ਮਾਲਵਾ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ- ਡਾ ਪੱਲਵੀ ਹੁਣ ਤੱਕ ਜ਼ਿਲ੍ਹੇ ਵਿੱਚ 11 ਨਸ਼ਾ ਤਸਕਰਾਂ ਦੀਆਂ 09 ਕਰੋੜ 85 ਲੱਖ 10 ਹਜ਼ਾਰ 242 ਰੁਪਏ ਦੀਆਂ ਜਾਇਦਾਦਾਂ ਸਰਕਾਰ ਦੇ ਨਿਯਮਾਂ ਅਨੁਸਾਰ ਜ਼ਬਤ- ਐਸ.ਐਸ.ਪੀ. ਮਾਲੇਰਕੋਟਲਾ 24 ਜੂਨ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ “ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ” ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਮੀਟਿੰਗ ਵਿੱਚ ਸੀਨੀਅਰ....
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਾਨਸਾ, 24 ਜੂਨ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ....
ਬਰਨਾਲਾ 'ਚ ਇੱਕ ਨਿੱਜੀ ਕੰਪਨੀ ਦੀ ਬੱਸ ਨੇ 2 ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ
ਬਰਨਾਲਾ, 23 ਜੂਨ 2024 : ਸਥਾਨਕ ਸ਼ਹਿਰ ਤੋਂ ਬਾਜਾਖਾਨਾ ਨੂੰ ਜਾਂਦੀ ਰੋਡ ਤੇ ਇੱਕ ਨਿੱਜੀ ਕੰਪਨੀ ਦੀ ਬੱਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਕੇ ਕੁਚਲ ਦੇਣ ਦੀ ਖਬਰ ਸਾਹਮਣੇ ਆਈ ਹੈ। ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਦੋਵੇਂ ਜਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿੱਥੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਹਾਦਸੇ ਮਗਰੋਂ ਬੱਸ ਕੰਡਕਟਰ ਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚਸ਼ਮਦੀਦਾਂ ਨੇ....
ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਅੰਤਰਾਸ਼ਟਰੀ ਸਾਂਝੇ ਅਪ੍ਰੇਸ਼ਨ ਤਹਿਤ 520 ਗਰਾਮ ਹੈਰੋਇਨ ਕੀਤੀ ਬਰਾਮਦ
ਫਾਜਿਲਕਾ, 23 ਜੂਨ 2024 : ਡਾ. ਪ੍ਰਗਿਆ ਜੈਨ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀ.ਐਸ.ਐਫ ਨਾਲ ਮਿਲਕੇ ਚਲਾਏ ਸਾਂਝੇ ਸਰਚ ਅਭਿਆਨ ਤਹਿਤ 520 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੱਜ ਮਿਤੀ 22—06—2024 ਨੂੰ ਕੰਪਨੀ ਕਮਾਂਡਰ ਬੀ.ਐਸ.ਐਫ 52 ਬਟਾਲੀਅਨ ਬੀ.ਓ.ਪੀ ਜੋਧਾਵਾਲਾ ਵੱਲੋਂ ਲੋਕਲ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਕਿ ਬੀ.ਐਸ.ਐਫ ਯੂਨਿਟ *ਜੀ* ਦੇ ਡਿਊਟੀ ਤੇ ਤਾਇਨਾਤ ਜਵਾਨ ਵੱਲੋਂ....
ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ
ਫਰੀਦਕੋਟ, 23 ਜੂਨ 2024 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੀਤੇ ਦਿਨੀਂ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਬਲਜੀਤ ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ....
ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ 9 ਕਰੋੜ ਦੀ ਰਕਮ ਅਲਾਟ : ਜੌੜਾ ਮਾਜਰਾ 
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ ਡੇਰਾਬੱਸੀ, 22 ਜੂਨ 2024 : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ ਬੰਨ੍ਹ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਲਕਾ ਡੇਰਾਬੱਸੀ ਦੇ ਵਿਧਾਇਕ....
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕੀਤਾ ਕਾਬੂ 
ਲੁਧਿਆਣਾ, 22 ਜੂਨ 2024 : ਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਬਦਮਾਸ਼ਾਂ ਨੂੰ ਫੜਨ ਗਈ ਸੀ, ਪਰ ਇਸ ਦੌਰਾਨ ਹੀ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਦੋ ਬਦਮਾਸ਼ਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਦੋਸ਼ੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ....
ਲੁਧਿਆਣਾ ‘ਚ ਤੇਜ਼ ਰਫਤਾਰ ਟਰੱਕ ਚਾਲਕ ਨੇ ਸ਼ਰਾਬ ਦੇ ਨਸ਼ੇ ‘ਚ ਫੁੱਟਪਾਥ ‘ਤੇ ਸੁੱਤੇ ਦੋ ਕੁਚਲਿਆ, ਇਕ ਦੀ ਮੌਤ
ਲੁਧਿਆਣਾ, 22 ਜੂਨ 2024 : ਲੁਧਿਆਣਾ ‘ਚ ਬੀਤੀ ਰਾਤ ਕਰੀਬ 12.30 ਵਜੇ ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਸ਼ਰਾਬ ਦੇ ਨਸ਼ੇ ‘ਚ ਹੰਬੜਾ ਰੋਡ ਫੁੱਟਪਾਥ ‘ਤੇ ਸੁੱਤੇ ਪਏ ਦੋ ਲੋਕਾਂ ਨੂੰ ਕੁਚਲ ਦਿੱਤਾ। ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਲੁਧਿਆਣਾ ਹੰਬੜਾਂ ਰੋਡ ਉਤੇ ਤੇਜ਼ ਰਫ਼ਤਾਰ ਟਰੱਕ ਇੱਕ ਪਲਾਟ ਦੀ ਕੰਧ ਤੋੜ ਕੇ ਅੰਦਰ ਵੜ ਗਿਆ। ਸੜਕ ਦੇ ਡਿਵਾਈਡਰ ਉਤੇ ਪਏ ਲੋਕਾਂ ਨੂੰ ਕੁਚਲ ਦਿੱਤਾ।....
ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।
ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਆਮ ਪਬਲਿਕ ਨੂੰ ਜਾਕਰੂਕ ਕਰਨ ਲਈ ਥਾਣਾ ਦਾਖਾ ਦੇ ਪਿੰਡ ਗੁੜ੍ਹੇ ਵਿਖੇ ਬਾਸਕਟ ਬਾਲ ਟੂਰਨਾਮੈਂਟ ਕਰਵਾਇਆ ਗਿਆ. ਜਿਸ ਵਿੱਚ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਪੈਂਦੇ ਥਾਣਿਆਂ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। ਲੁਧਿਆਣਾ, 22 ਜੂਨ 2024 : ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲ ਮਾਨਯੋਗ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਜੀ ਵੱਲੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ....
ਬਰਸਾਤੀ ਸੀਜ਼ਨ ਤੋਂ ਪਹਿਲਾਂ ਸਰਹਿੰਦ ਚੋਅ ਅਤੇ ਨਾਲਿਆਂ ਦੀ ਸਫਾਈ ਹੋਵੇਗੀ ਮੁਕੰਮਲ : ਰਾਏ
ਪੰਜਾਬ ਸਰਕਾਰ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਸਫਾਈ ਦਾ ਕੰਮ ਵਿਧਾਇਕ ਰਾਏ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 22 ਜੂਨ 2024 : ਆਉਣ ਵਾਲੇ ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਰਹਿੰਦ ਚੋਅ ਸਮੇਤ ਡਰੇਨਾਂ ਤੇ ਨਾਲਿਆਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਸੰਭਾਵੀ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ।....
ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ
ਸੰਸਦ ਮੈਂਬਰ ਨੇ ਸ਼ਹਿਰ ਵਾਸੀਆਂ ਨਾਲ ਕੀਤਾ ਯੋਗ, 'ਸੀ ਐਮ ਦੀ ਯੋਗਸ਼ਾਲਾ' ਪ੍ਰੋਗਰਾਮ ਦਾ ਲਾਹਾ ਲੈਣ ਦਾ ਦਿੱਤਾ ਸੱਦਾ ਲੋਕ ਯੋਗ ਪ੍ਰਤੀ ਹੋਏ ਜਾਗਰੂਕ: ਡਿਪਟੀ ਕਮਿਸ਼ਨਰ ਸ਼ਹਿਰ ਵਾਸੀਆਂ ਨੂੰ ਵੰਡੇ ਮੁਫ਼ਤ ਪੌਦੇ ਬਰਨਾਲਾ, 21 ਜੂਨ 2024 : ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹਿਰ ਵਾਸੀਆਂ ਨਾਲ ਯੋਗਾ ਕਰਕੇ ਤੰਦਰੁਸਤ ਜੀਵਨਸ਼ੈਲੀ....
ਯੋਗਾ ਕਲੱਬ ਰਾਏਕੋਟ ਵਲੋਂ ਮਨਾਇਆ ਗਿਆ ਯੋਗ ਦਿਵਸ 
ਰਾਏਕੋਟ, 21 ਜੂਨ 2024 : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੋਗਾ ਕਲੱਬ ਰਾਏਕੋਟ ਵਲੋਂ ਸਥਾਨਕ ਤਲਾਬ ਵਾਲ ਮੰਦਰ ਦੀ ਪਾਰਕ ’ਚ ਪੰਜਾਬ ਸਰਕਾਰ ਵਲੋਂ ਨਿਯੁਕਤ ਯੋਗ ਅਧਿਆਪਕ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਕਈ ਯੋਗ ਅਭਿਆਸੀ ਜੋ ਹਰ ਸਵੇਰ-ਸ਼ਾਮ ਤਲਾਬ ਵਾਲਾ ਮੰਦਰ ’ਚ ਯੋਗਾ ਕਰਨ ਆਉਂਦੇ ਹਨ ਸ਼ਾਮਲ ਹੋਏ, ਇਹਨਾਂ ਵਿੱਚ ਔਰਤਾਂ, ਨੋਜਵਾਨ, ਬੱਚੇ ਤੇ ਬਜੁਰਗ ਸ਼ਾਮਲ ਸਨ। ਇਸ ਮੌਕੇ ਯੋਗਾ ਮਾਹਰ ਡਾ. ਅਸੋਕ ਕੁਮਾਰ ਨੇ ਕਿਹਾ ਕਿ ਯੋਗਾ ਸਾਡੇ ਪੂਰਵਜਾਂ ਰਾਹੀਂ ਦੁਨੀਆ....
ਮੋਹਾਲੀ ‘ਚ ਬੈਂਕ ਦੇ ਸਕਿਓਰਿਟੀ ਗਾਰਡ ਨੇ ਚਲਾਈ ਗੋਲ਼ੀ, ਨੌਜਵਾਨ ਦੀ ਮੌਤ 
ਮੋਹਾਲੀ, 21 ਜੂਨ 2024 : ਮੋਹਾਲੀ ਦੇ ਪਿੰਡ ਮਾਜਰਾ ’ਚ ਯੂਨੀਅਨ ਬੈਂਕ ਵਿੱਚ ਤਾਇਨਾਤ ਸੁਰੱਖਿਆ ਕਰਮੀ ਗੁਰਵਿੰਦਰ ਸਿਘ ਨੇ ਬੈਂਕ ਵਿੱਚ ਆਏ ਨੌਜਵਾਨ ਮਨਵੀਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਨੌਜਵਾਨ ਦੇ ਢਿੱਡ ਵਿੱਚ ਵੱਜੀ, ਜਿਸ ਨਾਲ ਉਸ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਕਰ ਸੁਰੱਖਿਆ ਕਰਮੀ ਅਤੇ ਨੌਜਵਾਨ ਵਿਚਕਾਰ ਬਹਿਸ ਹੋਈ ਸੀ, ਇਹ ਬਹਿਸ ਇੰਨੀ ਵਧ ਗਈ ਕਿ ਸੁਰੱਖਿਆ ਕਰਮੀ ਨੇ ਗੋਲੀ ਚਲਾ ਦਿੱਤੀ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਉਸ ਨੂੰ ਪੀਜੀਆਈ ‘ਚ ਦਾਖਲ....
ਫ਼ਿਰੋਜ਼ਪੁਰ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਲਾਸ਼ ਦਰਿਆ 'ਚ ਸੁੱਟੀ
ਫਿਰੋਜ਼ਪੁਰ, 21 ਜੂਨ 2024 : ਫ਼ਿਰੋਜ਼ਪੁਰ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਪਤਨੀ ਨੇ ਲਾਸ਼ ਬਿਆਸ ਦਰਿਆ 'ਚ ਸੁੱਟ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੁਖਦੀਪ ਕੌਰ ਦੇ ਪ੍ਰੇਮੀ ਹਰਜਿੰਦਰ ਸਿੰਘ, ਗੁਰਲੀਨ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਕਤ ਮੁਲਜ਼ਮ ਔਰਤ ਨੇ ਇਸ ਮਾਮਲੇ ਨੁੰ ਨਵਾਂ ਮੌੜ ਦੇਣ ਲਈ ਪਤੀ ਦੀ ਦੀ ਲਾਸ਼ ਨੂੰ ਗਾਇਬ ਕਰਕੇ ਉਸਦੀ ਗੁਮਸ਼ੁਦੀ ਦੀ ਰਿਪੋਰਟ....
ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ, ਦੋ ਵਿਅਕਤੀਆਂ ਦੀ ਮੌਤ, 1 ਜਖ਼ਮੀ
ਚੁੰਨੀ, 21 ਜੂਨ 2024 : ਸ੍ਰੀ ਫਤਿਹਗੜ੍ਹ ਸਾਹਿਬ ਦੇ ਚੁੰਨੀ ਦੇ ਖੇੜੀ ਚੌਂਕ ਨਜ਼ਦੀਕ ਇੱਕ ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਖਮੀ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 3 ਦੋਸਤ ਆਲਟੋ ਕਾਰ ਵਿਚ ਸਵਰ ਹੋ ਕੇ ਜਾ ਰਹੇ ਸਨ, ਜਦੋਂ ਉਹ ਖੇੜੀ ਚੌਂਕ ਦੇ ਨਜ਼ਦੀਕ ਪਹੁੰਚੇ....