ਮਾਲਵਾ

ਆਪ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾ ਵਿੱਚ ਲੋਕਾਂ ਨੂੰ ਮੌਕੇ ਤੇ ਮਿਲ ਰਿਹਾ ਸਰਕਾਰੀ ਸੇਵਾਵਾਂ ਦਾ ਲਾਭ
ਬਲਾਕ ਜੈਤੋ ਵਿਖੇ ਲੱਗ ਰਹੇ ਵੱਖ ਵੱਖ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਸਿੰਘ ਨੇ ਕੀਤੀ ਸ਼ਿਰਕਤ ਫ਼ਰੀਦਕੋਟ 24 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਘਰਾਂ ਦੇ ਨੇੜੇ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਮਿਲਣ ਕਰਕੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਕਾਫ਼ੀ ਹੱਦ ਤੱਕ ਨਿਜਾਤ....
ਖਨੌਰੀ ਬਾਰਡਰ ਤੋਂ ਫਿਰ ਦੁਖਦਾਈ ਖਬਰ ਆਈ ਸਾਹਮਣੇ, ਇਕ ਹੋਰ ਕਿਸਾਨ ਦੀ ਮੌਤ 
ਖਨੌਰੀ, 23 ਫਰਵਰੀ : ਐਮਐਸਪੀ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਸ ਦਰਮਿਆਨ ਬਹੁਤ ਸਾਰੇ ਕਿਸਾਨ ਜ਼ਖਮੀ ਵੀ ਹੋਏ ਹਨ ਤੇ ਹੁਣ ਤੱਕ ਇਸ ਅੰਦੋਲਨ ਵਿਚ 4 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਖਨੌਰੀ ਬਾਰਡਰ ਤੋਂ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ। ਇਕ ਹੋਰ ਕਿਸਾਨ....
ਜਦੋਂ ਤੱਕ ਹਰਿਆਣਾ ਸਰਕਾਰ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ : ਪੰਧੇਰ / ਡੱਲੇਵਾਲ
ਪਟਿਆਲਾ, 23 ਫਰਵਰੀ : ਕਿਸਾਨ ਆਗੂ ਸਵਰਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ ਬਿਆਨ ਦਿੱਤਾ ਹੈ ਕਿ ਜਦੋਂ ਤੱਕ ਕਿਸਾਨ ਸ਼ੁੱਭਕਰਨ ਸਿੰਘ ਦੇ ਮੌਤ ਮਾਮਲੇ ‘ਚ ਹਰਿਆਣਾ ਸਰਕਾਰ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚੋਂ 5 ਨੌਜਵਾਨ ਲਾਪਤਾ ਹਨ ਅਤੇ ਲਾਪਤਾ ਹੋਏ ਨੌਜਵਾਨਾਂ ਦੀ ਸਾਡੇ ਕੋਲ ਅਜੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ....
ਮੁੱਖ ਮੰਤਰੀ ਮਾਨ ਨੇ ਸ਼ੁਭਕਰਨ ਦੇ ਕਤਲ ਦੇ ਮਾਮਲੇ ਵਿਚ ਹਰਿਆਣਾ ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਨਾ ਕਰ ਕੇ  ਧੋਖਾ ਕੀਤਾ: ਹਰਸਿਮਰਤ ਬਾਦਲ
ਸ਼ੁਭਕਰਨ ਦੇ ਪਿੰਡ ਵਿਚ ਪਰਿਵਾਰ ਨਾਲ ਕੀਤੀ ਮੁਲਾਕਾਤ ਕਿਹਾ ਕਿ ਮੁੱਖ ਮੰਤਰੀ ਸ਼ੁਭਕਰਨ ਦੇ ਕਤਲ ਵਿਚ ਸ਼ਾਮਲ, ਉਹਨਾਂ ਦੇ ਖਿਲਾਫ ਵੀ ਮੁਕੱਦਮਾ ਦਰਜ ਹੋਵੇ ਬਠਿੰਡਾ, 23 ਫਰਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਆਪਣੀ ਜ਼ੁਬਾਨ ਤੋਂ ਭੱਜ ਗਏ ਹਨ ਤੇ ਉਹਨਾਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿਚ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਖਿਲਾਫ ਕੇਸ ਹੀ ਨਹੀਂ ਕੀਤਾ ਤੇ ਦੁੱਖ ਦੀ ਘੜੀ....
ਲੁਧਿਆਣਾ 'ਚ ਡੀਐਸਪੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਲੁਧਿਆਣਾ, 23 ਫਰਵਰੀ : ਲੁਧਿਆਣਾ ਦੇ ਰਹਿਣ ਵਾਲੇ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵੀਰਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਭਾਈਬਾਲਾ ਚੌਕ ਨੇੜੇ ਪਾਰਕ ਪਲਾਜ਼ਾ ਹੋਟਲ ‘ਚ ਜਿੰਮ ‘ਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਕਿਹਾ, ‘ਕੱਲ੍ਹ ਅਸੀਂ ਡੀਐੱਸਪੀ ਦਿਲਪ੍ਰੀਤ ਸਿੰਘ ਨੂੰ ਗੁਆ....
ਮੋਹਾਲੀ ਪੁਲਿਸ ਵੱਲੋਂ ਅਹਿਮ ਸਖ਼ਸ਼ੀਅਤਾਂ ਤੇ ਅਫਸਰਾਂ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ. ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ ਲਈ ਮੀਟਿੰਗ ਆਯੋਜਿਤ 
ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ - ਡਿਪਟੀ ਕਮਿਸ਼ਨਰ ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼ ਲੁਧਿਆਣਾ, 23 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹਿ ਜਾਵੇ। ਸਥਾਨਕ ਬੱਚਤ ਭਵਨ ਵਿਖੇ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ....
ਵਿਧਾਇਕ ਗਰੇਵਾਲ ਵੱਲੋਂ ਹਲਕੇ 'ਚ ਲੱਗੇ ਵੱਖ-ਵੱਖ ਕੈਂਪਾਂ ਦਾ ਨੀਰੀਖਣ 
ਵਸਨੀਕਾਂ ਵੱਲੋਂ ਕੈਂਪਾਂ ਦਾ ਲਿਆ ਜਾ ਰਿਹਾ ਭਰਪੂਰ ਲਾਭ : ਦਲਜੀਤ ਸਿੰਘ ਗਰੇਵਾਲ ਲੁਧਿਆਣਾ, 23 ਫਰਵਰੀ : ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ, ਆਪ ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ ਲੱਗੇ ਵੱਖ-ਵੱਖ ਕੈਂਪਾਂ ਦਾ ਨੀਰੀਖਣ ਕੀਤਾ ਗਿਆ। ਸਥਾਨਕ ਟਿੱਬਾ ਰੋਡ ਵਿਖੇ ਲੱਗੇ ਕੈਂਪ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ....
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਨਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਪ੍ਰੋਜੈਕਟਾਂ ਦਾ ਟੀਮ ਨੇ ਲਿਆ ਜਾਇਜ਼ਾ
ਫਤਿਹਗੜ੍ਹ ਸਾਹਿਬ 23 ਫਰਵਰੀ : ਨਬਾਰਡ ਬੈਂਕ ਦੀ ਟੀਮ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਨਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਟੀਮ ਵਿੱਚ ਨਬਾਰਡ ਦੀ ਚੰਡੀਗੜ੍ਹ ਸਥਿਤ ਖੇਤਰੀ ਬ੍ਰਾਂਚ ਦੇ ਡੀਜੀਐਮ ਰਾਜ ਕਿਰਨ ਜੌਹਰੀ ਏਜੀਐਮ ਦਵਿੰਦਰ ਕੁਮਾਰ ਏ ਜੀਐਮ ਸੰਜੀਵ ਕੁਮਾਰ ਸ਼ਾਮਿਲ ਸਨ। ਨੇ ਟੀਮ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਚੱਲ ਰਹੇ ਪ੍ਰੋਜੈਕਟ “ਮੁਰਗੀ ਪਾਲਣ ਰਾਹੀ ਪੋਸ਼ਣ ਸੁਰੱਖਿਆ ਅਤੇ ਪੇਂਡੂ ਔਰਤਾਂ ਦਾ ਸਸ਼ਕਤੀਕਰਨ” ਅਧੀਨ ਗਤੀਵਿਿਧਆਂ ਦੀ ਸਮੀਖਿਆ ਕੀਤੀ। ਡਾ....
ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ
ਫਤਹਿਗੜ੍ਹ ਸਾਹਿਬ, 23 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁੱਜਰ/ਚਰਵਾਹੇ ਭਾਰੀ....
ਜ਼ਿਲ੍ਹਾ ਪੁਲਿਸ ਨੇ 17 ਕਿਲੋ 500 ਗ੍ਰਾਮ ਅਫੀਮ ਤੇ 15 ਲੱਖ ਦੀ ਡਰੱਗ ਮਨੀ ਸਮੇਤ ਤਿੰਨ ਕਥਿਤ ਦੋਸ਼ੀ ਕੀਤੇ ਕਾਬੂ: ਜ਼ਿਲ੍ਹਾ ਪੁਲਿਸ ਮੁਖੀ
ਕਥਿਤ ਦੋਸ਼ੀ ਝਾਰਖੰਡ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੇਚਦੇ ਸਨ ਅਫੀਮ ਕਥਿਤ ਦੋਸ਼ੀਆਂ ਪਾਸੋਂ ਇੱਕ ਮਹਿੰਦਰਾ ਐਸ.ਯੁ.ਵੀ. ਵੀ ਕੀਤੀ ਬਰਾਮਦ ਫ਼ਤਹਿਗੜ੍ਹ ਸਾਹਿਬ, 23 ਫਰਵਰੀ : ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਕਿ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. (ਡੀ) ਸ਼੍ਰੀ ਕੇ.ਕੇ. ਪੈਂਥੇ ਅਤੇ ਡੀ.ਐਸ.ਪੀ. (ਹੈ/ਕੁ) ਸ਼੍ਰੀਮਤੀ ਹਰਪਿੰਦਰ ਕੌਰ ਗਿੱਲ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਸਪੈਕਟਰ....
 ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ :-  ਸਿਵਲ ਸਰਜਨ
ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਵਿਸੇਸ਼ ਚੈਕਅੱਪ ਫਤਿਹਗੜ੍ਹ ਸਾਹਿਬ, 23 ਫਰਵਰੀ : ਹਾਈ ਰਿਸ਼ਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜਿਸ ਦੀ ਕੜੀ ਵਜੋਂ ਅੱਜ ਜ਼ਿਲਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਦਾ ਵਿਸੇਸ਼ ਮੈਡੀਕਲ ਚੈੱਕਅਪ ਤੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਗਰਭਵਤੀ....
ਮਾਲੇਰਕੋਟਲਾ ਪੁਲਿਸ ਨੇ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਅੰਤਰਰਾਜੀ 5 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ- 54 ਕਿਲੋ ਭੁੱਕੀ, ਦੋ ਟਰੱਕ ਅਤੇ 30 ਗ੍ਰਾਮ ਹੈਰੋਇਨ ਬਰਾਮਦ
ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੰਦ। ਮਾਲੇਰਕੋਟਲਾ 23 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਬੈਕ-ਟੂ-ਬੈਕ ਅਪਰੇਸ਼ਨਾਂ ਦੌਰਾਨ ਨਸ਼ਾ 05 ਨਸ਼ਾ ਤਸਕਰਾਂ ਨੂੰ 54 ਕਿਲੋ ਨਜਾਇਜ਼ ਭੁੱਕੀ, 30 ਗ੍ਰਾਮ ਹੈਰੋਇਨ ਅਤੇ ਦੋ ਟਰੱਕਾਂ ਸਮੇਤ ਕਾਬੂ ਕੀਤਾ ਹੈ। ਪਹਿਲੀ ਕਾਰਵਾਈ ਵਿੱਚ ਮਾਲੇਰਕੋਟਲਾ ਵਿੱਚ ਦਾਖਲ ਹੋਣ ਵਾਲੇ ਰਾਜਸਥਾਨ ਦੇ ਦੋ....
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੀਪ ਤਹਿਤ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਇਆ 
ਸੰਗਰੂਰ, 23 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਨ .ਐਸ. ਐਸ ਵਿਭਾਗ ਦੁਆਰਾ ਕਾਲਜ ਵਿਦਿਆਰਥੀਆਂ ਮੌਕ ਪੋਲ ਗਤੀਵਿਧੀ ਤਹਿਤ ਇੱਕ ਆਰਜੀ ਚੋਣ ਬੂਥ ਕੇਂਦਰ ਦਾ ਨਿਰਮਾਣ ਕੀਤਾ ਗਿਆ ਅਤੇ....
ਹਲਕਾ ਸੰਗਰੂਰ ਦੇ ਦੋ ਸਰਕਾਰੀ ਸਕੂਲ ਪੂਰੇ ਜ਼ਿਲ੍ਹੇ ਵਿੱਚੋਂ ਐਲਾਨੇ ਗਏ ਅੱਵਲ: ਵਿਧਾਇਕ ਨਰਿੰਦਰ ਕੌਰ ਭਰਾਜ
ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੇ ਨਾਲ-ਨਾਲ ਸਟਾਫ਼ ਦੀ ਤੈਨਾਤੀ ਲਈ ਲਿਆਂਦੀਆਂ ਪਾਰਦਰਸ਼ੀ ਨੀਤੀਆਂ: ਵਿਧਾਇਕ ਨਰਿੰਦਰ ਕੌਰ ਭਰਾਜ ਸੰਗਰੂਰ, 23 ਫਰਵਰੀ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ ਵਿੱਚ ਹਲਕਾ ਸੰਗਰੂਰ ਦੇ 2 ਸਕੂਲਾਂ ਨੂੰ ਜ਼ਿਲ੍ਹੇ ਵਿੱਚ ਸਰਵੋਤਮ ਸਕੂਲ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਨੂੰ ਸੀਨੀਅਰ....