ਫਰੀਦਕੋਟ 26 ਜੂਨ 2024 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਅੰਦਰ 79,56,000 ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਲਦ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000 ਰੁਪਏ ਦੀ....
ਮਾਲਵਾ
ਖੰਨਾ ਪੁਲਿਸ ਨੇ 'ਵਾਕ-ਐਂਡ-ਰਨ' ਮੈਰਾਥਨ ਕਰਵਾਈ ਖੰਨਾ, 26 ਜੂਨ 2024 : ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਖੰਨਾ ਪੁਲਿਸ ਵੱਲੋਂ ਬੁੱਧਵਾਰ ਨੂੰ 5 ਕਿਲੋਮੀਟਰ ਦੀ 'ਵਾਕ-ਐਂਡ-ਰਨ' ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਅਮਨੀਤ ਕੋਂਡਲ ਨੇ ਕੀਤੀ ਅਤੇ ਇਸ ਵਿੱਚ ਪੁਲਿਸ ਅਧਿਕਾਰੀਆਂ, ਸਥਾਨਕ ਐਨ.ਜੀ.ਓਜ਼ ਅਤੇ ਆਮ ਨਾਗਰਿਕਾਂ ਸਮੇਤ 200 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਮੈਰਾਥਨ ਦਾ ਉਦੇਸ਼ ਨਸ਼ਿਆਂ ਦੀ....
ਲੁਧਿਆਣਾ, 26 ਜੂਨ 2024 : ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ 05 ਸਾਲ ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਣਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ ਅਤੇ ਸਰਟੀਫਿਕੇਟ ਸ਼ਾਮਿਲ ਹੁੰਦਾ ਹੈ । ਇਸ ਸਾਲ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਪੁਰਸਕਾਰ ਦਿੱਤਾ ਜਾਣਾ ਹੈ। ਇਹ ਪੁਰਸਕਾਰ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ....
ਬਰਨਾਲਾ ਵਿਖੇ ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਨੇ ਬਕਾਇਆ ਕਰਜ਼ਾ ਕੇਸ ਨਿਬੇੜਨ ਦੇ ਦਿੱਤੇ ਆਦੇਸ਼ ਬਰਨਾਲਾ, 26 ਜੂਨ 2024 : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹੇ ਦੀ 69ਵੀਂ ਮਾਰਚ 2024 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਅਤੇ ਜ਼ਿਲ੍ਹਾ ਸਲਾਹਕਾਰ ਰੀਵਿਊ ਸੰਮਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਮੈਡਮ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2023-24 ਦੀ....
ਸਾਂਝ ਕੇਂਦਰ ਵੱਲੋਂ ਬਰਨਾਲਾ, ਤਪਾ ਵਿਖੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਮਹਿਲ ਕਲਾਂ, 26 ਜੂਨ 2024 : ਲੋਕ ਭਲਾਈ ਵੈਲਫੇਅਰ ਸੁਸਾਇਟੀ ਪੰਜਾਬ ਅਤੇ ਪੰਜਾਬ ਪ੍ਰੈਸ ਕਲੱਬ ਮਹਿਲ ਕਲਾਂ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਬਜ਼ੁਰਗਾਂ ਦੇ ਆਸ਼ਰਮ ਮਹਿਲ ਕਲਾਂ ਵਿਖੇ ਕਰਵਾਇਆ ਗਿਆ ਜਿੱਥੇ ਐਸ.ਡੀ.ਐਮ ਮਹਿਲ ਕਲਾਂ ਸਤਵੰਤ ਸਿੰਘ , ਡੀ.ਐਸ.ਪੀ ਕੰਵਰਪਾਲ ਸਿੰਘ ਬਾਜਵਾ ਅਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਡਾ. ਪਰਮਿੰਦਰ ਸਿੰਘ ਹਮੀਦੀ ਵੱਲੋਂ ਨਸ਼ਿਆਂ ਦੀ....
ਪਿੰਡ ਕੁਤਬਾ, ਹਰਦਾਸਪੁਰਾ, ਲੋਹਗੜ੍ਹ ਤੇ ਛਾਪਾ ਵਾਸੀ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਕੈਂਪ 'ਚ ਪੁੱਜਣ ਉੱਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਨੇ ਕੈਂਪ ਦੀ ਤਿਆਰੀ ਸਬੰਧੀ ਲਿਆ ਜਾਇਜ਼ਾ ਮਹਿਲ ਕਲਾਂ, 26 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ "ਸਰਕਾਰ ਤੁਹਾਡੇ ਦੁਆਰ" ਲੜੀ ਤਹਿਤ ਵਿਸ਼ੇਸ਼ ਕੈਂਪ ਪਿੰਡ ਛਾਪਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 28 ਜੂਨ ਦਿਨ ਸ਼ੁੱਕਰਵਾਰ....
ਬਰਨਾਲਾ, 26 ਜੂਨ 2024 : ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਾਹਿਤ ਦੇ ਪਸਾਰ ਦੇ ਨਾਲ ਨਾਲ ਸਮੇਂ ਸਮੇਂ 'ਤੇ ਸਮਾਗਮ ਕਰਵਾ ਕੇ ਮਰਹੂਮ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਕ੍ਰਿਤਾਂ ਨੂੰ ਵੀ ਯਾਦ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਪਦਮ ਸ੍ਰੀ ਸ਼ਾਇਰ ਮਰਹੂਮ ਸੁਰਜੀਤ....
ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਬਰਨਾਲਾ, 26 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਪ੍ਰਤੀ ਲੋਕਾਂ, ਖਾਸ ਕਰਕੇ ਨੌਜਵਾਨਾਂ ਦਾ ਵੱਧ ਰਿਹਾ ਰੁਝਾਨ ਸਾਡੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਸ਼ੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ....
ਬਰਨਾਲਾ, 26 ਜੂਨ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਤੇ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਮਾਣਯੋਗ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਹ ਮੁਹਿੰਮ ਇਸਤਰੀ ਤੇ ਬਾਲ ਵਿਕਾਸ ਵਿਭਾਗ,ਸਿੱਖਿਆ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਇਹ ਮੁਹਿੰਮ “ ਦਸਤਾਂ ਦੀ ਰੋਕਥਾਮ , ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ....
ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਕੀਤਾ ਚੋਣ ਅਮਲੇ ਦਾ ਧੰਨਵਾਦ ਅਧਿਕਾਰੀ ਬੋਲੇ ! ਪ੍ਰਸ਼ਾਸ਼ਨਿਕ ਦਬਾਅ ਬਗੈਰ ਚੋਣਾਂ ਦਾ ਕੰਮ ਕਰਕੇ ਮਿਲੀ ਸੰਤੁਸ਼ਟੀ ਮੋਗਾ 26 ਜੂਨ 2024 : ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਮੋਗਾ ਵਿੱਚ ਹੋਈਆਂ....
ਪੀਐਸਪੀਸੀਐਲ ਨੇ 5 ਕਿਲੋ ਵਾਟ ਦੇ 7 ਸੋਲਰ ਦਰੱਖਤ ਚਾਲੂ ਕੀਤੇ ਪਟਿਆਲਾ 26 ਜੂਨ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀਐਸਪੀਸੀਐਲ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ ਕੁੱਲ ਸਮਰੱਥਾ 35 ਕਿਲੋਵਾਟ ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਬੁੱਧਵਾਰ ਨੂੰ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕੀਤਾ। ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ....
ਘਨੌਰ, 26 ਜੂਨ 2024 : ਪਟਿਆਲਾ ਦੇ ਘਨੌਰ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ‘ਚ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਘਨੌਰ ਦੇ ਪਿੰਡ ਚਤੁਰ ਨਗਰ ਨਿਗਾਵਾਂ ਨੇੜੇ ਆਪਸੀ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਅਤੇ ਗੋਲੀ ਲੱਗਣ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਿਸ ਦੀ ਟੀਮ ਘਟਨਾ ਸਥਾਨ ‘ਤੇ ਪਹੁੰਚੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖੇਤਾਂ ‘ਚ ਪਈਆਂ ਮ੍ਰਿਤਕ ਦੇਹਾਂ ਨੂੰ ਐਂਬੂਲੈਂਸ ਰਾਹੀਂ ਪੋਸਟਮਾਰਟਮ ਦੇ ਲਈ....
ਹਰ ਹਫ਼ਤੇ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਵਿੱਚ ਲੱਗਣਗੇ 14 ਲੋਕ ਸੁਵਿਧਾ ਕੈਂਪ: ਜਤਿੰਦਰ ਜੋਰਵਾਲ ਅੱਜ ਧੂਰੀ ਦੇ ਪਿੰਡ ਲੱਡਾ, ਸੁਨਾਮ ਦੀ ਸ਼ਹੀਦ ਊਧਮ ਸਿੰਘ ਧਰਮਸ਼ਾਲਾ, ਲਹਿਰਾ ਦੇ ਪਿੰਡ ਕੋਟੜਾ ਲਹਿਲ ਅਤੇ ਦਿੜ੍ਹਬਾ ਦੇ ਪਿੰਡ ਖੇਤਲਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਸੰਗਰੂਰ, 26 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ....
ਡਿਪਟੀ ਕਮਿਸ਼ਨਰ ਨੇ ਉਮੀਦ ਜਤਾਈ ਕਿ ਗਿਆਨ ਅਤੇ ਸਾਹਿਤ ਦੇ ਭੰਡਾਰ ਨਾਲ ਲੈਸ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ ਮਾਲੇਰਕੋਟਲਾ 26 ਜੂਨ 2024 : ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਕਰੀਬ 11 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਇੱਕ ਜ਼ਿਲ੍ਹਾ ਪੱਧਰੀ ‘ਤੇ ਅਤੇ 12 ਪਿੰਡਾਂ ‘ਚ ਲਾਇਬਰੇਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ....
ਗਊਸ਼ਾਲਾ ਦੇ ਰੱਖ ਰਖਾਵ ਨੂੰ ਪੁਖ਼ਤਾ ਰੱਖਣ ਦੀ ਹਦਾਇਤ ਗਊਸ਼ਾਲਾ ਵਿਚ ਸਟਾਫ਼ ਰੱਖਣ ਅਤੇ ਬੂਟੇ ਲਗਵਾਉਣ ਬਾਰੇ ਨਿਰਦੇਸ਼ 10 ਦਿਨਾਂ ਵਿੱਚ ਰਿਪੋਰਟ ਭੇਜਣ ਲਈ ਕਿਹਾ ਦਾਨੀ ਸੱਜਣ ਗਊ ਮਾਤਾ ਦੀ ਸੇਵਾ ਲਈ ਸਹਿਯੋਗ ਕਰਨ - ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਕਿਸ਼ਨਪੁਰਾ ਕਲਾਂ (ਮੋਗਾ), 26 ਜੂਨ 2024 : ਪੰਜਾਬ ਸਰਕਾਰ ਵੱਲੋਂ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਚਲਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਅੱਜ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਵਿਸ਼ੇਸ਼ ਤੌਰ ਉਤੇ ਦੌਰਾ....