ਸਿੱਧਵਾਂ ਬੇਟ, 17 ਨਵੰਬਰ 2024 : ਸਿੱਧਵਾਂ ਬੇਟ ਦੇ ਪਿੰਡ ਅੱਬੂਪੂਰਾ ਵਿੱਚ ਇੱਕ ਕਬੱਡੀ ਖਿਡਾਰੀ ਵੱਲੋਂ ਖੁਦਕੁਸ਼ੀ ਕਰ ਲੂੈਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਵਤਾਰ ਸ਼ੰਟੀ ਕਿਸ਼ਨਪੁਰੀਆ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਨੂੰ ਕੋਈ ਨੌਕਰੀ ਨਾ ਮਿਲਣ ਕਰਕੇ ਬਹੁਤ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਹ ਨਸ਼ੇ ਦਾ ਆਦੀ ਹੋ ਗਿਆ ਅਤੇ ਬੀਤੀ ਰਾਤ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਲਾਸ਼ ਦਾ....
ਮਾਲਵਾ

ਬਰਨਾਲਾ, 17 ਨਵੰਬਰ 2024 : ਬਰਨਾਲਾ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਰਨਾਲਾ ਅਤੇ ਸੰਗਰੂਰ 'ਚ ਹੀ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਅਤੇ ਬਰਨਾਲਾ ਜ਼ਿਮਨੀ ਚੋਣ 'ਚ ਲੋਕ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ ਅਤੇ ਬਰਨਾਲਾ ਉਪ ਚੋਣ 'ਚ ਆਮ ਆਦਮੀ ਪਾਰਟੀ ਦਾ ਸਮਾਪਤੀ ਸਮਾਰੋਹ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਜਨਤਾ ਨੇ ਆਮ ਆਦਮੀ ਪਾਰਟੀ....

ਰਾਏਕੋਟ, 17 ਨਵੰਬਰ (ਰਘਵੀਰ ਸਿੰਘ ਜੱਗਾ) : ਨਾਮਵਰ ਪਸ਼ੂ ਖੁਰਾਕ ਨਿਰਮਾਤਾ ਕੰਪਨੀ ਸ਼੍ਰੀ ਗਣੇਸ਼ ਫੀਡ ਇੰਡਸਟ੍ਰੀਜ਼ ਗੋਂਦਵਾਲ (ਮੁਸਕਾਨ ਫੀਡ) ਵੱਲੋਂ ਏਜੰਟਾਂ ਅਤੇ ਡਿਸਟ੍ਰੀਬਿਊਟਰਾਂ ਲਈ ਸ਼ੁਰੂ ਕੀਤੀ ਗਈ 12ਵੀਂ ਇਨਾਮੀ ਕੂਪਨ ਯੋਜਨਾਂ ਦਾ ਡਰਾਅ ਅੱਜ ਸਥਾਨਕ ਪੈਰਾਮਾਊਂਟ ਰਿਜ਼ੌਰਟਸ ਵਿੱਚ ਵੱਡੀ ਗਿਣਤੀ ’ਚ ਹਾਜ਼ਰ ਏਜੰਟਾਂ, ਡਿਸਟ੍ਰੀਬਿਊਟਰਾਂ ਅਤੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਕੱਢਿਆ ਗਿਆ। ਇਸ ਮੌਕੇ ਕੰਪਨੀ ਦੇ ਐਮਡੀ ਹੀਰਾ ਲਾਲ ਬਾਂਸਲ, ਭੀਮ ਸੇਨ ਬਾਂਸਲ, ਬੀ.ਕੇ .ਬਾਂਸਲ, ਅਮਰਜੀਤ ਅੱਗਰਵਾਲ ਅਮਰੀਕਾ ਤੋਂ....

ਅਜ਼ਾਦੀ ਸੰਘਰਸ਼ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ ਢੁੱਡੀਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਲਦ ਤੋਂ ਜਲਦ ਜਾਰੀ ਕਰਨ ਦਾ ਐਲਾਨ 96 ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਢੁੱਡੀਕੇ, 17 ਨਵੰਬਰ 2024 : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ....

