ਫ਼ਰੀਦਕੋਟ 29 ਫ਼ਰਵਰੀ : ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਫ਼ਰੀਦਕੋਟ ਦੇ ਪਿੰਡ ਬੀਹਲੇ ਵਾਲਾ ਵਿਖੇ ਕਿਤਾਬ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕਿਤਾਬ ਘਰ ਤੇ ਤਕਰੀਬਨ 22.47 ਲੱਖ ਦੀ ਲਾਗਤ ਆਵੇਗੀ। ਸ. ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ....
ਮਾਲਵਾ
ਸਾਡੇ 4 ਕਰੋੜ ਸੀਵਰੇਜ ਦੇ ਪਾਣੀ ਦੀ ਨਿਕਾਸੀ 24 ਘੰਟੇ ਜਾਰੀ ਰੱਖਣ ਲਈ ਪਾਸ ਕਰਵਾਏ ਮਲੋਟ 28 ਫਰਵਰੀ : ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 8 ਵਿੱਚ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੀਵਰੇਜ ਅਤੇ ਵਾਟਰ ਵਰਕਸ ਵਿਭਾਗ ਦੇ ਐਸਡੀਓ ਰਾਕੇਸ਼ ਮੋਹਣ ਮੱਕੜ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ 24 ਘੰਟੇ ਜਾਰੀ ਰੱਖਣ....
ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ ਫਿਲੌਰ, 28 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ....
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ : ਸਾਕਸ਼ੀ ਸਾਹਨੀ
ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ, ਭਾਗੀਦਾਰਾਂ ਨਾਲ ਮੀਟਿੰਗ ਵੀ ਕੀਤੀ ਲੁਧਿਆਣਾ, 28 ਫਰਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ ਮੁਕੰਮਲ ਕਰ ਲਿਆ ਜਾਵੇਗਾ। ਸਾਈਟ ਦੇ ਨਿਰੀਖਣ ਦੌਰਾਨ, ਸਾਹਨੀ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.), ਐਨ.ਐਚ.ਏ.ਆਈ., ਅਤੇ ਠੇਕੇ ਵਾਲੀ ਕੰਪਨੀ....
ਲੁਧਿਆਣਾ, 28 ਫਰਵਰੀ : ਲੁਧਿਆਣਾ ਕੇਂਦਰੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਗਿੱਲ ਰੋਡ ਤੋਂ ਪ੍ਰਤਾਪ ਚੌਂਕ ਨੂੰ ਜਾਣ ਵਾਲੀ ਓਵਰਲਾਕ ਰੋਡ ਦੇ ਪੁਨਰ ਨਿਰਮਾਣ ਦਾ ਪ੍ਰੋਜੈਕਟ ਅਤੇ ਗਿੱਲ ਰੋਡ 'ਤੇ ਲੋਹਾ ਬਾਜ਼ਾਰ ਵਿੱਚ ਸਰਵਿਸ ਲੇਨ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਪ੍ਰੋਜੈਕਟ ਸ਼ਾਮਲ ਹੈ। ਇਹ....
ਹਸਪਤਾਲਾਂ 'ਚ ਚੰਗੇ ਇਲਾਜ਼ ਲਈ ਬਿਹਤਰ ਸਹੂਲਤਾਂ ਦਾ ਹੋਣਾ ਜ਼ਰੂਰੀ : ਵਿਧਾਇਕ ਗਰੇਵਾਲ ਲੁਧਿਆਣਾ, 28 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਇੰਦਰਾਪੁਰੀ ਵਿਖੇ ਸਥਿਤ ਜੱਚਾ ਬੱਚਾ ਹਸਪਤਾਲ ਨੂੰ ਸਰਕਾਰ ਵੱਲੋਂ ਕਰੀਬ 21 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਇਸ ਤੋਂ ਇਲਾਵਾ ਕਰੀਬ 4 ਲੱਖ ਦੇ ਕੰਮ ਹੋਰ ਐਡ ਕੀਤੇ ਗਏ ਹਨ ਜਿਸ ਸਦਕਾ ਹੁਣ ਇਹ ਬਜਟ ਕਰੀਬ 25 ਲੱਖ ਤੱਕ ਪਹੁੰਚ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਪੱਤਰਕਾਰਾਂ....
ਮੁਕਾਬਲੇ ਕਰਵਾਉਣ ਦਾ ਮਨੋਰਥ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਨੂੰ ਇਸਤੇਮਾਲ ਕਰਨ ਦਾ ਸੁਨੇਹਾ ਦੇਣਾ- ਡਾ. ਪਾਰੁਲ ਰਾਏਜ਼ਾਦਾ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ- ਕਾਲਜ ਤੋਂ ਨੋਡਲ ਅਫ਼ਸਰ ਭਾਸਣ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਆਰਜ਼ੂ, ਦੂਜੇ ਸਥਾਨ ਤੇ ਸ੍ਰਿਸ਼ਟੀ ਅਤੇ ਤੀਜੇ ਸਥਾਨ ਤੇ ਏਕਤਾ ਰਹੀ ਮਾਲੇਰਕੋਟਲਾ 28 ਫਰਵਰੀ : ਅਗਾਮੀ ਲੋਕ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ, ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ....
29 ਫਰਵਰੀ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ ਸੰਗਰੂਰ, ਪਟਿਆਲਾ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮਾਨਸਾ ਤੇ ਬਠਿੰਡਾ ਤੋਂ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ ਸੰਗਰੂਰ, 28 ਫਰਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਨੂੰ ਆਯੋਜਿਤ ਕਰਨ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ....
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਸੰਗਰੂਰ ਸਮੇਤ 8 ਜ਼ਿਲ੍ਹਿਆਂ ਤੋਂ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ ਸੰਗਰੂਰ, 28 ਫਰਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 29 ਫਰਵਰੀ ਨੂੰ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ....
ਸਟੋਰ ਦੇ ਨਮਕ ਦਾ ਸੈਂਪਲ ਹੋਇਆ ਫੇਲ ਨਮਕ ਬਣਾਉਣ ਵਾਲੀ ਗੁਜਰਾਤ ਦੀ ਕੰਪਨੀ ਨੂੰ ਵੀ 50 ਹਜ਼ਾਰ ਰੁਪਏ ਲਗਾਇਆ ਜੁਰਮਾਨਾ ਵਧੀਕ ਡਿਪਟੀ ਕਮਿਸ਼ਨਰ ਚਾਰੂ ਮਿਤਾ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਮੋਗਾ, 28 ਫਰਵਰੀ : ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਤੇ ਪ੍ਰਸ਼ਾਸ਼ਨ ਦੇ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਫੂਡ ਸਪਲਾਈ ਵਿਭਾਗ ਅਤੇ ਸਿਹਤ ਵਿਭਾਗ ਮਿਲ ਕੇ ਲਗਾਤਾਰ ਖਾਣ....
ਕੈਬਨਿਟ ਮੰਤਰੀ ਦੇ ਯਤਨਾਂ ਸਦਕਾ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਮੋਗਾ ਦੀਆਂ ਸੜਕਾਂ ਦੀ ਹੋ ਰਹੀ ਮੁਰੰਮਤ ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਪੱਖੀ ਸੋਚ ਸਦਕਾ ਹੋ ਰਹੇ ਵਿਕਾਸ ਕਾਰਜ-ਸਮੂਹ ਵਿਧਾਇਕ ਮੋਗਾ, 28 ਫਰਵਰੀ : ਮੋਗਾ ਦੇ ਵੱਖ ਵੱਖ ਸਥਾਨਾਂ ਉੱਪਰ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ, ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਵੱਲੋਂ ਬੀਤੇ ਦਿਨ ਰੱਖਿਆ ਗਿਆ।ਇਨ੍ਹਾਂ ਵਿਕਾਸ ਕਾਰਜਾਂ....
ਨਿਯਮਾਂ ਦੀ ਉਲੰਘਣਾ ਕਰਦੀਆਂ ਤਿੰਨ ਵੈਨਾਂ ਦੇ ਕੀਤੇ ਚਲਾਨ ਚੈਕਿੰਗਾਂ ਜਾਰੀ ਰਹਿਣਗੀਆਂ, ਕਾਰਵਾਈ ਤੋਂ ਬਚਣ ਲਈ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਅਪਣਾਇਆ ਜਾਵੇ-ਡੀ.ਸੀ.ਪੀ.ਓ. ਮੋਗਾ, 28 ਫਰਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਜਿਲ੍ਹੇ ਵਿੱਚ ਲਾਗੂ ਕਰਨ ਲਈ ਸਬ ਡਵੀਜ਼ਨ ਧਰਮਕੋਟ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ....
ਫੁੱਲ ਬੀਜਾਂ ਦੇ ਕਾਸ਼ਤਕਾਰਾਂ ਨੂੰ ਵਿਭਾਗ ਵੱਲੋਂ ਦਿੱਤੀ ਜਾਵੇਗੀ 14 ਹਜ਼ਾਰ ਰੁਪਏ ਸਬਸਿਡੀ ਮੋਗਾ, 28 ਫਰਵਰੀ : ਬਾਗਬਾਨੀ ਵਿਭਾਗ ਮੰਤਰੀ, ਪੰਜਾਬ ਸ੍ਰ. ਚੇਤਨ ਸਿੰਘ ਜੌੜਾ ਮਾਜਰਾ, ਦੇ ਦਿਸ਼ਾ-ਨਿਰਦੇਸ਼ ਹੇਠ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵਿੱਚੋਂ ਕੱਢ ਕੇ ਬਾਗਬਾਨੀ ਦੇ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਭਾਗ ਦੇ ਡਾਇਰੈਕਟਰ ਸੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਪ੍ਰਤੀ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸੇ ਲੜੀ....
ਬਰਨਾਲਾ, 28 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ, ਖਾਧ ਪਦਾਰਥ ਤਿਆਰ ਕਰਨ ਅਤੇ ਵੇਚਣ ਵਾਲਿਆਂ ਨੂੰ ਭੋਜਨ ਬਚਾਉਣ, ਭੋਜਨ ਸਾਂਝਾ ਕਰਨ ਅਤੇ ਭੋਜਨ ਦੀ ਸ਼ਕਤੀ ਵਧਾਉਣ (Save Food, share food RUCO & FOOD fortification) ਸਬੰਧੀ ਇੱਕ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਫੂਡ ਬਿਜਨਸ....
ਪੋਲੀਓ 'ਤੇ ਜਿੱਤ ਲਈ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾਂ ਰਹੇ, ਡਿਪਟੀ ਕਮਿਸ਼ਨਰ ਬਰਨਾਲਾ, 28 ਫਰਵਰੀ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਮਿਤੀ 3 ਮਾਰਚ ਤੋਂ 5 ਮਾਰਚ ਤੱਕ ਹੋਣ ਵਾਲੀ ਤਿੰਨ ਰੋਜਾ ਪਲਸ ਪੋਲੀਓ....