ਸੁਪਰ ਫਾਸਫੇਟ ਨਾਲ 16 ਏਕੜ ਵਿੱਚ ਕੀਤੀ ਕਣਕ ਦੀ ਬਿਜਾਈ ਅਗਾਂਹਵਧੂ ਕਿਸਾਨ ਖੁਸ਼ਬਿੰਦਰ ਸਿੰਘ ਨੇ ਪਿਛਲੇ ਪੰਜ ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ ਖੇਤੀ ਮਾਹਿਰਾਂ ਅਨੁਸਾਰ ਸਿੰਗਲ ਸੁਪਰ ਫਾਸਫੇਟ ਨਾਲ ਬੀਜੀ ਕਣਕ ਦਾ ਜੰਮ ਬਹੁਤ ਵਧੀਆ ਤੇ ਡੀ.ਏ.ਪੀ. ਦੀ ਘਾਟ ਦੇ ਨਹੀਂ ਵਿਖਾਈ ਦੇ ਰਹੇ ਕੋਈ ਲੱਛਣ ਫ਼ਤਹਿਗੜ੍ਹ ਸਾਹਿਬ, 25 ਨਵੰਬਰ 2024 : ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਿਥੇ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜ਼ਿਲ੍ਹੇ....
ਮਾਲਵਾ

ਪੀ.ਏ.ਯੂ. ਦੇ ਅਰਥ ਸ਼ਾਸਤਰੀਆਂ ਨੇ ਆਈ ਐੱਸ ਏ ਈ ਸਲਾਨਾ ਇਕੱਤਰਤਾ ਵਿਚ ਹਾਸਲ ਕੀਤੀ ਸਫਲਤਾ ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਕਮਲ ਵੱਤਾ ਨੂੰ ਮਾਣਮੱਤੀ ਆਈ ਐੱਸ ਏ ਈ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ| ਇਹ ਫੈਲੋਸ਼ਿਪ ਖੇਤੀ ਅਰਥ ਸ਼ਾਸਤਰ ਬਾਰੇ ਭਾਰਤੀ ਸੁਸਾਇਟੀ ਦੀ ਕਰਾਈਕਲ ਪੁਡੂਚਰੀ ਵਿਖੇ ਹੋਈ 84ਵੀਂ ਸਲਾਨਾ ਇਕੱਤਰਤਾ ਦੌਰਾਨ ਪ੍ਰਦਾਨ ਕੀਤੀ ਗਈ| ਇਸ ਫੈਲੋਸ਼ਿਪ ਲਈ ਡਾ. ਵੱਤਾ ਵੱਲੋਂ ਖੇਤੀ ਅਰਥ ਸ਼ਾਸਤਰ, ਪੇਂਡੂ ਵਿਕਾਸ....

ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਗੇਟ ਨੰਬਰ 1 ਤੋਂ ਦਾਖਲ ਹੋਣ ਵਾਲੀ ਡਾਇੰਮਡ ਜੁਬਲੀ ਸੜਕ ਦਾ ਅੱਜ ਉਦਘਾਟਨ ਹੋਇਆ| ਇਸ ਸੜਕ ਨੂੰ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਕਿਸਾਨ ਮੇਲੇ ਅਤੇ ਹੋਰ ਆਯੋਜਨਾਂ ਵਿਚ ਕਿਸਾਨਾਂ ਦੀ ਆਮਦ ਦੇ ਮੱਦੇਨਜ਼ਰ ਚੌੜਾ ਕੀਤਾ ਗਿਆ ਹੈ| ਇਸ ਸੜਕ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚਰਨ ਸਿੰਘ ਬਰਸਟ ਨੇ ਕੀਤਾ| ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਹੋਰ ਉੱਚ ਅਧਿਕਾਰੀ ਅਤੇ ਅਹੁਦੇਦਾਰ ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਸਨ|....

ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਡੀਨ ਖੇਤੀਬਾੜੀ ਕਾਲਜ ਦੇ ਸਹਿਯੋਗ ਨਾਲ ਭੂਮੀ ਅਤੇ ਪਾਣੀ ਦੀ ਪਰਖ ਤਕਨੀਕਾਂ ਬਾਰੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ| ਇਹ ਕੈਂਪ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਤਰਪੁਰ ਵਿਖੇ ਲਾਇਆ ਗਿਆ| ਇਸ ਵਿਚ 80 ਦੇ ਕਰੀਬ ਕਿਸਾਨ ਸਿਖਲਾਈ ਲਈ ਸ਼ਾਮਿਲ ਹੋਏ| ਭੂਮੀ ਵਿਗਿਆਨੀ ਡਾ. ਵਿੱਕੀ ਸਿੰਘ ਨੇ ਪਾਣੀ ਅਤੇ ਭੂਮੀ ਦੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਚੰਗੇ ਝਾੜ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਇਸ ਤਕਨੀਕ....

ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ਕਣਕ ਦਾ ਬੀਜ ਮੋਗਾ, 25 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਪਨਸੀਡ ਨੂੰ ਰਾਜ ਦੀ ਬੀਜ ਨੋਡਲ ਏਜੰਸੀ ਘੋਸ਼ਿਤ ਕੀਤਾ ਹੋਇਆ ਹੈ। ਹਾੜੀ 2024-25 ਦੌਰਾਨ ਸਬਮਿਸ਼ਨ ਆਨ ਸੀਡ ਐਂਡ ਪਲਾਂਟਿੰਗ ਮਟੀਰੀਅਲ ਸੀਡ ਵਿਲੇਜ ਪ੍ਰੋਗਰਾਮ ਅਧੀਨ ਕਣਕ ਦਾ ਬੀਜ 1600 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਉਪਰ ਦਿੱਤਾ ਜਾ ਰਿਹਾ ਹੈ। ਕਣਕ ਦੇ ਬੀਜ ਦਾ ਇਸ ਵੇਲੇ 3740 ਰੁਪਏ ਕੁਇੰਟਲ ਮੁੱਲ ਹੈ ਪ੍ਰੰਤੂ ਕਿਸਾਨਾਂ ਨੂੰ 1600 ਰੁਪਏ ਸਬਸਿਡੀ ਵਜੋਂ ਘਟਾ ਕੇ 2140 ਰੁਪਏ....

ਮੋਗਾ, 25 ਨਵੰਬਰ 2024 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਤਖਤੂਪੁਰਾ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ....

ਬਠਿੰਡਾ, 24 ਨਵੰਬਰ 2024 : ਬਠਿੰਡਾ 'ਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਰੈਸਟੋਰੈਂਟ ਵਿੱਚ ਰੱਖਿਆ ਫਰਨੀਚਰ ਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਰੈਸਟੋਰੈਂਟ ਦੇ ਛੇ ਕਰਮਚਾਰੀਆਂ ਨੇ ਗੁਆਂਢੀਆਂ ਦੇ ਸਹਿਯੋਗ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕਰੀਬ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਨਵੇਂ ਬਣੇ ਇਸ ਰੈਸਟੋਰੈਂਟ ਦਾ ਮਹੂਰਤ 6 ਦਸੰਬਰ ਨੂੰ ਹੋਣਾ ਸੀ ਅਤੇ ਬੀਤੀ....

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ 2024 : ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜ ਰਿਹਾ ਹਾਂ। ਪੁਰਾਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ। ਇਸ ਲਈ ਮੈਂ ਜਿੱਤ ਨਹੀਂ ਸਕਿਆ। ਪਰ ਹੁਣ ਮੈਂ ਜੀਵਨ ਦੇ ਅੰਤ ਤੱਕ ਗਿੱਦੜਬਾਹਾ ਦੇ ਲੋਕਾਂ ਵਿੱਚ ਰਹਾਂਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ....

ਸੰਗਰੂਰ, 24 ਨਵੰਬਰ 2024 : 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਨੇ 411 ਬਕਾਇਆ ਉਮੀਦਵਾਰਾਂ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਅਤੇ ਪੁਲਿਸ ਨਾਲ ਜ਼ਬਰਦਸਤ ਹੱਥੋਪਾਈ ਹੋਈ। ਲੰਬੇ ਸਮੇਂ ਤੱਕ ਚੱਲੀ ਤਕਰਾਰ ਕਾਰਨ ਕਈ ਲੋਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ ਆਗੂ ਬਲਵਿੰਦਰ ਚਹਿਲ ਨੇ ਕਿਹਾ ਕਿ ਆਗੂਆਂ ਨੂੰ ਬੀਤੀ ਰਾਤ....

ਰਾਏਕੋਟ, 24 ਨਵੰਬਰ (ਰਘਵੀਰ ਸਿੰਘ ਜੱਗਾ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸ਼ਨ ਵੱਲੋਂ ਜੁਰਮਾਨਾ ਕਰਨ ਤੋਂ ਬਾਅਦ ਹੁਣ ਜ਼ਮਾਨਤਾਂ ਕਰਵਾਉਣ ਦਾ ਦਬਾਅ ਪਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਵੱਲੋੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਉਹ....

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾਵੇਗੀ। ਪਹਿਲੀ ਵਾਰ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾਵੇਗਾ। 2019 ਤੋਂ....

ਸ੍ਰੀ ਅਨੰਦਪੁਰ ਸਾਹਿਬ 23 ਨਵੰਬਰ , 2024 : ਮਨੁੱਖਤਾਂ ਦੀ ਭਲਾਈ ਅਤੇ ਸਮਾਜਿਕ ਨਿਆਂ ਦਾ ਅਦੁੱਤਾ ਪ੍ਰਤੀਕ ਸਾਡੇ ਸਿੱਖ ਧਰਮ ਦਾ ਸਿਧਾਂਤ ਸਮਾਜ ਦੇ ਹਰ ਖੇਤਰ ਵਿੱਚ ਸਕਾਰਾਤਮਕ ਬਦਲਾਅ ਦੀ ਅਗਵਾਈ ਕਰਦਾ ਹੈ। ਗੁਰਬਾਣੀ ਸਿੱਖੀ ਦੀ ਬੁਨਿਆਦ ਹੈ, ਜੋ ਸਾਨੂੰ ਜੀਵਨ ਦੇ ਅਸਲੀ ਉਦੇਸ਼ ਦੀ ਪਛਾਣ ਕਰਵਾਉਦੀ ਹੈ ਅਤੇ ਹਰ ਖੇਤਰ ਵਿੱਚ ਗੁਣਵੱਤਾ ਭਰੀ ਵਿੱਦਿਆ ਦੇਣ ਦਾ ਪਰਿਆਸ ਕਰਦੀ ਹੈ। ਪੰਜਾਬੀਆਂ ਲਈ ਮਾਂ ਬੋਲੀ ਸਾਡੀ ਹੋਂਦ ਦੀ ਬੋਲੀ ਹੈ। ਇਹ ਪ੍ਰਗਟਾਵਾ ਸ.ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ....

ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ‘ਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਸਲਾ ਬੁਹਤ ਵੱਡਾ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਇਸ ਪਾਸੇ ਨਜ਼ਰ ਹੈ। ਇਸ ਲਈ ਬੁਹਤ ਜਲਦੀ ਹੀ ਸਮੂਹ ਜਥੇਦਾਰ ਸਹਿਬਾਨ ਦੀ....

ਬਰਨਾਲਾ, 23 ਨਵੰਬਰ 2024 : ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ’ਚ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28226 ਵੋਟਾਂ ਹਾਸਲ ਕਰਦਿਆਂ 2157 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਜਦਕਿ ਦੂਜੇ ਨੰਬਰ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਰਹੇ, ਜਿੰਨ੍ਹਾ ਨੂੰ 26079 ਵੋਟਾਂ ਪਈਆਂ। ਤੀਜੇ ਨੰਬਰ ’ਤੇ ਰਹੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਵੋਟਾਂ ਹਾਸਲ ਹੋਈਆਂ ਤੇ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ....

ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ ਫ਼ਰੀਦਕੋਟ, 23 ਨਵੰਬਰ 2024 : ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਾਰੀਗਰਾਂ ਨੂੰ ਪੀਐੱਮ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ....