ਉਮੀਦਵਾਰ 7 ਮਈ ਤੋਂ 14 ਮਈ, 2024 ਤੱਕ ਦਾਖਲ ਕਰ ਸਕਦੇ ਹਨ ਨਾਮਜ਼ਦਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਫ਼ਰੀਦਕੋਟ, 18 ਮਾਰਚ : ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ....
ਮਾਲਵਾ
ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਦੀ ਸਮੱਗਰੀ ਦੀਆਂ ਹਦਾਇਤਾਂ ਦੀ ਕਰਨ ਇੰਨ-ਬਿੰਨ ਪਾਲਣਾ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ....
ਲੋਕ ਸਭਾ ਚੋਣਾਂ-2024 ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਕੀਤੀ ਹਦਾਇਤ ਫ਼ਰੀਦਕੋਟ 18 ਮਾਰਚ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਿਥੇ ਉਨ੍ਹਾਂ ਨੂੰ ਅਮਨ ਅਮਾਨ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਉਥੇ ਨਾਲ ਹੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਵੀ ਆਖਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ....
ਜਗਰਾਉਂ, 17 ਮਾਰਚ : ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪੁਲਿਸ ਨੇ ਮਹੀਨਾ ਪਹਿਲਾਂ ਮੁੱਲਾਂਪੁਰ ਦੇ ਇੱਕ ਵਪਾਰੀ ਤੋਂ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਦਸ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰ ਮਿਲਣੀ ਦੌਰਾਨ ਐੱਸਐੱਸਪੀ ਨਵਨੀਤ ਸਿੰਘ ਬੈਂਸ, ਸੀਆਈਏ ਸਟਾਫ ਦੇ ਇੰਚਾਰਜ ਕਿੱਕਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਨੇ ਮਹੀਨਾ ਪਹਿਲਾਂ ਮੁੱਲਾਂਪੁਰ ਦੇ ਇੱਕ....
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਦਾ ਦਿੱਤਾ ਭਰੋਸਾ ਲੁਧਿਆਣਾ, 17 ਮਾਰਚ : ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਕਰਕੇ 24000 ਕਿਲੋ ਲਾਹਣ ਜ਼ਬਤ ਕੀਤੀ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਹਰਜੀਤ ਸਿੰਘ, ਹਰਸ਼ਪਿੰਦਰ ਸਿੰਘ, ਗੁਰਦੀਪ ਸਿੰਘ....
ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟਸ @DeoLDH, (twitter) @deoludhiana (Instagram) ਅਤੇ District Election Office, Ludhiana (Facebook) 'ਤੇ ਦੇ ਸਕਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਦੀ ਨਿਗਰਾਨੀ ਕਰਨ ਵਾਲੀ ਇੱਕ ਸਮਰਪਿਤ ਟੀਮ ਮਹੱਤਵਪੂਰਨ ਸ਼ਿਕਾਇਤਾਂ/ਸੁਝਾਵਾਂ ਦੀ ਰਿਪੋਰਟ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ....
ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਆਪਣੇ ਅਧਿਕਾਰ ਖੇਤਰ ਅਧੀਨ ਥਾਣਿਆਂ ਵਿੱਚ ਲਾਇਸੈਂਸ ਧਾਰਕਾਂ ਦੀ ਮਾਲਕੀ ਵਾਲੇ ਹਥਿਆਰਾਂ ਨੂੰ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਨਿਗਰਾਨੀ ਕਰਨਗੀਆਂ। ਲੁਧਿਆਣਾ ਕਮਿਸ਼ਨਰੇਟ ਪੁਲਿਸ ਖੇਤਰ ਲਈ, ਸਕਰੀਨਿੰਗ ਕਮੇਟੀ ਦੀ ਅਗਵਾਈ ਜੁਆਇੰਟ ਪੁਲਿਸ....
ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਗੌਰਵਮਈ ਇਤਿਹਾਸ ਸਿਰਜਿਆ- ਸਿੱਧੂ ਲੁਧਿਆਣਾ, 17 ਮਾਰਚ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੈਨੇਡਾ ਦੇ ਕਿਰਨਦੀਪ ਸਿੰਘ ਸਿੱਧੂ ਰਕਬਾ ਜਨਰਲ ਸਕੱਤਰ ਬਣੇ। ਉਹਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਫਾਊਂਡੇਸ਼ਨ ਦੇ ਵਾਈਸ ਪ੍ਰਧਾਨ ਯੁਵਰਾਜ ਸਿੰਘ ਸਿੱਧੂ, ਫਾਊਂਡੇਸ਼ਨ ਦੇ ਆਸਟਰੇਲੀਆ ਦੇ....
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਿਆਸੀ ਪਾਰਟੀਆਂ ਤੋਂ ਸੰਪੂਰਨ ਸਹਿਯੋਗ ਦੀ ਵੀ ਮੰਗ ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ 'ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ....
ਪਟਿਆਲਾ, 17 ਮਾਰਚ : ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਪੰਜਾਬ ਟੈਕਸੇਸ਼ਨ ਵਿਭਾਗ ਨੇ ਸੜਕਾਂ ਨਿਰੀਖਣ ਵਿੱਚ ਕੀਤੇ ਵਾਧੇ ਦੇ ਮੱਦੇਨਜਰ ਇੱਕ ਨਿੱਜੀ ਵਾਹਨ ਵਿੱਚੋਂ ਟੈਕਸ ਚੋਰੀ ਕਰਕੇ ਲਿਜਾਏ ਜਾ ਰਹੇ ਕਰੀਬ 5 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਖੁਲਾਸਾ ਕੀਤਾ ਕਿ, ਵਧੀਕ ਮੁੱਖ ਸਕੱਤਰ (ਟੈਕਸੇਸ਼ਨ), ਪੰਜਾਬ ਸ਼੍ਰੀ ਵਿਕਾਸ ਪ੍ਰਤਾਪ ਸਿੰਘ ਤੇ ਕਰ ਕਮਿਸ਼ਨਰ....
ਫਰੀਦਕੋਟ, 16 ਫਰਵਰੀ : ਨਰਮੇ ਉੱਪਰ ਗੁਲਾਬੀ ਸੁੰਡੀ ਦੀ ਸ਼ੁਰੂਆਤ ਮਿਲਾਂ,ਕਪਾਹ ਦੀਆਂ ਛਿਟੀਆਂ ਵਿੱਚ ਬਚੀ ਰਹਿੰਦ-ਖੂਹੰਦ ਜਿਵੇਂ ਕਿ ਪੁਰਾਣੇ ਟਿੰਡਿਆ ਵਿੱਚ ਪਏ ਗੁਲਾਬੀ ਸੁੰਡੀ ਦੇ ਕੋਆ (ਟੁੱਟੀਆਂ) ਵਿੱਚੋਂ ਪਤੰਗਾ ਨਿਕਲਣ ਨਾਲ ਹੁੰਦੀ ਹੈ। ਇਸ ਲਈ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਿੱਟੀਆਂ ਨਾਲ ਬਚੇ ਅਣਖਿੜੇ ਟੀਂਡਿਆਂ ਦਾ ਪ੍ਰਬੰਧ ਕਰਨਾ ਬਹੁਤ ਜ਼ਰੂਰੀ ਹੈ l ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲ੍ਹਾ ਫਰੀਦਕੋਟ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੇ ਜਾ....
ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ ਪੰਚਾਇਤ ਘਰ ਕੋਟਕਪੂਰਾ 16 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਉਸਾਰੇ ਜਾ ਰਹੇ ਪਿੰਡਾ ਦੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਨਵੇਂ ਪੰਚਾਇਤ ਘਰ ਦਾ ਰੱਖਿਆ ਨੀਂਹ ਪੱਥਰ ਰੱਖਣ ਮੌਕੇ ਕੀਤਾ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ....
ਫਰੀਦਕੋਟ, 16 ਮਾਰਚ : ਫਰੀਦਕੋਟ ਸੀਆਈਏ ਸਟਾਫ਼ ਵੱਲੋਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਸੀਆਈਏ ਸਟਾਫ਼ ਗੁਪਤ ਸੂਚਨਾ ਦੇ ਆਧਾਰ 'ਤੇ ਔਲਖ ਨੂੰ ਜਾਂਦੇ ਰਸਤੇ 'ਚ ਜ਼ਿਲ੍ਹੇ ਦੇ ਪਿੰਡ ਪੰਜਗਰਾਈਂ ਪਹੁੰਚਿਆ ਸੀ। ਇਸ ਦੌਰਾਨ 4 ਬਦਮਾਸ਼ ਮੋਟਰ ‘ਤੇ ਖੜ੍ਹੇ ਸਨ। ਉਨ੍ਹਾਂ ਵਿਚੋਂ ਸੰਜੀਵ ਨਾਂ ਦੇ ਨੌਜਵਾਨ ਨੇ ਪੁਲਿਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਸੀਆਈਏ ਸਟਾਫ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿਚ 3 ਗੈਂਗਸਟਰ....
ਬਠਿੰਡਾ, 16 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਵਿਚ ਗੈਰ ਰਸਮੀ ਗਠਜੋੜ ਹੈ ਤੇ ਇਹ ਅਸਿੱਧੀ ਜੰਗ ਲੜ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੱਬਾਂ ਭਾਰ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ ਤਾਂ ਜੋ ਸਰਵ ਪੱਖੀ ਵਿਕਾਸ, ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਯੁੱਗ ਵਾਪਸ ਲਿਆਂਦਾ ਜਾ ਸਕੇ। ਪ੍ਰਧਾਨ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ....
ਮਲੌਦ, 15 ਮਾਰਚ (ਬੇਅੰਤ ਸਿੰਘ ਰੋੜੀਆਂ) : ਪਿੰਡ ਬਾਬਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਬਾਬਰਪੁਰ ਨੇ ਪਿੰਡ ਦੇ ਪਤਵੰਤਿਆਂ ਨਾਲ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ 'ਤੇ ਕਾਰਡ ਧਾਰਕਾਂ ਨੂੰ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ। ਇਸ ਮੌਕੇ ਕਰਮਜੀਤ ਸਿੰਘ ਬਾਬਰਪੁਰ ਨੇ ਕਿਹਾ ਕਿ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਪਿੰਡ ਦੇ ਅਨੇਕਾਂ ਵਿਕਾਸ ਦੇ ਕੰਮਾਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ 'ਤੇ ਰਹਿੰਦੇ ਵਿਕਾਸ ਦੇ ਕੰਮ ਚੱਲ....