ਪੰਜਾਬ ਦੇ ਰਾਜਪਾਲ ਨੇ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ’ਚ 576 ਹੋਣਹਾਰ ਅਧਿਆਪਕਾਂ ਵੱਲੋਂ ਪਾਏ ਯੋਗਦਾਨ ਲਈ ਕੀਤਾ ਸਨਮਾਨਿਤ ਐੱਸਏਐੱਸ ਨਗਰ, 17 ਨਵੰਬਰ 2024 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਦੋ ਰੋਜ਼ਾ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ਦੇ ਅੰਤਿਮ ਦੇਸ਼ ਭਰ ਦੇ ਨਿੱਜੀ ਸਕੂਲਾਂ ਦੇ 576 ਅਧਿਆਪਕਾਂ ਨੂੰ ਕੌਮੀ ਪੁਰਸਕਾਰ ਪ੍ਰਦਾਨ ਕੀਤੇ। ਸਮਾਗਮ ਦੀ ਸ਼ੁਰੂਆਤ ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਮਾਂ ਰੌਸ਼ਨ ਕਰ ਕੇ ਕੀਤੀ। ਚੰਡੀਗੜ੍ਹ....

ਕੈਂਪ 'ਚ 235 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਲੋੜਵੰਦਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਗਈਆਂ ਅਤੇ ਲੈੱਨਜ ਪਾਉਣ ਲਈ 22 ਮਰੀਜ਼ਾਂ ਨੂੰ ਚੁਣਿਆ ਗਿਆ। ਰਾਏਕੋਟ, 16 ਨਵੰਬਰ (ਰਘਵੀਰ ਸਿੰਘ ਜੱਗਾ) : ਕੌਮੀ ਪ੍ਰੈਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪ੍ਰੈਸ ਕਲੱਬ ਰਾਏਕੋਟ ਵੱਲੋਂ ਸਵ. ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਬੱਸੀਆਂ ਅਤੇ ਹੋਰ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਡਾ. ਰਮੇਸ਼ ਸੁਪਰਸਪੈਸ਼ਲਿਟੀ ਆਈ ਕੇਅਰ ਹਸਪਤਾਲ ਐਂਡ ਲੇਸਿਕ ਸੈਂਟਰ ਰਾਏਕੋਟ ਵਿਖੇ....

ਫਾਜ਼ਿਲਕਾ 16 ਨਵੰਬਰ 2024 : ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਆਦਿ ਦੀ ਬਿਜਾਈ ਕਰ ਰਹੇ ਹਨ, ਅਜਿਹੀ ਸਥਿਤੀ ਵਿੱਚ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ ਦੀ ਵਰਤੋਂ ਕਰਨ। ਇਸ ਤਰ੍ਹਾਂ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘਟਣਗੇ ਉਥੇ ਹੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾ ਨੇ ਸਾਂਝੀ ਕੀਤੀ। ਮੁੱਖ ਖੇਤੀਬਾੜੀ....

ਜੈਵਿਕ ਮੰਡੀ ਦਾ ਉਦਘਾਟਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਅਮਨਦੀਪ ਸਿੰਘ ਮੋਹੀ ਨੇ ਸਾਂਝੇ ਤੌਰ ਤੇ ਕੀਤਾ ਲੁਧਿਆਣਾ, 16 ਨਵੰਬਰ 2024 : ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਸਾਂਝੇ ਉੱਦਮ ਸਦਕਾ ਲੁਧਿਆਣਾ ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਰਸਮੀ ਉਦਘਾਟਨ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਸ੍ਰੀ ਮੰਗਲ ਸਿੰਘ ਬਾਸੀ ਅਤੇ....

ਗਿੱਦੜਬਾਹਾ ਦੀ ਉਪ ਚੋਣ ਲਈ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ ਸ੍ਰੀ ਮੁਕਤਸਰ ਸਾਹਿਬ, 16 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ “ਨੋ ਵਹੀਕਲ ਜੋਨ” ਘੋਸ਼ਿਤ ਕੀਤਾ ਹੈ। ਹੁਕਮ ਅਨੁਸਾਰ ਵੋਟਿੰਗ ਸੈਟਰ ਦੇ 100 ਮੀਟਰ....

ਮ੍ਰਿਤਕ ਦੀ ਪਤਨੀ ਤੇ ਉਸਦੇ ਦੋ ਸਾਥੀਆਂ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ ਫਤਿਹਗੜ੍ਹ ਸਾਹਿਬ, 16 ਨਵੰਬਰ 2024 : ਬੀਤੀ 13 ਨਵੰਬਰ ਨੂੰ ਬਸੀ ਪਠਾਣਾ ਦੇ ਪਿੰਡ ਹੁਸੈਨਪੁਰਾ ਵਿਖੇ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਕਤਲ ਵਿੱਚ ਸ਼ਾਮਿਲ ਮ੍ਰਿਤਕ ਦੀ ਪਤਨੀ ਅਤੇ ਉਸਦੇ ਦੋ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਐਸਪੀ ਬਸੀ ਪਠਾਣਾ ਸ੍ਰੀ ਰਾਜ ਕੁਮਾਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਤੇਰਾ ਨਵੰਬਰ ਨੂੰ ਕੁਲਵਿੰਦਰ ਸਿੰਘ ਪੁੱਤਰ....

