ਫ਼ਤਹਿਗੜ੍ਹ ਸਾਹਿਬ, 27 ਨਵੰਬਰ 2024 : ਪਟਿਆਲਾ-ਸਰਹਿੰਦ ਰੋਡ ਤੇ ਪੈਂਦੇ ਆਦਮਪੁਰ ਭਾਖੜਾ ਨਹਿਰ ਦੇ ਕਿਨਾਰੇ ਮਿਲੇ ਪਸ਼ੂਆਂ ਦੀਆਂ ਲਾਸ਼ਾਂ ਬਾਰੇ ਜ਼ਿਲ੍ਹਾ ਪੁਲਿਸ ਵੱਲੋਂ ਐਫ.ਆਈ.ਆਰ. ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ. ਸੁਖਨਾਜ਼ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ....
ਮਾਲਵਾ

ਕੈਂਪਾਂ ਦੌਰਾਨ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਣ ਮਹੁੱਈਆ ਕਰਵਾਉਣ ਲਈ ਕੀਤੀ ਜਾਵੇਗੀ ਅਸੈੱਸਮੈਂਟ ਬਰਨਾਲਾ, 27 ਨਵੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਨਕਲੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅਸੈੱਸਮੈਂਟ ਕੈਂਪ ਬਲਾਕ ਪੱਧਰ 'ਤੇ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 4 ਦਸੰਬਰ ਬਲਾਕ ਬਰਨਾਲਾ ਦਾ ਕੈਂਪ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ ਤਹਿਸੀਲ ਕੰਪਲੈਕਸ ਬਰਨਾਲਾ, 5 ਦਸੰਬਰ ਨੂੰ ਮਹਿਲ ਕਲਾਂ ਬਲਾਕ ਦਾ ਕੈਂਪ ਕਮਿਊਨਿਟੀ ਹੈਲਥ ਸੈਂਟਰ....

ਵੱਖ ਵੱਖ ਗਰੁੱਪਾਂ ਦੇ ਲੋਨ ਦੇ 52 ਕੇਸ ਕੀਤੇ ਮਨਜ਼ੂਰ ਬਰਨਾਲਾ, 27 ਨਵੰਬਰ 2024 : ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਸ. ਸਤਵੰਤ ਸਿੰਘ ਦੀ ਅਗਵਾਈ ਹੇਠ ਦੀਨ ਦਿਆਲ ਅਨੰਤੋਦਿਆ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਵੱਖ -ਵੱਖ ਬੈਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਾਇਆ ਗਿਆ। ਇਸ ਮੇਲੇ ਦੌਰਾਨ ਵੱਖ-ਵੱਖ ਬੈਕਾਂ ਵਲੋਂ ਸੈਲਫ ਹੈਲਪ ਗਰੁੱਪਾਂ ਦੀਆਂ ਕੈਸ਼ ਕਰੈਡਿਟ ਲਿਮਟਾਂ ਕੀਤੀਆਂ ਗਈਆਂ। ਆਰ ਬੀ ਆਈ ਦੀਆਂ ਹਦਾਇਤਾਂ ਅਨੁਸਾਰ ਇਹ ਲਿਮਟਾਂ ਇੱਕ ਲੱਖ ਤੋਂ 6 ਲੱਖ ਤੱਕ....

10 ਦਸੰਬਰ ਤੱਕ ਪੇਂਡੂ ਯੂਥ ਕਲੱਬ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਬਰਨਾਲਾ, 27 ਨਵੰਬਰ 2024 : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਪੇਂਡੂ ਖੇਤਰ ਦੇ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਗ੍ਰਾਂਟ ਕੇਵਲ ਪਿਛਲੇ ਤਿੰਨ ਸਾਲ ਤੋਂ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਆਧਾਰ 'ਤੇ ਯੁਵਕ ਸੇਵਾਵਾਂ ਵਿਭਾਗ ਨਾਲ....

ਟੇਬਲ ਟੈਨਿਸ ਅੰਡਰ 14 ਲੜਕਿਆਂ ਦੇ ਕੁਆਰਟਰ ਫਾਈਨਲ ਵਿੱਚ ਅੰਮ੍ਰਿਤਸਰ ਮੋਹਰੀ ਬਰਨਾਲਾ, 27 ਨਵੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਟੇਬਲ ਟੈਨਿਸ ਅਤੇ ਨੈੱਟਬਾਲ ਦੇ ਤੀਸਰੇ ਦਿਨ ਦੇ ਮੁਕਾਬਲੇ ਅੱਜ ਕਰਵਾਏ ਗਏ। ਇਸ ਦੇ ਨਾਲ ਹੀ ਬੈਡਮਿੰਟਨ ਦੇ ਦੂਜੇ ਦਿਨ ਦੇ ਮੁਕਾਬਲੇ ਐਲ.ਬੀ.ਐਸ ਕਾਲਜ ਵਿੱਚ ਕਰਾਏ ਗਏ। ਨੈੱਟਬਾਲ ਐਸ.ਡੀ. ਕਾਲਜ ਬਰਨਾਲਾ ਵਿਖੇ ਅਤੇ ਟੇਬਲ ਟੈਨਿਸ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਰਵਾਏ ਗਏ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਮਿਸ. ਉਮੇਸ਼ਵਰੀ....

ਬਰਨਾਲਾ, 27 ਨਵੰਬਰ 2024 : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰੀਸ਼ ਬਾਂਸਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸੈਂਟਰ ਪ੍ਰਬੰਧਕ ਜਯੋਤੀ ਵੰਸ਼ (ਸੈਂਟਰ ਪ੍ਰਬੰਧਕ)ਅਤੇ ਨੀਲਮ ਰਾਣੀ (ਆਈ.ਟੀ.ਸਟਾਫ਼) ਦੁਆਰਾ ਸਖੀ: ਵਨ ਸਟਾਪ ਸੈਂਟਰ ਸਕੀਮ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਹ ਸੈਂਟਰ ਕਿਸੇ ਤਰ੍ਹਾਂ ਦੀ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੀ ਮਦਦ ਕਰਨ....

ਦਾਅਵੇ ਅਤੇ ਇਤਰਾਜ਼ 27 ਨਵੰਬਰ ਤੋਂ 12 ਦਸੰਬਰ ਤੱਕ ਪ੍ਰਾਪਤ ਕੀਤੇ ਜਾਣਗੇ 30 ਨਵੰਬਰ ਅਤੇ 8 ਦਸੰਬਰ ਨੂੰ ਲਗਣਗੇ ਵਿਸ਼ੇਸ਼ ਕੈਂਪ ਬਰਨਾਲਾ, 27 ਨਵੰਬਰ 2024 : ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕਰਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ....

ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰ ਕੇ ਕਿਸਾਨ ਕਰਨ ਕਣਕ ਦੀ ਬਿਜਾਈ ਫਾਜ਼ਿਲਕਾ 26 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ....

ਫਾਜ਼ਿਲਕਾ ਜ਼ਿਲੇ ਵਿੱਚ ਹੁੰਦੀ ਹੈ ਗੰਨੇ ਦੀ ਵਧੇਰੇ ਪੈਦਾਵਾਰ, ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਗੰਨੇ ਦਾ ਭਾਅ ਵਧਾਉਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਫਾਜ਼ਿਲਕਾ , 26 ਨਵੰਬਰ 2024 : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ ਧੰਨਵਾਦ ਕੀਤਾ ਜੋ ਉਨ੍ਹਾਂ ਨੇ ਕਿਸਾਨਾਂ ਦੇ ਪੱਖ ਵਿਚ ਫ਼ੈਸਲਾ ਲੈਂਦੇ ਹੋਏ ਗੰਨੇ ਦੇ ਭਾਅ ਵਿਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ....

