ਪਟਿਆਲਾ, 19 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ 6276 ਪੰਚਾਂ ਨੂੰ ਸਹੁੰ ਚੁਕਾਈ। ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਨਿਊ ਪੋਲੋ ਗਰਾਊਂਡ ਨੇੜੇ ਏਵੀਏਸ਼ਨ ਕਲੱਬ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਚਾਂ ਨੂੰ ਗ੍ਰਾਮ ਪੰਚਾਇਤ ਮੈਂਬਰ ਚੁਣੇ ਜਾਣ ਦੀ ਵਧਾਈ ਦਿੱਤੀ ਅਤੇ....
ਮਾਲਵਾ

ਸੌਂਹ ਚੁੱਕ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਨਵੇਂ ਪੰਚਾਂ ਨੂੰ ਨਸ਼ਿਆਂ ਖਿਲਾਫ ਲੜਾਈ ਦਾ ਸੱਦਾ ਬਠਿੰਡਾ, 19 ਨਵੰਬਰ 2024 : ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 318 ਪਿੰਡਾਂ ਦੀਆਂ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ....

ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਚੁਕਾਈ ਗਈ ਸਹੁੰ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ, ਗ੍ਰਾਂਟਾਂ ਦੇ ਦਿੱਤੇ ਜਾਣਗੇ ਗੱਫ਼ੇ ਰੂਪਨਗਰ, 19 ਨਵੰਬਰ 2024 : ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ ਤਾਂ ਜੋ ਪਿੰਡਾਂ ਦੀ ਕਾਇਆ-ਕਲਪ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸੰਪਰਕ, ਸਕੂਲੀ ਸਿੱਖਿਆ, ਉਚੇਰੀ ਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਰੂਪਨਗਰ....

ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ ਗ੍ਰਾਮ ਪੰਚਾਇਤਾਂ ਨੂੰ ਜਮਹੂਰੀ ਢਾਂਚੇ ਦੀ ਨੀਂਹ ਦੱਸਿਆ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਦਾ ਸੱਦਾ ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਵਕਾਲਤ ਸੰਗਰੂਰ, 19 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ....

50000 ਨਰਸਿੰਗ ਵਿਦਿਆਰਥੀਆਂ ਨੂੰ ਗੈਰ-ਸੰਚਾਰੀ ਬਿਮਾਰੀਆਂ ਲਈ ਵੀ ਸਿਖਲਾਈ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ ਲੁਧਿਆਣਾ, 18 ਨਵੰਬਰ 2024 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਿਹਤ ਵਿਭਾਗ ਸਕੂਲਾਂ ਅਤੇ ਕਾਲਜਾਂ ਦੇ 20 ਲੱਖ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਉਣ ਲਈ ਸਿਖਲਾਈ ਦੇਵੇਗਾ ਕਿ ਹਰ 12ਵੀਂ ਜਮਾਤ ਦਾ ਵਿਦਿਆਰਥੀ ਜਾਂ ਗ੍ਰੈਜੂਏਟ ਲਾਰਵੇ ਦਾ ਪਤਾ ਲਗਾਉਣ ਅਤੇ ਲੋੜਵੰਦਾਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਨ ਲਈ ਗਿਆਨ ਨਾਲ ਲੈਸ ਹੋਵੇ।....

ਕੈਬਨਿਟ ਮੰਤਰੀ ਮੁੰਡੀਆਂ ਮੰਗਲਵਾਰ ਨੂੰ ਲੁਧਿਆਣਾ ਵਿਖੇ 6306 ਪੰਚਾਇਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦੀ ਮੀਟਿੰਗ ਕਰਕੇ ਸਮੀਖਿਆ ਲੁਧਿਆਣਾ, 18 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ 19 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਦਾ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਧਨਾਨਸੂ ਵਿਖੇ ਸੋਮਵਾਰ ਨੂੰ ਸਿਵਲ ਅਤੇ ਪੁਲਿਸ....

ਮੁੱਲਾਂਪੁਰ, 18 ਨਵੰਬਰ 2024 : ਮੁੱਲਾਂਪੁਰ ਦੇ ਨੇੜੇ ਪਿੰਡ ਮੋਹੀ ਨੇੜੇ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਘੁਮਾਣ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਧੁੰਦ ਜਿਆਦਾ ਹੋਣ ਕਾਰਨ ਉਨ੍ਹਾਂ ਦੀ ਟੱਕਰ ਟਰੈਕਟਰ-ਟਰਾਲੀ ਨਾਲ ਹੋ ਗਈ, ਜਿਸ ਕਾਰਨ ਨਵਦੀਪ ਸਿੰਘ (15) ਪੁੱਤਰ ਰਣਜੀਤ ਸਿੰਘ ਅਤੇ ਹਰਸਿਮਰਨ ਸਿੰਘ (16) ਪੁੱਤਰ....

ਚੋਣਾਂ ਵਾਲੇ ਦਿਨ ਵੋਟਰ ਆਪਣੀ ਵੋਟ ਦਾ ਜਰੂਰ ਕਰਨ ਇਸਤੇਮਾਲ ਸ੍ਰੀ ਮੁਕਤਸਰ ਸਾਹਿਬ, 18 ਨਵੰਬਰ 2024 : ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ-084 ਲਈ ਜ਼ਿਮਨੀ ਚੋਣਾਂ 20 ਨਵੰਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼....

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ 2024 : ਇਸ ਸਮੇਂ ਹਾੜ੍ਹੀ 2024-25 ਦੌਰਾਨ ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਕਿਉਂਕਿ ਤਾਪਮਾਨ ਜਿਆਦਾ ਹੋਣ ਕਾਰਨ ਅਤੇ ਨਾਲ ਦੇ ਖੇਤਾਂ ਵਿੱਚ ਬਾਸਮਤੀ ਦੀ ਕਟਾਈ ਨਾ ਹੋਣ ਕਾਰਨ ਕਈ ਵਾਰ ਗੁਲਾਬੀ ਸੁੰਡੀ ਦਾ ਹਮਲਾ ਅਗੇਤੀ....

ਕਿਹਾ, ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਭੁਨਰਹੇੜੀ, 17 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਪੀ.ਖਾਦ ਦੀ ਚੈਕਿੰਗ ਕਰਨ ਲਈ ਬਲਾਕ ਖੇਤੀਬਾੜੀ ਅਫ਼ਸਰ, ਭੁਨੱਰਹੇੜੀ ਅਤੇ ਸਨੌਰ ਦੀ ਟੀਮ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਵੱਖ-ਵੱਖ ਖਾਦ ਵਿਕਰੇਤਾਵਾਂ ਨਾਲ ਬੈਠਕਾਂ ਕੀਤੀਆਂ। ਮੀਟਿੰਗ ਵਿੱਚ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ....

ਰੇਤਲੀ ਜ਼ਮੀਨ ਵਿਚ ਜੈਵਿਕ ਮਾਦਾ ਵਧਣ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਵੀ ਹੋਇਆ ਵਾਧਾ ਕਿਸਾਨ ਡੀਏਪੀ ਦੇ ਬਦਲ ਵਜੋਂ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ- ਡਾ. ਅਮਰੀਕ ਸਿੰਘ ਫਰੀਦਕੋਟ, 18 ਨਵੰਬਰ 2024 : ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਉਪਰਾਲੇ....

ਕਿਸਾਨ ਨਵੀਆਂ ਤਕਨੀਕਾਂ ਨਾਲ ਪਰਾਲੀ ਨੂੰ ਅੱਗ ਲਾਏ ਬਗੈਰ ਕਣਕ ਦੀ ਬਿਜਾਈ ਕਰਨ ਕਿਸਾਨਾਂ ਨੂੰ ਡੀ.ਏ.ਪੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਵਿਨੀਤ ਕੁਮਾਰ ਫ਼ਰੀਦਕੋਟ 18 ਨਵੰਬਰ,2024 : ਵਾਤਾਵਰਣ ਦੀ ਸੰਭਾਲ ਕਰਨਾ ਮਨੁੱਖਤਾ ਦਾ ਮੁੱਢਲਾ ਫਰਜ਼ ਬਣਦਾ ਹੈ। ਸਾਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸੁਨੇਹਾ ਦੇਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਅਰਾਈਆਵਾਲਾ, ਗੋਲੇਵਾਲਾ, ਰਾਜੋਵਾਲਾ ਸਮੇਤ ਵੱਖ ਵੱਖ....

19 ਨਵੰਬਰ ਨੂੰ ਨਹਿਰੂ ਸਟੇਡੀਅਮ ਵਿਖੇ ਕੀਤਾ ਹੋਵੇਗਾ ਜਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਫਰੀਦਕੋਟ 18 ਨਵੰਬਰ, 2024 : ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹੇ ਦੇ 1653 ਪੰਚ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸਵੇਰੇ 11.30 ਵਜੇ ਆਪਣੇ ਅਹੁਦੇ ਦਾ ਹਲਫ਼ ਲੈਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ....

ਲੁਧਿਆਣਾ, 17 ਨਵੰਬਰ (ਰਘਵੀਰ ਸਿੰਘ ਜੱਗਾ) : ਵੱਖਰੇ ਲੋਕ ਅੰਦਾਜ਼ ਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਬੀਤੀ ਸ਼ਾਮ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੰਜਾਬੀ ਲੋਕ ਸੰਗੀਤ ਦੀ ਖੇਤਰੀ ਮਹਿਕ ਜਿਉਂਦੀ ਰੱਖਣ ਲਈ ਲੋਕ ਫਨਕਾਰਾਂ ਦੀ ਕਦਰਦਾਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਖ਼ੁਸ਼ਬੂ ਸ਼ਰੀਫ਼ ਈਦੂ ਦੇ ਸੰਗੀਤ ਵਿੱਚ ਸੀ ਜਾਂ ਦੇਸ ਰਾਜ ਲਚਕਾਨੀ ਦੀ ਢਾਡੀ ਕਲਾ ਵਿੱਚ ਹੈ, ਉਹ ਕਿਸੇ ਹੋਰ ਕੋਲ ਨਹੀਂ। ਇਸ ਕਿਸਮ ਦੇ....

ਬਠਿੰਡਾ, 17 ਨਵੰਬਰ 2024 : ਸਥਾਨਕ ਸ਼ਹਿਰ ਤੋਂ ਅੰਮ੍ਰਿਤਸਰ ਸਾਹਿਬ ਨੂੰ ਜਾਂਦੇ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਐਨਐਫਐਲ ਕਲੋਨੀ ਬਠਿੰਡਾ ਦੇ ਨਜ਼ਦੀਕ ਲੇਬਰ ਕਰਕੇ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ਤੇ ਪਿੰਡ ਗਿੱਲ ਪੱਤੀ ਜਾ ਰਹੇ ਸਨ ਜਿਨਾਂ ਦੀ ਟਰੱਕ ਦੇ ਨਾਲ ਟਕਰਾਉਣ ਉੱਤੇ ਦੋ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋਇਆ। ਤਿੰਨੋ ਨੌਜਵਾਨ ਪਿੰਡ ਗਿੱਲ ਪੱਤੀ ਦੇ ਰਹਿਣ ਵਾਲੇ ਸਨ ਅਤੇ ਲੇਬਰ ਦਾ ਕੰਮ....