ਮੁੱਲਾਂਪੁਰ, 16 ਨਵੰਬਰ 2024 : ਕਸਬਾ ਮੁੱਲਾਂਪੁਰ ਦੇ ਪ੍ਰੇਮ ਨਗਰ ਇਲਾਕੇ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੀ ਔਰਤ ਅਤੇ ਉਸਦੇ ਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਗੋਲੀ ਮਾਰਨ ਵਾਲਾ ਮੁਲਜ਼ਮ ਪਿੰਡ ਹਿੱਸੋਵਾਲ ਦਾ ਸੁਰਿੰਦਰ ਛਿੰਦਾ ਨਾਂ ਦਾ ਵਿਅਕਤੀ ਹੈ, ਜੋ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੋਲੀਬਾਰੀ ਮਾਮਲੇ ‘ਚ ਜ਼ਖਮੀ ਔਰਤ ਨੇ ਖੁਲਾਸਾ ਕੀਤਾ ਹੈ ਕਿ ਹਮਲਾਵਰ ਛਿੰਦਾ ਨੇ ਸਿਰਫ 10 ਹਜ਼ਾਰ ਰੁਪਏ ਦੀ ਖਾਤਰ ਉਸ ਦੇ ਪਤੀ ਅਤੇ ਉਸ ‘ਤੇ ਗੋਲੀਆਂ ਚਲਾਈਆਂ।....

ਮੋਗਾ, 16 ਨਵੰਬਰ 2024 : ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾ ਬੱਚੀ ਨੂੰ ਅਲਮਾਰੀ ‘ਚੋਂ ਕੱਪੜੇ ਕੱਢਦੇ ਸਮੇਂ ਉਸਦੇ ਦਾਦੇ ਦੀ ਲਾਇਸੰਸੀ ਰਿਵਾਲਵਰ ਤੋਂ ਗੋਲੀ ਲੱਗ ਗਈ। ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਹ ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਗਏ। ਜਦੋਂ ਮਨਰੀਤ ਆਪਣੇ ਕੱਪੜੇ ਕੱਢਣ ਗਈ ਤਾਂ ਉਸ ਨੇ ਰਿਵਾਲਵਰ ਚੁੱਕ ਲਿਆ ਅਤੇ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸ ਦੀ ਮੌਤ....

ਜੈਤੋ, 16 ਨਵੰਬਰ 2024 : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਤਿੱਖਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਡਰ ਮੋਰਚੇ ਤੇ ਮਰਨ ਵਰਤ ‘ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ । ਇਸ....

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਗਿੱਲ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਸ਼ੂਟਰਾਂ ਨੂੰ ਲੌਜਿਟਿਕ ਸਹਾਇਤਾ ਕਰ ਰਿਹਾ ਸੀ ਪ੍ਰਦਾਨ: ਡੀਜੀਪੀ ਗੌਰਵ ਯਾਦਵ ਪੰਜਾਬ ਦੀ ਏਜੀਟੀਐਫ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਮਿਲ ਕੇ ਕੰਮ ਕਰ ਰਹੀ ਹੈ: ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ....

ਫਗਵਾੜਾ, 16 ਨਵੰਬਰ 2024 : ਸਥਾਨਕ ਸ਼ਹਿਰ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ਤੇ ਸਥਿਤ ਪਿੰਡ ਜਗਜੀਤਪੁਰ ਵਿਖੇ ਇੱਕ ਬੱਸ ਅਤੇ ਰੇਹੜੇ ਦੀ ਹੋਈ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪਰਿਵਾਰ ਮੋਟਰਸਾਈਕਲ ਵਾਲੇ ਰੇਹੜੇ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਜਗਜੀਤਪੁਰ ਨੇੜੇ ਪੁੱਜੇ ਤਾਂ ਸਾਹਮਣਿਓਂ ਆ ਰਹੀ ਇਕ ਨਿੱਜੀ ਬੱਸ ਦੀ ਉਨ੍ਹਾਂ ਨਾਲ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਹ ਸਾਰੇ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਕ....