ਮਾਲਵਾ

ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ
ਫਾਜ਼ਿਲਕਾ, 16 ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ, ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣੂ ਕਰਵਾਇਆ।....
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ
ਫਰੀਦਕੋਟ 16 ਸਤੰਬਰ 2024 : ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜੀਕਪੂਰਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਮੈਡਮ ਪਰਲੀਨ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ....
“ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-4” ਤਹਿਤ ਜਿਲ੍ਹਾ ਪੱਧਰੀ ਖੇਡਾਂ ਅੰਡਰ-14 ਅਤੇ ਅੰਡਰ- 17 ਦਾ ਆਗਾਜ਼
ਜਿ਼ਲ੍ਹਾ ਪੱਧਰੀ ਖੇਡਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ 2024 : ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕੀਤਾ ਗਿਆ। ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ....
ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ  ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ
ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ 2024 : ਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੀ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਮੈਨ ਲਾਇਨ ਦੀ ਸਫਾਈ ਕਰਵਾਈ ਜਾ ਰਹੀ....
ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ 
ਜਿਲ੍ਹੇ ਵਿਚ ਸਾਰੇ 22 ਆਮ ਆਦਮੀ ਕਲੀਨਿਕਾਂ ਵਿਚ ਡਾਕਟਰ ਨਿਯੁਕਤ ਕੀਤੇ ਜਾ ਚੁੱਕੇ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਜਗਦੀਪ ਚਾਵਲਾ ਸਿਵਲ ਸਰਜਨ ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦਾ ਚੈੱਕਅੱਪ ਅਤੇ ਲੈਬ ਟੈਸਟ ਮੁਫਤ ਕਰਨ ਦੇ ਨਾਲ ਨਾਲ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 16 ਸਤੰਬਰ 2024 : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ....
18 ਸਤੰਬਰ ਨੂੰ ਅਜੀਤਵਾਲ ਦੇ ਸਬ ਤਹਿਸੀਲ ਕੰਪਲੈਕਸ ਵਿਖੇ ਲੱਗੇਗਾ ਜਨ ਸੁਣਵਾਈ ਕੈਂਪ
ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦਾ ਕਲੱਸਟਰ ਬਣਾ ਕੇ ਸੁਣੀਆਂ ਜਾਣਗੀਆਂ ਮੁਸ਼ਕਿਲਾਂ ਮੋਗਾ, 16 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਜਿੱਥੇ ਬਹੁਤ ਹੀ ਆਸਾਨੀ ਹੋਈ ਹੈ ਉੱਥੇ....
ਸੁਨਾਮ 'ਚ ਵਾਪਰਿਆ ਵੱਡਾ ਹਾਦਸਾ, ਇੱਕ ਔਰਤ ਸਮੇਤ 4 ਮਨਰੇਗਾ ਮਜ਼ਦੂਰਾਂ ਦੀ ਮੌਤ
ਸੁਨਾਮ, 16 ਸਤੰਬਰ 2024 : ਸੁਨਾਮ ‘ਚ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਤੋਂ ਸੁਨਾਮ ਜਾ ਰਹੇ ਮਾਲ ਨਾਲ ਭਰੇ ਇੱਕ ਟੈਂਪੂ ਨੇ ਸੜਕ ਕਿਨਾਰੇ ਕੰਮ ਕਰਦੇ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਗੁੱਸੇ ‘ਚ ਆਏ ਲੋਕਾਂ ਨੇ ਪਟਿਆਲਾ ਰੋਡ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਹਾਦਸੇ ਵਿੱਚ ਮਰਨ ਵਾਲੇ ਲੋਕ ਨੇੜਲੇ ਪਿੰਡ ਬਿਸਨਪੁਰਾ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਹਾਦਸੇ....
ਵਿਸ਼ਵ ਓਜ਼ੋਨ ਦਿਵਸ ਦੇ ਮੌਕੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲੇ ਦਾ ਆਯੋਜਨ
ਲੁਧਿਆਣਾ, 16 ਸਤੰਬਰ 2024 : ਕੈਮਿਸਟਰੀ ਵਿਭਾਗ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਨੇ ਵਿਸ਼ਵ ਓਜ਼ੋਨ ਦਿਵਸ ਦੇ ਮੌਕੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਬੀਐਸਸੀ. I, II ਅਤੇ III ਨੇ "ਵਿਸ਼ਵ ਓਜ਼ੋਨ ਦਿਵਸ ਮਾਂਟਰੀਅਲ ਪ੍ਰੋਟੋਕੋਲ-ਐਡਵਾਂਸਿੰਗ ਕਲਾਈਮੇਟ ਐਕਸ਼ਨ" ਥੀਮ ਅਧੀਨ ਆਪਣੀਆਂ ਪੇਸ਼ਕਾਰੀਆਂ ਪ੍ਰਦਰਸ਼ਿਤ ਕੀਤੀਆਂ। ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਹੋਂਦ ਦੇ ਮਹੱਤਵ ਨੂੰ ਉਜਾਗਰ ਕੀਤਾ ਜੋ ਸੂਰਜ ਦੀਆਂ ਹਾਨੀਕਾਰਕ ਅਲਟਰਾਵਾਇਲਟ ਕਿਰਨਾਂ....
ਬਨੂੜ ’ਚ ਮਾਂ ਤੇ ਪੁੱਤਰ ਦੀ ਮੌਤ, ਹਰ ਅੱਖ ਹੋਈ ਨਮ 
ਬਨੂੜ, 15 ਸਤੰਬਰ 2024 : ਬਨੂੜ ਨੇੜਲੇ ਪਿੰਡ ਗੁਡਾਣਾ ਵਿਖੇ ਦੇਰ ਸ਼ਾਮ ਇਕੋ ਸਮੇਂ ਵਿਧਵਾ ਮਾਂ ਅਤੇ ਉਸ ਦੇ ਇਕਲੌਤੇ ਪੁੱਤਰ ਦੇ ਸਿਵੇ ਇਕੱਠੇ ਬਲ਼ੇ ਤਾਂ ਮੌਕੇ ’ਤੇ ਮੌਜੂਦ ਹਰ ਅੱਖ ਨਮ ਹੋ ਗਈ। ਦੋਵਾਂ ਦੀ ਮੌਤ ਬੀਤੇ ਦਿਨ ਹੋਈ ਸੀ, ਜਿਸ ਕਾਰਨ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਛਾਈ ਹੋਈ ਸੀ। ਦੋਵਾਂ ਦੀ ਮੌਤ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਿਧਵਾ ਔਰਤ ਕੁਲਦੀਪ ਕੌਰ (65) ਪਤਨੀ ਸਵਰਗੀ ਮੰਗਤ ਸਿੰਘ ਦਾ ਮੋਹਾਲੀ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਹੋਇਆ ਤੇ ਉਸ ਦੇ....
ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ : ਜੌੜਾਮਾਜਰਾ
ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ ਸਮਾਣਾ, 15 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸਮਾਣਾ ਹਲਕੇ ਦੇ 237 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ....
ਇਕੋਲਾਹਾ 'ਚ ਹੋਏ ਕਤਲ ਦੇ ਦੋਸ਼ 'ਚ ਅਕਾਲੀ ਆਗੂ ਪੁਲਿਸ ਨੇ ਕੀਤਾ ਗ੍ਰਿਫਤਾਰ
ਖੰਨਾ, 14 ਸਤੰਬਰ 2024 : ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕਥਿਤ ਮੁੱਖ ਆਰੋਪੀ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਦੂਸਰੇ ਭਰਾ ਦੀ ਭਾਲ ਜਾਰੀ ਹੈ। ਆਰੋਪ ਹੈ ਕਿ ਦੋਵੇਂ ਭਰਾਵਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮੁੱਖ ਮੁਲਜ਼ਮ ਨੂੰ....
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਲੁਧਿਆਣਾ, 14 ਸਤੰਬਰ 2014 : ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ। ਸ੍ਰੀ ਜਤਿੰਦਰ ਜੋਰਵਾਲ ਇਸ ਤੋਂ ਪਹਿਲਾਂ ਥਤੌਰ ਡਿਪਟੀ ਕਮਿਸ਼ਨਰ ਸੰਗਰੂਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਉਪ ਮੰਡਲ ਮੈਜਿਸਟਰੇਟ....
ਖੇਤੀਬਾੜੀ ਵਿਭਾਗ ਵਲੋਂ ਪਿੰਡ ਹਰਦੋਰਵਾਲ ਵਿਖੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਕੀਤਾ ਜਾਗਰੂਕ
ਬਟਾਲਾ, 14 ਸਤੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਥਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸਦੇ ਚੱਲਦਿਆਂ ਬਲਾਕ....
ਸਰਕਾਰੀ ਮਿਡਲ ਸਕੂਲ ਅਲੂਣਾ  ਤੋਲਾ ਵਿਚ ਸਾਖਰਤਾ ਹਫਤਾ ਮਨਾਇਆ ਗਿਆ 
ਅਲੂਣਾ ਤੋਲਾ, 13 ਸਤੰਬਰ 2024 : ਅੰਤਰਰਾਸ਼ਟਰੀ ਸਾਖਰਤਾ ਦਿਵਸ ਜੋ ਕਿ ਮਿਤੀ 8 ਸਤੰਬਰ ਨੂੰ ਹੁੰਦਾ ਹੈ, ਮਨਾਉਣ ਲਈ ਮਿਤੀ 1 ਸਤੰਬਰ ਤੋਂ 8 ਸਤੰਬਰ 2024 ਤੱਕ ਸਕੂਲ ਵਿਚ ਸਾਖਰਤਾ ਹਫਤਾ ਮਨਾਇਆ ਗਿਆ। ਇਸ ਸਬੰਧੀ ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਸਟਾਫ਼ ਵਲੋ ਸਾਖਰਤਾ ਸਬੰਧੀ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਸਾਖਰਤਾ ਸਬੰਧੀ ਰੈਲੀ ਕੱਢੀ ਗਈ। ਪੋਸਟਰ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਤੇ ਮੁੱਖ....
ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 
ਬਠਿੰਡਾ, 13 ਸਤੰਬਰ 2024 : ਰਾਹੁਲ ਗਾਂਧੀ ਦੇ ਬਿਆਨ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਜਤਾਈ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ। ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨਾਲ ਭਾਰਤ ਵਿੱਚ ਕਿਵੇਂ ਹਮੇਸ਼ਾ ਧੱਕਾ ਹੋਇਆ ਹੈ। ਪਿਛਲੇ ਸਮੇਂ ਦੌਰਾਨ ਪੰਜਾਬੀਆਂ ਨੇ ਪਾਣੀ ਦੇ ਹੱਕ ਦੀ ਗੱਲ ਕੀਤੀ....