ਅਬੋਹਰ, ਫਾਜਿਲਕਾ, 26 ਨਵੰਬਰ 2024 : ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਦੀ ਅਗਵਾਈ ਹੇਠ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟੇਸ਼ਨ ਅਤੇ ਕਪੈਸਟੀ ਬਿਲਡਿੰਗ ਲਈ ਇਕ ਵਿਸ਼ੇਸ਼ ਜਾਗੂਰਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਮਤੀ ਨਵਦੀਪ....

ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਮੌਲਿਕ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ ਫਾਜ਼ਿਲਕਾ, 26 ਨਵੰਬਰ 2024 : ਦੇਸ਼ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਰਸਮੀ ਤੌਰ ਤੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ। ਇਹ 26 ਜਨਵਰੀ 1950 ਨੂੰ ਲਾਗੂ ਹੋਇਆ ਜੋ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ....

ਧਰਮਕੋਟ, 26 ਨਵੰਬਰ 2024 : ਮੋਗਾ ਦੇ ਧਰਮਕੋਟ - ਕੋਟ ਈਸੇ ਖਾਂ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇੱਕ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ। ਇਸ ਟੱਕਰ ‘ਚ ਪਰਿਵਾਰ ਦੇ ਮੁਖੀ ਅਤੇ ਉਸ ਦੇ ਪੁੱਤਰ ਦੋਵਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਰਖਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮਾਣਕ ਸਿੰਘ (27) ਜੋ ਕਿ ਮੌਜਗੜ ਦਾ ਵਸਨੀਕ ਹੈ, ਉਹ ਆਪਣੀ ਪਤਨੀ ਅਤੇ 5 ਮਹੀਨੇ ਬੱਚੇ ਗੁਰਸੇਵਕ....

ਖਨੌਰੀ, 26 ਨਵੰਬਰ 2024 : ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ। ਹੁਣ ਇਸ ਮਾਮਲੇ ਸੰਬਧੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਪੁਲਿਸ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚੇ। ਹਾਲਾਂਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ....

ਅਧਿਆਪਕਾਂ ਨੇ ਵਿਦੇਸ਼ੀ ਸਿਖਲਾਈ ਅਤੇ ਪ੍ਰਬੰਧਕੀ ਹੁਨਰ ਨਾਲ ਲੈਸ ਹੋਣ ਦੇ ਮੌਕੇ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਤੋਂ ਸੂਬੇ ਚ ਚੱਲ ਰਹੇ ਸਿੱਖਿਆ ਸੁਧਾਰਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਜਾਣਨ ਲਈ "ਅਧਿਆਪਕਾਂ ਨਾਲ ਸੰਵਾਦ" ਦੀ ਨਿਵੇਕਲੀ ਸ਼ੁਰੂਆਤ ਹੋਰ ਸੁਧਾਰ ਲਈ ਵੱਖ-ਵੱਖ ਪ੍ਰੋਗਰਾਮਾਂ ਵਿੱਚ ਜਿੰਮੇਵਾਰੀ ਨਿਭਾਉਣ ਵਾਲੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਕਿਹਾ, ਸਾਰੇ ਜ਼ਿਲ੍ਹਿਆਂ ਨੂੰ ਨਵੀਂ ਪਹਿਲਕਦਮੀ 'ਅਧਿਆਪਕਾਂ ਨਾਲ....

ਸ੍ਰੀ ਮੁਕਤਸਰ ਸਾਹਿਬ 26 ਨਵੰਬਰ 2024 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸ: ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ੍ਰ਼ੀ ਮੁਕਤਸਰ ਸਾਹਿਬ ਵੱਲੋਂ ਕਣਕ ਦੀ ਫ਼ਸਲ ਸਬੰਧੀ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਬੁੱਢੀਮਾਲ ਵਿਖੇ ਜਿੱਥੇ ਕਿਸਾਨ ਗੁਰਭੇਜ ਸਿੰਘ ਦੀ ਕਣਕ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਗਿਆ ਦਾ ਸਰਵੇਖਣ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ....