ਸੂਬੇ ‘ਚ ਜਲਦ ਬਣਾਏ ਜਾਣਗੇ ਚਾਰ ਮੈਡੀਕਲ ਕਾਲਜ ਫ਼ਰੀਦਕੋਟ 08 ਨਵੰਬਰ, 2024 : ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ (Punjab Doctors) ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ ਜਿਲ੍ਹਿਆਂ ਵਿੱਚ ਹੋਰ ਨਵੇਂ ਮੈਡੀਕਲ ਕਾਲਜ ਖੋਲੇ ਜਾਣਗੇ । ਇਹ....
ਮਾਲਵਾ

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ, ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਨੂੰ ਦਿੱਤੀ ਮੁਬਾਰਕਬਾਦ ਸਰਪੰਚਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ ਸਰਪੰਚਾਂ ਨੂੰ ਪਿੰਡਾਂ ਨੂੰ....

ਹੁਣ ਤੱਕ ਹੋਈ 447690 ਮੀਟਰਕ ਟਨ ਝੋਨੇ ਦੀ ਖਰੀਦ 202097 ਮੀਟਰਕ ਟਨ ਲਿਫਟਿੰਗ ਹੋਈ ਫਰੀਦਕੋਟ 8 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 447690 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ 907.15 ਕਰੋੜ ਰੁਪਏ ਦੀ ਅਦਾਇਗੀ ਵੀ....

ਵੋਟ ਬਣਵਾਉਣ, ਕਟਵਾਉਣ ਜਾਂ ਹੋਰ ਕੋਈ ਸੋਧ ਕਰਵਾਉਣ ਲਈ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਫਰੀਦਕੋਟ 8 ਨਵੰਬਰ 2024 : ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01.01.2025 ਦੀ ਯੋਗਤਾ ਦੇ ਆਧਾਰ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 29.10.2024 ਤੋਂ 28.11.2024 ਤੱਕ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਵੋਟਰ ਬਣਨ....

ਪਰਾਲੀ ਦੇ ਖੇਤਾਂ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਰਤੋਂ ਕਰਨ ਨਾਲ ਡੀ.ਏ.ਪੀ. ਖਾਦ ਤੋਂ ਇਲਾਵਾ ਹੋਰ ਜਰੂਰੀ ਤੱਤਾਂ ਦੀ ਕਮੀ ਨੂੰ ਕੀਤਾ ਜਾ ਸਕਦਾ ਹੈ ਪੂਰਾ ਸ੍ਰੀ ਮੁਕਤਸਰ ਸਾਹਿਬ, 09 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ. ਨੇ ਜਿ਼ਲ੍ਹੇ ਦੇ ਪਿੰਡ ਮਹਾਂਬੱਧਰ ਵਿਖੇ ਮੌਕੇ ਤੇ ਜਾ ਕੇ ਕਿਸਾਨਾਂ ਵਲੋਂ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ....

ਪੰਜਾਬ ਦੀ ਆਬੋ- ਹਵਾ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਦੀ ਲੋੜ- ਡਿਪਟੀ ਕਮਿਸ਼ਨਰ ਮੌਕੇ ਤੇ ਮਿਲੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋ ਕਰਨ ਲਈ ਕੀਤਾ ਪ੍ਰੇਰਿਤ ਮਾਲੇਰਕੋਟਲਾ 08 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਅਮਲੀ ਰੂਪ ਦਿੰਦੇ ਹੋਏ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਕੀਤਾ ਜਾ ਸਕੇ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਡਾ....

ਜ਼ਿਲ੍ਹੇ ਅੰਦਰ 9 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਅੱਪਡੇਟ ਦੀ ਸੇਵਾ ਉਪਲੱਬਧ ਮਾਲੇਰਕੋਟਲਾ, 8 ਨਵੰਬਰ 2024 : ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ 'ਆਧਾਰ' ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ....

ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਮੁਕਾਬਲੇ, ਖਿਡਾਰੀ ਦਿਖਾ ਰਹੇ ਵਿਲੱਖਣ ਉਤਸ਼ਾਹ ਅਮਰਗੜ, 08 ਨਵੰਬਰ 2024 : ਪੰਜਾਬ ਸਰਕਾਰ ਵੱਲੋ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨਾ ਨੂੰ ਨਸ਼ਿਆ ਦੇ ਬੁਰੇ ਪ੍ਰਭਾਵ ਤੋ ਬਚਾਉਣ ਦੇ ਮਕਸਦ ਲਈ ਖੇਡਾਂ ਵਤਨ ਪੰਜਾਬ ਦੀਆਂ ਸੀਜਨ-03 ਤਹਿਤ ਪੰਜਾਬ ਦੇ ਹਰ ਜਿਲ੍ਹੇ ਵਿੱਚ ਕੀਤਾ ਗਿਆ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨਿਅਰ ਸੈਕੇਂਡਰੀ ਸਕੂਲ, ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਵਿਖੇ ਵਾਲੀਬਾਲ (ਸ਼ੂਟਿੰਗ) ਦਾ ਰਾਜ ਪੱਧਰੀ ਖੇਡਾਂ-2024 ਦਾ ਤੀਜੇ ਦਿਨ ਦਾ ਸ਼ਾਨਦਾਰ....

ਕਿਸਾਨਾਂ ਨੂੰ ਡੀ.ਏ.ਪੀ. ਤੇ ਹੋਰ ਖਾਦਾਂ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ ਫ਼ਤਹਿਗੜ੍ਹ ਸਾਹਿਬ, ,08 ਨਵੰਬਰ 2024 : ਹਾੜ੍ਹੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਡੀ.ਏ.ਪੀ. ਅਤੇ ਹੋਰ ਖਾਦਾਂ ਢੁੱਕਵੇਂ ਅਤੇ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।....

ਫਤਹਿਗੜ੍ਹ ਸਾਹਿਬ, 08 ਨਵੰਬਰ 2024 : ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਆਯੋਜਿਤ ਕੀਤੀ ਜਾਵੇਗੀ। ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ....

ਫਤਹਿਗੜ੍ਹ ਸਾਹਿਬ, 08 ਨਵੰਬਰ 2024 : ਜ਼ਿਲ੍ਹੇ ਵਿੱਚ ਆਧਾਰ ਅਪਡੇਟ ਅਤੇ 18 ਤੋਂ ਘੱਟ ਉਮਰ ਵਾਸਤੇ ਨਵੀਆਂ ਐਨਰੋਲਮੈਂਟ ਸੇਵਾਵਾਂ ਵਸਨੀਕਾਂ ਨੂੰ ਪ੍ਰਦਾਨ ਕਰਨ ਲਈ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਬਾਕੀ ਦਿਨਾਂ ਦੇ ਨਾਲ-ਨਾਲ ਐਤਵਾਰ ਨੂੰ ਵੀ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਆਮ ਤੌਰ 'ਤੇ ਜ਼ਿਲ੍ਹੇ 'ਚ ਕੰਮ ਕਰ ਰਹੇ ਸਾਰੇ ਸੇਵਾ ਕੇਂਦਰ....

ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਪੁੱਜੇ ਸਿਹਤ ਮੰਤਰੀ ਸੰਗਰੂਰ, 07 ਨਵੰਬਰ 2024 : ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੰਭਾਲ, ਬੁਨਿਆਦੀ ਢਾਂਚੇ ਦੀ ਮਜਬੂਤੀ ਅਤੇ....

ਸ੍ਰੀ ਮੁਕਤਸਰ ਸਾਹਿਬ, 07 ਨਵੰਬਰ 2024 : ਡੀ.ਏ.ਪੀ. ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ. ਵਿੱਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ ਉਥੇ ਹੀ ਡੀ.ਏ.ਪੀ. ਖਾਦ ਦੇ ਬਦਲ ਵਜੋਂ....

ਖਾਦ ਦੇ ਨਾਲ ਵਾਧੂ ਸਮਾਨ ਦੀ ਟੈਗਿੰਗ ਨਹੀਂ ਹੋਵੇਗੀ ਬਰਦਾਸ਼ਤ-ਡਾ ਅੰਮ੍ਰਿਤਪਾਲ ਸਿੰਘ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਵੀ ਅਪਣਾ ਸਕਦੇ ਹਨ ਮੋਗਾ 7 ਨਵੰਬਰ 2024 : ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ....

ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ ਫਰੀਦਕੋਟ 7 ਨਵੰਬਰ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ। ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ,ਮੁਹੱਲਿਆ ਵਿੱਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀ ਇਕ ਹੋਰ ਹੁਕਮ....