਣਾ ਨਾਮ ਦਰਜ਼ ਕਰਵਾਉਣ ਲਈ ਨੌਜਵਾਨ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 114-ਏ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਸਹਾਇਤਾ ਲਈ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੋਕਰੀਆਂ ਦੀ ਜਾਣਕਾਰੀ ਹਾਸਲ ਕਰਨ ਲਈ ਟੈਲੀਗ੍ਰਾਮ ਚੈਨਲ ਡੀਬੀਈਈ ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇੰਨ ਕਰਨਾ ਚਾਹੀਦਾ ਹੈ ਜਾਂ ਕਿਸੇ ਵੀ ਕੰਮ ਵਾਲੇ ਦਿਨ ਕਮਰਾ ਨੰ: 119-ਏ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।